Breaking: ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਉੱਪਰ ਫਾਇਰਿੰਗ ਹੋਈ ਹੈ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ। ਸ਼ਿੰਜੋ ਆਬੇ ਉੱਪਰ ਜਿਸ ਵੇਲੇ ਹਮਲਾ ਹੋਇਆ, ਉਦੋਂ ਉਹ ਜਾਪਾਨ ਦੇ ਨਾਰਾ ਸ਼ਹਿਰ ਵਿੱਚ ਲੋਕਾਂ ਨੂੰ ਸੰਬੋਧਨ ਕਰ ਰਹੇ ਸੀ। ਇਸ ਸੰਬੋਧਨ ਦੌਰਾਨ ਉਨ੍ਹਾਂ ਨੂੰ ਗੋਲੀ  ਮਾਰ ਦਿੱਤੀ ਗਈ।


ਜਾਪਾਨ ਦੇ ਮੀਡੀਆ ਅਨੁਸਾਰ ਸ਼ਿੰਜੋ ਆਬੇ ਨੂੰ ਹੋਸ਼ ਨਹੀਂ ਆਇਆ ਹੈ। ਜਾਪਾਨ ਦੇ ਸਮੇਂ ਅਨੁਸਾਰ ਸ਼ਿੰਜੋ ਆਬੇ ਨੂੰ ਵੀ ਸਵੇਰੇ 11.30 ਵਜੇ ਗੋਲੀ ਮਾਰੀ ਗਈ ਹੈ। ਇਹ ਦੱਸਿਆ ਜਾ ਰਿਹਾ ਹੈ ਕਿ ਗੋਲੀ ਸ਼ਿੰਜੋ ਆਬੇ ਦੀ ਛਾਤੀ ਵਿੱਚ ਲੱਗੀ ਹੈ। 


ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿਜੋ ਆਬੇ ਦੇ ਭਾਰਤ ਨਾਲ ਵੀ ਚੰਗੇ ਸਬੰਧ ਰਹੇ ਹਨ। ਇਸ ਘਟਨਾ ਦੀ ਜਾਪਾਨ ਵਿੱਚ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾ ਰਹੀ ਹੈ। ਹਮਲਾਵਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ