ਪੜਚੋਲ ਕਰੋ
Advertisement
ਇਸ ਮੁਲਕ ਦੇ ਰਾਸ਼ਟਰਪਤੀ ਦਾ ਸਖ਼ਤ ਸੰਦੇਸ਼, ਲੌਕਡਾਊਨ ਦਾ ਉਲੰਘਣ ਕਰਨ ਵਾਲਿਆਂ ਨੂੰ ਗੋਲੀ ਮਾਰਨ ਦੇ ਹੁਕਮ
ਫਿਲਪਾਈਨ ਵਿੱਚ ਕੋਰੋਨਾਵਾਇਰਸ ਦੀ ਗੰਭੀਰਤਾ ਨੂੰ ਵੇਖਦੇ ਹੋਏ ਲੌਕਡਾਊਨ ਜਾਰੀ ਹੈ। ਇਸ ਦੌਰਾਨ ਰਾਸ਼ਟਰਪਤੀ ਨੇ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਚਿਤਾਵਨੀ ਦਿੱਤੀ ਹੈ।
ਮਨੀਲਾ: ਫਿਲੀਪੀਨਜ਼ ਦੇ ਰਾਸ਼ਟਰਪਤੀ ਰੋਡਰਿਗੋ ਦੁਟੇਰੇ ਨੇ ਲੌਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਇਸ ਖ਼ਬਰ ਤੋਂ ਬਾਅਦ ਉਸ ਨੇ ਸਖ਼ਤ ਰਵੱਈਆ ਅਪਣਾਉਂਦਿਆ ਕਿਹਾ ਕਿ ਸਿਹਤ ਕਰਮਚਾਰੀਆਂ ਨਾਲ ਬਦਸਲੂਕੀ ਕੀਤੀ ਜਾਂਦੀ ਹੈ। ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਬਜਾਏ ਲੋਕ ਉਨ੍ਹਾਂ ਨਾਲ ਉਲਝ ਰਹੇ ਹਨ।
ਰੋਡਰੀਗੋ ਡੁਟੇਰਟੇ ਨੇ ਇੱਕ ਟੈਲੀਵਿਜ਼ਨ ਸੰਦੇਸ਼ ‘ਚ ਕਿਹਾ, “ਹਰ ਵਿਅਕਤੀ ਲਈ ਲੌਕਡਾਊਨ ਦੇ ਨਿਯਮਾਂ ਦੀ ਪਾਲਣਾ ਕਰਨਾ ਅਹਿਮ ਹੈ। ਕੋਰੋਨਾਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਅਲੱਗ ਕੀਤਾ ਜਾ ਰਿਹਾ ਹੈ। ਅਜਿਹੀ ਸਥਿਤੀ ‘ਚ ਜੇ ਨਾਗਰਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ ਤਾਂ ਫੌਜ ਅਤੇ ਪੁਲਿਸ ਨੂੰ ਇਸ ਦੇ ਲਈ ਮੇਰੀ ਹਦਾਇਤ ਹੈ ਕਿ ਸਮੱਸਿਆ ਪੈਦਾ ਕਰ ਦੂਜਿਆਂ ਦੀਆਂ ਜ਼ਿੰਦਗੀਆਂ ਖ਼ਤਰੇ ‘ਚ ਪਾਉਣ ਵਾਲਿਆਂ ਨੂੰ ਗੋਲੀ ਮਾਰਨ ਦਿੱਤੀ ਜਾਵੇ।"
ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਚੀਜ਼ਾਂ ਵਿਗੜਦੀਆਂ ਜਾ ਰਹੀਆਂ ਹਨ। ਮਹਾਮਾਰੀ ਦੀ ਗੰਭੀਰਤਾ ਨੂੰ ਸਮਝਦਿਆਂ, ਲੋਕਾਂ ਨੂੰ ਇੱਕ ਵਾਰ ਫਿਰ ਚਿਤਾਵਨੀ ਦਿੱਤੀ ਜਾ ਰਹੀ ਹੈ। ਸਮੱਸਿਆਵਾਂ ਪੈਦਾ ਕਰਨ ਦੀ ਬਜਾਏ, ਲੋਕਾਂ ਨੂੰ ਅਧਿਕਾਰੀਆਂ ਦਾ ਸਹਿਯੋਗ ਕਰਨਾ ਚਾਹੀਦਾ ਹੈ। ਨਾਗਰਿਕਾਂ ਨੂੰ ਘਰ ‘ਚ ਰਹਿ ਕੇ ਕੁਆਰੰਟੀਨ ਦੀ ਪਾਲਣਾ ਕਰਨੀ ਚਾਹਿਦੀ ਹੈ। ਉਸਨੇ ਸਿਹਤ ਕਰਮਚਾਰੀਆਂ ਨਾਲ ਗਲਤ ਵਿਵਹਾਰ ਕਰਨ ਤੇ ਅਧਿਕਾਰੀਆਂ ਨਾਲ ਉਲਝਣ ਨੂੰ ਵੱਡਾ ਗੁਨਾਹ ਦੱਸਿਆ।
ਫਿਲਪਾਈਨ ‘ਚ ਕੋਰੋਨਾਵਾਇਰਸ ਕਾਰਨ ਸਥਿਤੀ ਠੀਕ ਨਹੀਂ ਹੈ। ਇੱਥੇ ਹਿੰਸਾ ਕਾਰਨ 96 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 2300 ਤੋਂ ਵੱਧ ਲੋਕ ਮਹਾਮਾਰੀ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਤਿੰਨ ਹਫ਼ਤਿਆਂ ਤੋਂ ਸੰਕਰਮਣ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਪੰਜਾਬ
ਜਲੰਧਰ
Advertisement