ਰੋਡਰੀਗੋ ਡੁਟੇਰਟੇ ਨੇ ਇੱਕ ਟੈਲੀਵਿਜ਼ਨ ਸੰਦੇਸ਼ ‘ਚ ਕਿਹਾ, “ਹਰ ਵਿਅਕਤੀ ਲਈ ਲੌਕਡਾਊਨ ਦੇ ਨਿਯਮਾਂ ਦੀ ਪਾਲਣਾ ਕਰਨਾ ਅਹਿਮ ਹੈ। ਕੋਰੋਨਾਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਅਲੱਗ ਕੀਤਾ ਜਾ ਰਿਹਾ ਹੈ। ਅਜਿਹੀ ਸਥਿਤੀ ‘ਚ ਜੇ ਨਾਗਰਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ ਤਾਂ ਫੌਜ ਅਤੇ ਪੁਲਿਸ ਨੂੰ ਇਸ ਦੇ ਲਈ ਮੇਰੀ ਹਦਾਇਤ ਹੈ ਕਿ ਸਮੱਸਿਆ ਪੈਦਾ ਕਰ ਦੂਜਿਆਂ ਦੀਆਂ ਜ਼ਿੰਦਗੀਆਂ ਖ਼ਤਰੇ ‘ਚ ਪਾਉਣ ਵਾਲਿਆਂ ਨੂੰ ਗੋਲੀ ਮਾਰਨ ਦਿੱਤੀ ਜਾਵੇ।"
ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਚੀਜ਼ਾਂ ਵਿਗੜਦੀਆਂ ਜਾ ਰਹੀਆਂ ਹਨ। ਮਹਾਮਾਰੀ ਦੀ ਗੰਭੀਰਤਾ ਨੂੰ ਸਮਝਦਿਆਂ, ਲੋਕਾਂ ਨੂੰ ਇੱਕ ਵਾਰ ਫਿਰ ਚਿਤਾਵਨੀ ਦਿੱਤੀ ਜਾ ਰਹੀ ਹੈ। ਸਮੱਸਿਆਵਾਂ ਪੈਦਾ ਕਰਨ ਦੀ ਬਜਾਏ, ਲੋਕਾਂ ਨੂੰ ਅਧਿਕਾਰੀਆਂ ਦਾ ਸਹਿਯੋਗ ਕਰਨਾ ਚਾਹੀਦਾ ਹੈ। ਨਾਗਰਿਕਾਂ ਨੂੰ ਘਰ ‘ਚ ਰਹਿ ਕੇ ਕੁਆਰੰਟੀਨ ਦੀ ਪਾਲਣਾ ਕਰਨੀ ਚਾਹਿਦੀ ਹੈ। ਉਸਨੇ ਸਿਹਤ ਕਰਮਚਾਰੀਆਂ ਨਾਲ ਗਲਤ ਵਿਵਹਾਰ ਕਰਨ ਤੇ ਅਧਿਕਾਰੀਆਂ ਨਾਲ ਉਲਝਣ ਨੂੰ ਵੱਡਾ ਗੁਨਾਹ ਦੱਸਿਆ।
ਫਿਲਪਾਈਨ ‘ਚ ਕੋਰੋਨਾਵਾਇਰਸ ਕਾਰਨ ਸਥਿਤੀ ਠੀਕ ਨਹੀਂ ਹੈ। ਇੱਥੇ ਹਿੰਸਾ ਕਾਰਨ 96 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 2300 ਤੋਂ ਵੱਧ ਲੋਕ ਮਹਾਮਾਰੀ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਤਿੰਨ ਹਫ਼ਤਿਆਂ ਤੋਂ ਸੰਕਰਮਣ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ।