ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੀ ਘਟਨਾ, ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ
ਅਮਰੀਕਾ ਦੇ ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਡੀਸੀ ਪੁਲਿਸ ਵਿਭਾਗ ਦਾ ਕਹਿਣਾ ਹੈ ਕਿ ਗੋਲੀਬਾਰੀ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Mass shooting in Washington DC, claims multiple sources
ਵਾਸ਼ਿੰਗਟਨ: ਅਮਰੀਕਾ ਦੇ ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਡੀਸੀ ਪੁਲਿਸ ਵਿਭਾਗ ਦਾ ਕਹਿਣਾ ਹੈ ਕਿ ਗੋਲੀਬਾਰੀ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।ਡੀਸੀ ਪੁਲਿਸ ਵਿਭਾਗ ਨੇ ਟਵੀਟ ਕੀਤਾ "ਗੰਭੀਰ ਘਟਨਾ ਅਲਰਟ: MPD ਨੇ ਗੋਲੀਬਾਰੀ ਲਈ F ਸਟ੍ਰੀਟ NE ਦੇ 1500 ਬਲਾਕ 'ਤੇ ਜਵਾਬੀ ਕਾਰਵਾਈ ਕੀਤੀ। ਕਈ ਜ਼ਖ਼ਮੀ ਹੋਣ ਦੀ ਰਿਪੋਰਟ। ਮੌਕੇ 'ਤੇ ਮੌਜੂਦ PIO ਤੋਂ ਅੱਪਡੇਟ ਪ੍ਰਦਾਨ ਕੀਤੇ ਜਾਣਗੇ। ਮੀਡੀਆ ਬ੍ਰੀਫਿੰਗ ਖੇਤਰ ਨੂੰ ਜਲਦੀ ਹੀ ਸਾਂਝਾ ਕੀਤਾ ਜਾਵੇਗਾ।
Critical Incident Alert: MPD has responded to the 1500 block of F Street NE for a shooting. Preliminary reports of multiple victims. Updates to be provided from the on-scene PIO. Media briefing area will be shared shortly.
— DC Police Department (@DCPoliceDept) August 2, 2022
ਵਾਸ਼ਿੰਗਟਨ ਡੀਸੀ ਪੁਲਿਸ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮੈਟਰੋਪੋਲੀਟਨ ਪੁਲਿਸ ਡਿਪਾਰਟਮੈਂਟ (ਐਮਪੀਡੀ) ਅਨੁਸਾਰ ਗੋਲੀਬਾਰੀ ਸੋਮਵਾਰ ਰਾਤ ਕਰੀਬ 8.30 ਵਜੇ ਹੋਈ। ਐਮਪੀਡੀ ਦੇ ਮੁਖੀ ਰੌਬਰਟ ਕੌਂਟੀ ਨੇ ਗੋਲੀਬਾਰੀ ਵਿੱਚ ਛੇ ਲੋਕਾਂ ਦੇ ਜ਼ਖ਼ਮੀ ਹੋਣ ਅਤੇ ਇੱਕ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਮ੍ਰਿਤਕਾਂ ਵਿੱਚੋਂ ਅਜੇ ਤੱਕ ਕਿਸੇ ਦੀ ਪਛਾਣ ਨਹੀਂ ਹੋ ਸਕੀ ਹੈ। ਕੋਂਟੀ ਨੇ ਪੁਸ਼ਟੀ ਕੀਤੀ ਹੈ ਕਿ ਸਾਰੇ ਜ਼ਖਮੀ ਪੁਰਸ਼ ਹਨ। ਗੋਲੀਬਾਰੀ ਕਿਸ ਕਾਰਨ ਹੋਈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :