ਪੜਚੋਲ ਕਰੋ
ਵ੍ਹਾਈਟ ਹਾਊਸ ਬਾਹਰ ਫਾਇਰਿੰਗ, ਟਰੰਪ ਨੇ ਕਿਹਾ ਹਾਲਾਤ ਕੰਟਰੋਲ 'ਚ
ਜਿਸ ਸਮੇਂ ਵ੍ਹਾਈਟ ਹਾਊਸ ਬਾਹਰ ਫਾਇਰਿੰਗ ਹੋਈ, ਉਸ ਸਮੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰੈੱਸ ਕਾਨਫਰੰਸ ਕਰ ਰਹੇ ਸੀ। ਗੋਲੀਬਾਰੀ ਦੀ ਜਾਣਕਾਰੀ ਖੁਦ ਟਰੰਪ ਨੇ ਦਿੱਤੀ।

ਵਾਸ਼ਿੰਗਟਨ: ਅਮਰੀਕਾ ਵਿੱਚ ਵ੍ਹਾਈਟ ਹਾਊਸ ਦੇ ਬਾਹਰ ਫਾਇਰਿੰਗ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਾਇਰਿੰਗ ਸਮੇਂ ਰਾਸ਼ਟਰਪਤੀ ਡੋਨਾਲਡ ਟਰੰਪ ਮੀਡੀਆ ਨਾਲ ਗੱਲਬਾਤ ਕਰ ਰਹੇ ਸੀ। ਇਸ ਘਟਨਾ ਤੋਂ ਬਾਅਦ ਟਰੰਪ ਨੂੰ ਸੁਰੱਖਿਅਤ ਥਾਂ 'ਤੇ ਭੇਜ ਦਿੱਤਾ ਗਿਆ। ਦੱਸ ਦਈਏ ਕਿ ਰਾਸ਼ਟਰਪਤੀ ਟਰੰਪ ਨੇ ਖ਼ੁਦ ਇੱਕ ਬਿਆਨ 'ਚ ਇਸ ਖ਼ਬਰ ਦੀ ਪੁਸ਼ਟੀ ਕੀਤੀ। ਹਾਲਾਂਕਿ, ਟਰੰਪ ਨੇ ਕਿਹਾ ਕਿ ਕਿਸੇ ਨੂੰ ਗੋਲੀ ਲੱਗੀ ਹੈ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
" “ਵ੍ਹਾਈਟ ਹਾਊਸ ਦੇ ਬਾਹਰ ਗੋਲੀਬਾਰੀ ਹੋਈ ਸੀ ਪਰ ਹੁਣ ਸਥਿਤੀ ਕੰਟਰੋਲ ਵਿੱਚ ਹੈ। ਮੈਂ ਸੀਕ੍ਰੇਟ ਸਰਵਿਸ ਦੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਤੇ ਪ੍ਰਭਾਵਸ਼ਾਲੀ ਕੰਮ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਕਿਸੇ ਨੂੰ ਹਸਪਤਾਲ ਲਿਜਾਇਆ ਗਿਆ ਹੈ। ਅਜਿਹਾ ਲੱਗਦਾ ਹੈ ਕਿ ਵਿਅਕਤੀ ਨੂੰ ਸੀਕ੍ਰੇਟ ਸਰਵਿਸ ਵੱਲੋਂ ਗੋਲੀ ਮਾਰੀ ਗਈ ਹੈ। "
-ਡੋਨਾਲਡ ਟਰੰਪ, ਰਾਸ਼ਟਰਪਤੀ, ਅਮਰੀਕਾ
ਨਿਊਜ਼ ਏਜੰਸੀ ਏਐਨਆਈ ਦੀ ਖ਼ਬਰ ਮੁਤਾਬਕ, ਸੀਕ੍ਰੇਟ ਸਰਵਿਸ ਨੇ ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ ਰਾਸ਼ਟਰਪਤੀ ਟਰੰਪ ਨੂੰ ਸੁਰੱਖਿਅਤ ਥਾਂ ਭੇਜ ਦਿੱਤਾ। ਉਸ ਤੋਂ ਥੋੜ੍ਹੀ ਦੇਰ ਬਾਅਦ ਟਰੰਪ ਵਾਪਸ ਆਏ ਤੇ ਪੱਤਰਕਾਰਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ।There was a shooting outside White House & seems to be very well under control. I would like to thank the Secret Service for doing their always quick & very effective work. Somebody has been taken to hospital. Seems the person was shot by Secret Service: US President Donald Trump pic.twitter.com/iJimpoB3Cs
— ANI (@ANI) August 10, 2020
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904 Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















