“ਵ੍ਹਾਈਟ ਹਾਊਸ ਦੇ ਬਾਹਰ ਗੋਲੀਬਾਰੀ ਹੋਈ ਸੀ ਪਰ ਹੁਣ ਸਥਿਤੀ ਕੰਟਰੋਲ ਵਿੱਚ ਹੈ। ਮੈਂ ਸੀਕ੍ਰੇਟ ਸਰਵਿਸ ਦੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਤੇ ਪ੍ਰਭਾਵਸ਼ਾਲੀ ਕੰਮ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਕਿਸੇ ਨੂੰ ਹਸਪਤਾਲ ਲਿਜਾਇਆ ਗਿਆ ਹੈ। ਅਜਿਹਾ ਲੱਗਦਾ ਹੈ ਕਿ ਵਿਅਕਤੀ ਨੂੰ ਸੀਕ੍ਰੇਟ ਸਰਵਿਸ ਵੱਲੋਂ ਗੋਲੀ ਮਾਰੀ ਗਈ ਹੈ।- ਡੋਨਾਲਡ ਟਰੰਪ, ਰਾਸ਼ਟਰਪਤੀ, ਅਮਰੀਕਾ
ਵ੍ਹਾਈਟ ਹਾਊਸ ਬਾਹਰ ਫਾਇਰਿੰਗ, ਟਰੰਪ ਨੇ ਕਿਹਾ ਹਾਲਾਤ ਕੰਟਰੋਲ 'ਚ
ਏਬੀਪੀ ਸਾਂਝਾ | 11 Aug 2020 11:02 AM (IST)
ਜਿਸ ਸਮੇਂ ਵ੍ਹਾਈਟ ਹਾਊਸ ਬਾਹਰ ਫਾਇਰਿੰਗ ਹੋਈ, ਉਸ ਸਮੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰੈੱਸ ਕਾਨਫਰੰਸ ਕਰ ਰਹੇ ਸੀ। ਗੋਲੀਬਾਰੀ ਦੀ ਜਾਣਕਾਰੀ ਖੁਦ ਟਰੰਪ ਨੇ ਦਿੱਤੀ।
ਵਾਸ਼ਿੰਗਟਨ: ਅਮਰੀਕਾ ਵਿੱਚ ਵ੍ਹਾਈਟ ਹਾਊਸ ਦੇ ਬਾਹਰ ਫਾਇਰਿੰਗ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਾਇਰਿੰਗ ਸਮੇਂ ਰਾਸ਼ਟਰਪਤੀ ਡੋਨਾਲਡ ਟਰੰਪ ਮੀਡੀਆ ਨਾਲ ਗੱਲਬਾਤ ਕਰ ਰਹੇ ਸੀ। ਇਸ ਘਟਨਾ ਤੋਂ ਬਾਅਦ ਟਰੰਪ ਨੂੰ ਸੁਰੱਖਿਅਤ ਥਾਂ 'ਤੇ ਭੇਜ ਦਿੱਤਾ ਗਿਆ। ਦੱਸ ਦਈਏ ਕਿ ਰਾਸ਼ਟਰਪਤੀ ਟਰੰਪ ਨੇ ਖ਼ੁਦ ਇੱਕ ਬਿਆਨ 'ਚ ਇਸ ਖ਼ਬਰ ਦੀ ਪੁਸ਼ਟੀ ਕੀਤੀ। ਹਾਲਾਂਕਿ, ਟਰੰਪ ਨੇ ਕਿਹਾ ਕਿ ਕਿਸੇ ਨੂੰ ਗੋਲੀ ਲੱਗੀ ਹੈ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਦੀ ਖ਼ਬਰ ਮੁਤਾਬਕ, ਸੀਕ੍ਰੇਟ ਸਰਵਿਸ ਨੇ ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ ਰਾਸ਼ਟਰਪਤੀ ਟਰੰਪ ਨੂੰ ਸੁਰੱਖਿਅਤ ਥਾਂ ਭੇਜ ਦਿੱਤਾ। ਉਸ ਤੋਂ ਥੋੜ੍ਹੀ ਦੇਰ ਬਾਅਦ ਟਰੰਪ ਵਾਪਸ ਆਏ ਤੇ ਪੱਤਰਕਾਰਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904