Pakistan: ਪਾਕਿਸਤਾਨ ਦੇ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਹਨ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗੋਲੀਬਾਰੀ ਦੌਰਾਨ ਅਦਾਲਤ ਦੇ ਅੰਦਰ ਮੌਜੂਦ ਹਨ। ਦ ਡਾਨ ਦੀ ਰਿਪੋਰਟ ਮੁਤਾਬਕ 30 ਮਿੰਟਾਂ ਦੇ ਅੰਦਰ ਕਈ ਵਾਰ ਗੋਲੀਬਾਰੀ ਹੋ ਚੁੱਕੀ ਹੈ। ਹਾਈ ਕੋਰਟ ਦੇ ਆਲੇ-ਦੁਆਲੇ ਬਿਲਡਿੰਗ ਸਨਾਈਪਰ ਤਾਇਨਾਤ ਕੀਤੇ ਗਏ ਹਨ। ਖਬਰਾਂ ਮੁਤਾਬਕ ਇਸਲਾਮਾਬਾਦ ਦੇ ਆਈਜੀ ਹਾਈ ਕੋਰਟ ਪਹੁੰਚ ਗਏ ਹਨ ਅਤੇ ਫਿਲਹਾਲ ਪੀਟੀਆਈ ਮੁਖੀ ਇਮਰਾਨ ਖਾਨ ਨਾਲ ਗੱਲਬਾਤ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਇਹ ਗੋਲੀਬਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਇਸਲਾਮਾਬਾਦ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਇਮਰਾਨ ਖਾਨ ਨੂੰ 17 ਮਈ ਤੱਕ ਗ੍ਰਿਫਤਾਰ ਨਾ ਕਰਨ ਦਾ ਹੁਕਮ ਦਿੱਤਾ ਹੈ। ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਜਾਣ ਦੀ ਇਜਾਜ਼ਤ ਮਿਲ ਗਈ ਹੈ। ਉਹ ਇੱਥੋਂ ਲਾਹੌਰ ਜਾਣਗੇ।
ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਲੋਕ ਕੌਣ ਹਨ, ਇਸ ਦੀ ਜਾਣਕਾਰੀ ਅਜੇ ਤੱਕ ਨਹੀਂ ਮਿਲ ਸਕੀ ਹੈ। ਇਸ ਦੌਰਾਨ ਇਮਰਾਨ ਖਾਨ ਨੇ ਡੀਆਈਜੀ ਤੋਂ ਰਸਤਾ ਸਾਫ਼ ਕਰਨ ਦੀ ਮੰਗ ਕੀਤੀ ਹੈ। ਸਾਬਕਾ ਪੀਐੱਮ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਪੁਲਿਸ ਅਲਰਟ 'ਤੇ ਹੈ।
ਇਹ ਵੀ ਪੜ੍ਹੋ: Imran Khan Bail: ਇਮਰਾਨ ਖਾਨ ਨੂੰ ਵੱਡੀ ਰਾਹਤ, ਅਲ-ਕਾਦਿਰ ਟਰੱਸਟ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ