(Source: ECI/ABP News)
Timesquare ਦੇ Nasdaq 'ਤੇ ਚੱਲੇ ਸਿੱਧੂ ਮੂਸੇਵਾਲਾ ਦੇ ਗਾਣੇ, ਚਾਹੁਣ ਵਾਲਿਆਂ ਨੇ ਦਿੱਤੀ ਸ਼ਰਧਾਂਜਲੀ
Trending Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਨੇ ਭਾਰਤ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਉਨ੍ਹਾਂ ਦੇ ਫੈਨਜ਼ ਨੂੰ ਹਿਲਾ ਕੇ ਰੱਖ ਦਿੱਤਾ ਹੈ।
![Timesquare ਦੇ Nasdaq 'ਤੇ ਚੱਲੇ ਸਿੱਧੂ ਮੂਸੇਵਾਲਾ ਦੇ ਗਾਣੇ, ਚਾਹੁਣ ਵਾਲਿਆਂ ਨੇ ਦਿੱਤੀ ਸ਼ਰਧਾਂਜਲੀ Sidhu Moosewala songs on Nasdaq at Time square Timesquare ਦੇ Nasdaq 'ਤੇ ਚੱਲੇ ਸਿੱਧੂ ਮੂਸੇਵਾਲਾ ਦੇ ਗਾਣੇ, ਚਾਹੁਣ ਵਾਲਿਆਂ ਨੇ ਦਿੱਤੀ ਸ਼ਰਧਾਂਜਲੀ](https://feeds.abplive.com/onecms/images/uploaded-images/2022/06/13/f2c6e447ec4f81e20da55a088da99fb2_original.jpg?impolicy=abp_cdn&imwidth=1200&height=675)
Trending Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਨੇ ਭਾਰਤ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਉਨ੍ਹਾਂ ਦੇ ਫੈਨਜ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਮਰੀਕਾ 'ਚ ਸਿੱਧੂ ਮੂਸੇਵਾਲਾ ਦੇ 29ਵੇਂ ਜਨਮ ਦਿਨ 'ਤੇ ਉਨ੍ਹਾਂ ਦੇ ਫੈਨਜ਼ ਟਾਈਮ ਸਕੁਏਅਰ 'ਤੇ ਇਕੱਠੇ ਹੋਏ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਮਰਹੂਮ ਪੰਜਾਬੀ ਗਾਇਕ ਦੇ ਵੀਡੀਓ ਅਤੇ ਗੀਤ ਨਿਊਯਾਰਕ ਸਿਟੀ ਦੇ ਟਾਈਮਜ਼ ਸਕੁਏਅਰ ਸਥਿਤ ਨੈਸਡੈਕ ਮਾਰਕਿਟ ਸਾਈਟ ਦੇ ਦਫਤਰ ਦੇ ਬਾਹਰ ਸੋਸ਼ਲ ਮੀਡੀਆ 'ਤੇ ਚਲਾਏ ਗਏ, ਜਦੋਂ ਕਿ ਉਨ੍ਹਾਂ ਦੇ ਹਜ਼ਾਰਾਂ ਫੈਨਜ਼ ਇਕੱਠੇ ਗਾਉਂਦੇ ਅਤੇ ਨੱਚਦੇ ਦੇਖੇ ਗਏ। ਨੈਸਡੈਕ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ 'ਜਸਟਿਸ ਫਾਰ ਸਿੱਧੂ ਮੂਸ ਵਾਲਾ' ਹੈਸ਼ਟੈਗ ਨਾਲ ਸ਼ੇਅਰ ਕੀਤੀਆਂ ਜਾ ਰਹੀਆਂ ਹਨ।
ਦੇਖੋ ਵੀਡੀਓ-
View this post on Instagram
29 ਮਈ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਕਾਰ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹਨਾਂ ਦੇ ਕਤਲ ਨੇ ਦੁਨੀਆ ਭਰ ਦੇ ਉਸ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਸੀ। ਅੱਜ ਵੀ ਉਨ੍ਹਾਂ ਲਈ ਇਹ ਵਿਸ਼ਵਾਸ ਕਰਨਾ ਔਖਾ ਹੈ ਕਿ ਉਨ੍ਹਾਂ ਦਾ ਚਹੇਤਾ ਗਾਇਕ ਹੁਣ ਉਨ੍ਹਾਂ ਵਿਚਕਾਰ ਨਹੀਂ ਰਿਹਾ।
ਮੂਸੇ ਵਾਲਾ ਦੇ ਜਨਮਦਿਨ 'ਤੇ ਦੁਨੀਆ ਭਰ ਦੇ ਕਈ ਪੰਜਾਬੀ ਸਿਤਾਰਿਆਂ ਅਤੇ ਉਨ੍ਹਾਂ ਦੇ ਫੈਨਜ਼ ਨੇ ਗਾਇਕ ਨੂੰ ਯਾਦ ਕੀਤਾ ਅਤੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਕਈ ਪੋਸਟਾਂ ਕੀਤੀਆਂ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)