ਪੜਚੋਲ ਕਰੋ

'ਰੈਫ਼ਰੰਡਮ 2020' ਦਾ ਅਗਲਾ ਪੜਾਅ ਪਾਕਿਸਤਾਨ, ਤਿਆਰੀਆਂ ਵਿੱਢੀਆਂ

ਚੰਡੀਗੜ੍ਹ: ਖ਼ਾਲਿਸਤਾਨ ਪੱਖੀ ਗਰੁੱਪ ਸਿੱਖ ਫ਼ਾਰ ਜਸਟਿਸ (ਐਸਐਫ਼ਜੇ) ਦੀ 'ਪੰਜਾਬ ਰੈਫ਼ਰੰਡਮ 2020' ਮੁਹਿੰਮ ਤਹਿਤ ਅਗਲਾ ਸਮਾਗਮ ਪਾਕਿਸਤਾਨ ਵਿੱਚ ਰੱਖਣ ਦੀ ਯੋਜਨਾ ਹੈ। ਇਹ ਸਮਾਗਮ ਅਗਲੇ ਸਾਲ ਕੀਤਾ ਜਾਵੇਗਾ ਤੇ ਐਸਐਫਜੇ ਇਸ ਨੂੰ ਪੂਰ ਚੜ੍ਹਾਉਣ ਲਈ ਲਗਾਤਾਰ ਐਲਾਨ ਕਰ ਰਿਹਾ ਹੈ। ਇਸ ਤੋਂ ਪਹਿਲਾਂ ਬੀਤੀ 12 ਅਗਸਤ ਨੂੰ ਐਸਐਫਜੇ ਨੇ ਯੂਕੇ ਦੇ ਟ੍ਰਾਫ਼ਲਗਰ ਸਕੁਏਅਰ ਵਿੱਚ ਇਸੇ ਤਰ੍ਹਾਂ ਦਾ ਸਮਾਗਮ ਕੀਤਾ ਸੀ। ਐਸਐਫਜੇ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੇ ਕਿਹਾ ਹੈ ਕਿ ਉਹ ਅਗਲੇ ਸਾਲ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਵਿਖੇ ਪ੍ਰੋਗਰਾਮ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਨੂੰ ਸਮਰਪਿਤ ਹੋਵੇਗਾ, ਇਸੇ ਲਈ ਉਨ੍ਹਾਂ ਦੇ ਜਨਮ ਸਥਾਨ ਵਿਖੇ ਕਰਵਾਇਆ ਜਾਵੇਗਾ। ਐਸਐਫਜੇ ਵੱਲੋਂ ਇਹ ਸਮਾਗਮ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਰੱਖੇ ਜਾਣ ਦੀ ਯੋਜਨਾ ਹੈ, ਉਸ ਸਮੇਂ ਦੁਨੀਆ ਦੀਆਂ ਵੱਖ-ਵੱਖ ਥਾਵਾਂ ਤੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਉੱਥੇ ਪਹੁੰਚੀ ਹੋਵੇਗੀ। ਪੰਨੂੰ ਨੇ ਦੱਸਿਆ ਕਿ ਉਹ ਸਮਾਂਬੱਧ ਤਰੀਕੇ ਨਾਲ ਪੂਰੀ ਯੋਜਨਾ ਉਲੀਕ ਰਹੇ ਹਨ ਤਾਂ ਜੋ ਉੱਥੇ ਪਹੁੰਚੀ ਸੰਗਤ ਨੂੰ ਇਸ ਗ਼ੈਰ ਪਾਬੰਦੀਸ਼ੁਦਾ ਰਾਇਸ਼ੁਮਾਰੀ ਵਿੱਚ ਸ਼ਾਮਲ ਹੋਣ ਤੋਂ ਲੈ ਕੇ ਵੋਟ ਪਾਉਣ ਤਕ ਦੀ ਪ੍ਰਕਿਰਿਆ ਬਾਰੇ ਤੇ ਇਹ ਰਾਇਸ਼ੁਮਾਰੀ ਕਦੋਂ ਤੇ ਕਿੱਥੇ ਹੋਵੇਗੀ ਆਦਿ ਬਾਰੇ ਦੱਸਿਆ ਜਾਵੇਗਾ। ਪੰਨੂੰ ਨੇ ਇਹ ਵੀ ਦੱਸਿਆ ਕਿ ਉਹ ਨਨਕਾਣਾ ਸਾਹਿਬ ਵਿਖੇ 'ਟੀਮ ਰੈਫ਼ਰੰਡਮ 2020' ਲਈ ਵਾਲੰਟੀਅਰਾਂ ਦੀ ਰਜਿਸਟ੍ਰੇਸ਼ਨ ਵੀ ਕਰਨਗੇ। ਇਨ੍ਹਾਂ ਵਾਲੰਟੀਅਰਾਂ ਨੂੰ ਹਰ ਦੇਸ਼ ਵਿੱਚ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਵਾਉਣ ਦਾ ਜ਼ਿੰਮਾ ਸੌਂਪਿਆ ਜਾਵੇਗਾ। ਇਹ ਪੁੱਛਣ 'ਤੇ ਕਿ ਕੀ ਉੱਥੇ ਜਾਣ ਲਈ ਐਸਐਫਜੇ ਨੂੰ ਪਾਕਿਸਤਾਨ ਤੋਂ ਇਜਾਜ਼ਤ ਲੈਣੀ ਹੋਵੇਗੀ, ਪੰਨੂੰ ਨੇ ਕਿਹਾ ਕਿ ਉੱਥੇ ਜਾਣ ਲਈ ਪੂਰੀ ਦੁਨੀਆ ਵਿੱਚ ਵਸਦੇ ਸਿੱਖਾਂ ਨੂੰ ਕਿਸੇ ਆਗਿਆ ਦੀ ਲੋੜ ਨਹੀਂ ਹੋਵੇਗੀ। ਸਾਰਿਆਂ ਨੂੰ ਵੀਜ਼ਾ ਸੌਖਿਆਂ ਹੀ ਮਿਲ ਜਾਂਦਾ ਹੈ ਤੇ ਅਸੀਂ ਗੁਰਦੁਆਰਾ ਸਾਹਿਬ ਦੇ ਅੰਦਰ ਜੁੜ ਕੇ ਬੈਠ ਸਕਦੇ ਹਾਂ। ਜ਼ਿਕਰਯੋਗ ਹੈ ਕਿ ਐਸਐਫਜੇ ਦੇ ਇਨ੍ਹਾਂ ਸਮਾਗਮਾਂ ਦਾ ਭਾਰਤ ਵੱਲੋਂ ਕਿਸੇ ਵੀ ਤਰ੍ਹਾਂ ਦਾ ਸਵਾਗਤ ਨਹੀਂ ਕੀਤਾ ਜਾਵੇਗਾ। ਯੂਕੇ ਦੇ ਸਮਾਗਮ ਨੂੰ ਰੱਦ ਕਰਵਾਉਣ ਲਈ ਭਾਰਤ ਨੇ ਉੱਥੋਂ ਦੀ ਸਰਕਾਰ 'ਤੇ ਦਬਾਅ ਪਾਇਆ ਸੀ ਤੇ ਇਨ੍ਹਾਂ ਦੀ ਰੈਲੀ ਦੇ ਬਰਾਬਰ ਇੱਕ ਪ੍ਰਦਰਸ਼ਨ ਵੀ ਕੀਤਾ ਸੀ। ਇਸ ਤੋਂ ਬਾਅਦ ਪੰਨੂੰ ਦੇ ਸੋਸ਼ਲ ਮੀਡੀਆ ਖਾਤੇ ਵੀ ਬੰਦ ਕਰ ਦਿੱਤੇ ਗਏ ਸਨ। ਭਾਰਤ ਵੱਲੋਂ ਪਹਿਲਾਂ ਹੀ ਇਲਜ਼ਾਮ ਲਾਇਆ ਜਾਂਦਾ ਹੈ ਕਿ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਦੀ ਸ਼ਹਿ 'ਤੇ ਹੀ ਐਸਐਫਜੇ ਖਾਲਿਸਤਾਨ ਦਾ ਪ੍ਰਚਾਰ ਤੇ ਮੰਗ ਕਰ ਰਹੀ ਹੈ। ਹਾਲਾਂਕਿ, ਪੰਨੂੰ ਨੇ ਕਿਹਾ ਕਿ ਉਸ ਨੂੰ ਇਨ੍ਹਾਂ ਇਲਜ਼ਾਮਾਂ ਦੀ ਕੋਈ ਪ੍ਰਵਾਹ ਨਹੀਂ।

ਟਾਪ ਹੈਡਲਾਈਨ

ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.8 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.8 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਹੈਵਾਨ ਬਣਿਆ ਪਿਓ, ਆਪਣੇ 3 ਬੱਚਿਆਂ ਤੇ ਪਤਨੀ ਨੂੰ ਗੋਲੀ ਨਾਲ ਭੁੰਨਿਆ, ਪੁੱਤ ਕਰਦਾ ਰਿਹਾ ਮਿੰਨਤਾਂ- ਨਾ ਮਾਰੋ...; ਮਾਮਲ ਜਾਣ ਉੱਡ ਜਾਣਗੇ ਹੋਸ਼
ਹੈਵਾਨ ਬਣਿਆ ਪਿਓ, ਆਪਣੇ 3 ਬੱਚਿਆਂ ਤੇ ਪਤਨੀ ਨੂੰ ਗੋਲੀ ਨਾਲ ਭੁੰਨਿਆ, ਪੁੱਤ ਕਰਦਾ ਰਿਹਾ ਮਿੰਨਤਾਂ- ਨਾ ਮਾਰੋ...; ਮਾਮਲ ਜਾਣ ਉੱਡ ਜਾਣਗੇ ਹੋਸ਼
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...

Embed widget