ਪੜਚੋਲ ਕਰੋ
(Source: ECI/ABP News)
ਪਾਕਿਸਤਾਨ 'ਚ ਸਿੱਖ ਕੁੜੀ ਅਗਵਾ, ਸਰਕਾਰ ਵੱਲੋਂ ਇਨਸਾਫ ਦਾ ਭਰੋਸਾ
ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿੱਚ ਸਿੱਖ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਗਰਮਾ ਗਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੀਡਰਾਂ ਤੇ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਧਾਰਮਿਕ ਮਾਮਲਿਆਂ ਬਾਰੇ ਫੈਡਰਲ ਮੰਤਰੀ ਨੂਰ ਉਲ ਹੱਕ ਕਾਦਰੀ ਨੂੰ ਮਿਲ ਕੇ ਇਨਸਾਫ ਦੀ ਮੰਗ ਕੀਤੀ ਹੈ।
![ਪਾਕਿਸਤਾਨ 'ਚ ਸਿੱਖ ਕੁੜੀ ਅਗਵਾ, ਸਰਕਾਰ ਵੱਲੋਂ ਇਨਸਾਫ ਦਾ ਭਰੋਸਾ Sikh girl kidnapped in Pakistan, allegedly being converted to Islam ਪਾਕਿਸਤਾਨ 'ਚ ਸਿੱਖ ਕੁੜੀ ਅਗਵਾ, ਸਰਕਾਰ ਵੱਲੋਂ ਇਨਸਾਫ ਦਾ ਭਰੋਸਾ](https://static.abplive.com/wp-content/uploads/sites/5/2020/09/21161539/sikh-girl-case.jpg?impolicy=abp_cdn&imwidth=1200&height=675)
ਲਾਹੌਰ: ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿੱਚ ਸਿੱਖ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਗਰਮਾ ਗਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੀਡਰਾਂ ਤੇ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਧਾਰਮਿਕ ਮਾਮਲਿਆਂ ਬਾਰੇ ਫੈਡਰਲ ਮੰਤਰੀ ਨੂਰ ਉਲ ਹੱਕ ਕਾਦਰੀ ਨੂੰ ਮਿਲ ਕੇ ਇਨਸਾਫ ਦੀ ਮੰਗ ਕੀਤੀ ਹੈ।
ਪੀਜੀਪੀਸੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਦੱਸਿਆ ਕਿ ਸਿੱਖ ਲੜਕੀ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੈ। ਉਸ ਦੇ ਪਿਤਾ ਦਾ ਘਰ ਗੁਰਦੁਅਰਾ ਪੰਜਾ ਸਾਹਿਬ ਹਸਨ ਅਬਦਾਲ ਨੇੜੇ ਹੈ। ਉਨ੍ਹਾਂ ਦੱਸਿਆ ਕਿ ਫੈਡਰਲ ਮੰਤਰੀ ਨੇ ਇਸ ਮਾਮਲੇ ਵਿਚ ਉਨ੍ਹਾਂ ਨੂੰ ਨਿਆਂ ਦਿਵਾਉਣ ਦਾ ਭਰੋਸਾ ਦਿੱਤਾ ਹੈ।
ਇਸ ਮੁਲਾਕਾਤ ਵੇਲੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਇਜਾਜ਼ ਆਲਮ ਤੇ ਔਕਾਫ਼ ਬੋਰਡ ਦੇ ਚੇਅਰਮੈਨ ਡਾ. ਆਮੀਰ ਅਹਿਮਦ ਵੀ ਹਾਜ਼ਰ ਸਨ। ਇਸ ਮਾਮਲੇ ਵਿਚ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕੀਤਾ ਹੈ।
ਲਾਪਤਾ ਹੋਈ ਲੜਕੀ ਦਾ ਪਿਤਾ ਗੁਰਦੁਆਰਾ ਪੰਜਾ ਸਾਹਿਬ ਵਿੱਚ ਗ੍ਰੰਥੀ ਹੈ। ਉਸ ਨੇ ਸੋਸ਼ਲ ਮੀਡੀਆ ’ਤੇ ਇਸ ਘਟਨਾ ਦਾ ਖੁਲਾਸਾ ਕੀਤਾ ਹੈ। ਉਸ ਨੇ ਦੱਸਿਆ ਕਿ ਲੜਕੀ ਪਿਛਲੇ ਦਸ ਦਿਨਾਂ ਤੋਂ ਲਾਪਤਾ ਹੈ। ਉਸ ਨੂੰ ਡਰ ਹੈ ਕਿ ਉਸ ਦੀ ਲੜਕੀ ਦਾ ਜਬਰੀ ਧਰਮ ਤਬਦੀਲ ਕੀਤਾ ਜਾ ਸਕਦਾ ਹੈ।
ਇਸ ਮਾਮਲੇ ਵਿਚ ਬੀਤੇ ਦਿਨ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਕੇਂਦਰੀ ਮੰਤਰੀ ਕੋਲ ਪਹੁੰਚ ਕੀਤੀ ਸੀ ਤੇ ਪਾਕਿਸਤਾਨ ਵਿੱਚ ਵਸਦੇ ਘੱਟ ਗਿਣਤੀਆਂ ਖਾਸ ਕਰਕੇ ਸਿੱਖ ਪਰਿਵਾਰਾਂ ਨਾਲ ਹੋ ਰਹੀ ਅਜਿਹੀ ਵਧੀਕੀ ’ਤੇ ਚਿੰਤਾ ਪ੍ਰਗਟਾਈ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)