ਪੜਚੋਲ ਕਰੋ

ਅਮਰੀਕਾ ਦੀ ਜੇਲ੍ਹ ’ਚ ਸਿੱਖ ਕੈਦੀ ਦੀ ਦਾੜ੍ਹੀ ਦੇ ਕੇਸ ਜਬਰੀ ਕਤਲ, ਸਿਵਲ ਰਾਈਟਸ ਡਿਵੀਜ਼ਨ ਕੋਲ ਪਹੁੰਚੀ ਸ਼ਿਕਾਇਤ

ਵਕੀਲਾਂ ਅਨੁਸਾਰ ਦਾੜ੍ਹੀ ਦੇ ਕੇਸ ਕਤਲ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਮੁਵੱਕਿਲ ਸੁਰਜੀਤ ਸਿੰਘ ਘੋਰ-ਨਿਰਾਸ਼ਾ (ਡੀਪ੍ਰੈਸ਼ਨ) ਦੇ ਸ਼ਿਕਾਰ ਹੋ ਗਏ ਹਨ ਤੇ ਆਪਣੇ-ਆਪ ਤੋਂ ਸ਼ਰਮਸਾਰ ਹੋਣ ਦੀ ਭਾਵਨਾ ਉਨ੍ਹਾਂ ਵਿੱਚ ਘਰ ਕਰ ਗਈ ਹੈ।

ਮਹਿਤਾਬ-ਉਦ-ਦੀਨ

ਚੰਡੀਗੜ੍ਹ: ਅਮਰੀਕੀ ਸੂਬੇ ਏਰੀਜ਼ੋਨਾ ਦੀ ਜੇਲ੍ਹ (Arizona Prison) ਵਿੱਚ ਇੱਕ ਸਿੱਖ ਕੈਦੀ ਸੁਰਜੀਤ ਸਿੰਘ ਦੀ ਦਾੜ੍ਹੀ ਦੇ ਕੇਸ ਜ਼ਬਰਦਸਤੀ ਕਤਲ (Sikh Prisoner Surjit Singh Beard shaved) ਕਰਨ ਦਾ ਮਾਮਲਾ ਹੁਣ ਭਖ ਗਿਆ ਹੈ। ਵਕੀਲਾਂ ਨੇ ਕੇਂਦਰ ਸਰਕਾਰ ਤੋਂ ਇਸ ਸੂਬੇ ਦੀਆਂ ਸਰਕਾਰੀ ਨੀਤੀਆਂ ਲਈ ਮਨੁੱਖੀ ਅਧਿਕਾਰਾਂ ਦੇ ਆਧਾਰ ਉੱਤੇ ਜਾਂਚ ਮੰਗੀ ਹੈ। ਸੁਰਜੀਤ ਸਿੰਘ ਹੁਰਾਂ ਨੇ ਪਹਿਲਾਂ ਜੇਲ੍ਹ ਅਧਿਕਾਰੀਆਂ ਨੂੰ ਬਾਕਾਇਦਾ ਇਹ ਸੂਚਿਤ ਕਰ ਦਿੱਤਾ ਸੀ ਕਿ ਉਹ ਸਿੱਖ ਧਰਮ ਨਾਲ ਸਬੰਧਤ ਹਨ ਤੇ ਉਹ ਆਪਣੇ ਦਾੜ੍ਹੀ ਦੇ ਤੇ ਸਿਰ ਕੇਸ ਕਦੇ ਵੀ ਕਟਵਾ ਨਹੀਂ ਸਕਦੇ।

ਇੱਕ ਕਮਰਸ਼ੀਅਲ ਟਰੱਕ ਡਰਾਇਵਰ ਸੁਰਜੀਤ ਸਿੰਘ ਦੇ ਵਕੀਲਾਂ ਨੇ ਦੋਸ਼ ਲਾਇਆ ਕਿ ਪਿਛਲੇ ਵਰ੍ਹੇ 25 ਅਗਸਤ, 2020 ਨੂੰ ਸੁਰਜੀਤ ਸਿੰਘ ਦੀ ਧਾਰਮਿਕ ਆਜ਼ਾਦੀ ਦੀ ਘੋਰ ਉਲੰਘਣਾ ਹੋਈ, ਜਦੋਂ ਜੇਲ੍ਹ ਅਧਿਕਾਰੀਆਂ ਨੇ ਸੁਰਜੀਤ ਸਿੰਘ ਦੀ ਦਾੜ੍ਹੀ ਦੇ ਕੇਸ ਜ਼ਬਰਦਸਤੀ ਕਤਲ ਕਰ ਦਿੱਤੇ। ‘ਇੰਡੀਆ ਵੈਸਟ’ ਵੱਲੋਂ ਪ੍ਰਕਾਸ਼ਿਤ ਜੈਕੁਇਸ ਬਿਲਫ਼ੌਡ ਦੀ ਰਿਪੋਰਟ ਅਨੁਸਾਰ ਹੁਣ ਬੀਤੀ 24 ਮਈ ਨੂੰ ਸੁਰਜੀਤ ਸਿੰਘ ਨੇ ਇਸ ਸਬੰਧੀ ਅਮਰੀਕਾ ਦੇ ਨਿਆਂ ਵਿਭਾਗ ਦੇ ਸਿਵਲ ਰਾਈਟਸ ਡਿਵੀਜ਼ਨ (Civil Rights Division) ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਅਮਰੀਕਾ ਦੀ ਜੇਲ੍ਹ ’ਚ ਸਿੱਖ ਕੈਦੀ ਦੀ ਦਾੜ੍ਹੀ ਦੇ ਕੇਸ ਜਬਰੀ ਕਤਲ, ਸਿਵਲ ਰਾਈਟਸ ਡਿਵੀਜ਼ਨ ਕੋਲ ਪਹੁੰਚੀ ਸ਼ਿਕਾਇਤ

ਵਕੀਲਾਂ ਅਨੁਸਾਰ ਦਾੜ੍ਹੀ ਦੇ ਕੇਸ ਕਤਲ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਮੁਵੱਕਿਲ ਸੁਰਜੀਤ ਸਿੰਘ ਘੋਰ-ਨਿਰਾਸ਼ਾ (ਡੀਪ੍ਰੈਸ਼ਨ) ਦੇ ਸ਼ਿਕਾਰ ਹੋ ਗਏ ਹਨ ਤੇ ਆਪਣੇ-ਆਪ ਤੋਂ ਸ਼ਰਮਸਾਰ ਹੋਣ ਦੀ ਭਾਵਨਾ ਉਨ੍ਹਾਂ ਵਿੱਚ ਘਰ ਕਰ ਗਈ ਹੈ। ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਐਨ ਉਸੇ ਮੌਕੇ ਇਹ ਵੀ ਆਖਿਆ ਸੀ, ਮੇਰੇ ਕੇਸ ਕਤਲ ਨਾ ਕਰੋ, ਮੇਰਾ ਗਲ਼ਾ ਭਾਵੇਂ ਵੱਢ ਦੇਵੋ ਪਰ ਜੇਲ੍ਹ ਦੇ ਮੁਲਾਜ਼ਮਾਂ ਨੇ ਜ਼ਬਰਦਸਤੀ ਉਨ੍ਹਾਂ ਦੀ ਸ਼ੇਵ ਕਰ ਦਿੱਤੀ।

ਸੁਰਜੀਤ ਸਿੰਘ ਹੁਰਾਂ ਦਾ ਦੋਸ਼ ਹੈ ਕਿ ਪਿਛਲੇ ਸਾਲ 6 ਅਕਤੂਬਰ ਨੂੰ ਜਦੋਂ ਉਨ੍ਹਾਂ ਨੂੰ ਇੱਕ ਹੋਰ ਡਗਲਸ ਜੇਲ੍ਹ ਵਿੱਚ ਤਬਦੀਲ ਕੀਤਾ ਜਾ ਰਿਹਾ ਸੀ, ਤਦ ਵੀ ਜੇਲ੍ਹ ਅਧਿਕਾਰੀਆਂ ਨੇ ਉਨ੍ਹਾਂ ਦੀ ਸ਼ੇਵ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਤਦ ਉਨ੍ਹਾਂ ਦੀ ਦਾੜ੍ਹੀ ਸਿਰਫ਼ ਇੱਕ ਇੰਚ ਤੱਕ ਹੀ ਵਧ ਸਕੀ ਸੀ; ਇਸੇ ਲਈ ਜੇਲ੍ਹ ਦੀ ਨੀਤੀ ਮੁਤਾਬਕ ਉਨ੍ਹਾਂ ਨੂੰ ਇੰਨੀ ਕੁ ਦਾੜ੍ਹੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਗਈ।

ਸੁਰਜੀਤ ਸਿੰਘ ਨੂੰ ਅੰਗਰੇਜ਼ੀ ਭਾਸ਼ਾ ਘੱਟ ਆਉਂਦੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਤੋਂ ਪੰਜਾਬੀ ਦੁਭਾਸ਼ੀਏ ਦੀਆਂ ਸੇਵਾਵਾਂ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਨੇ ਮੁੱਢੋਂ ਇਨਕਾਰ ਕਰ ਦਿੱਤਾ। ਉੱਧਰ ਏਰੀਜ਼ੋਨਾ ਸੂਬੇ ਦੇ ਜੇਲ੍ਹ ਵਿਭਾਗ ਨੇ ਆਪਣੇ ਇੱਕ ਬਿਆਨ ’ਚ ਦਾਅਵਾ ਕੀਤਾ ਹੈ ਕਿ ਸੁਰਜੀਤ ਸਿੰਘ ਦਾ ਮਾਮਲਾ ਤਾਂ ਪਹਿਲਾਂ ਹੀ ਨਿੱਬੜ ਚੁੱਕਾ ਹੈ ਤੇ ਉਹ ਨਿਊ ਯਾਰਕ ਸਥਿਤ ‘ਸਿੱਖ ਕੁਲੀਸ਼ਨ’ ਨਾਂ ਦੀ ਜਥੇਬੰਦੀ ਤੋਂ ਮੁਆਫ਼ੀ ਵੀ ਮੰਗ ਚੁੱਕੇ ਹਨ। ਜੇਲ੍ਹ ਅਧਿਕਾਰੀਆਂ ਅਨੁਸਾਰ ਸੁਰਜੀਤ ਸਿੰਘ ਦੀ ਸ਼ੇਵ ਕਰਨ ਪਿੱਛੇ ਉਨ੍ਹਾਂ ਦੀ ਕੋਈ ਮਾੜੀ ਮਨਸ਼ਾ ਨਹੀਂ ਸੀ, ਇਹ ਸਿਰਫ਼ ਕੁਝ ਗ਼ਲਤਫ਼ਹਿਮੀ ਤੇ ਕੈਦੀ ਦੀ ਗੱਲ ਚੰਗੀ ਤਰ੍ਹਾਂ ਸਮਝ ਨਾ ਆਉਣ ਦਾ ਮਾਮਲਾ ਸੀ।

ਏਰੀਜ਼ੋਨਾ ਦੇ ਜੇਲ੍ਹ ਵਿਭਾਗ (Arizona Department of Corrections) ਨੇ ਇਹ ਵੀ ਕਿਹਾ ਹੈ ਕਿ ਸੁਰਜੀਤ ਸਿੰਘ ਹੁਣ ਆਪਣੀ ਦਾੜ੍ਹੀ ਵੀ ਰੱਖ ਸਕਦੇ ਹਨ ਤੇ ਦਸਤਾਰ ਵੀ ਸਜਾ ਸਕਦੇ ਹਨ। ਉੱਧਰ ਅਮਰੀਕਾ ਦੇ ਕੇਂਦਰੀ ਨਿਆਂ ਵਿਭਾਗ ਨੇ ਸੁਰਜੀਤ ਸਿੰਘ ਦੀ ਸ਼ਿਕਾਇਤ ਬਾਰੇ ਤੁਰੰਤ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਇੱਥੇ ਇਹ ਵੀ ਦੱਸ ਦੇਈਏ ਕਿ ਦਸੰਬਰ 2017 ’ਚ ਯੂਨਾ ਕਾਊਂਟੀ ਵਿੱਚ ਸੁਰਜੀਤ ਸਿੰਘ ਦਾ ਟਰੱਕ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਉਸੇ ਮਾਮਲੇ ਵਿੱਚ ਉਨ੍ਹਾਂ ਨੂੰ ਅਦਾਲਤ ਨੇ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ: Kate Middleton ਅਤੇ Prince William ਨੇ ਸਿੱਖ ਚੈਰਿਟੀ ਨਾਲ ਮਿਲ ਕੇ ਪਕਾਇਆ ਲੰਗਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget