Sikhs in USA: ਅਮਰੀਕਾ ਦੀ ਵੱਕਾਰੀ ਯੂਨੀਵਰਸਿਟੀ 'ਚ ਗਾਤਰਾ ਪਾ ਸਕਦੇ ਨੇ ਸਿੱਖ ਵਿਦਿਆਰਥੀ, ਪਿਛਲੇ ਦਿਨੀਂ ਵਿਦਿਆਰਥੀ ਦੀ ਹੋਈ ਸੀ ਗ੍ਰਿਫ਼ਤਾਰੀ
ਉੱਤਰੀ ਕੈਰੋਲੀਨਾ ਯੂਨੀਵਰਸਿਟੀ ਨੇ ਬਿਆਨ ਵਿੱਚ ਕਿਹਾ ਕਿ ਵਿਦਿਆਰਥੀਆਂ ਨੂੰ ਕੈਂਪਸ ਵਿੱਚ ਗਾਤਰਾ ਪਹਿਨਣ ਦੀ ਇਜਾਜ਼ਤ ਦਿੱਤੀ ਜਾਵੇਗੀ ਬਸ਼ਰਤੇ ਗਾਤਰਾ ਤਿੰਨ ਇੰਚ ਤੋਂ ਵੱਧ ਨਹੀਂ ਹੋਣਾ ਚਾਹੀਦਾ, ਉਹ ਪੁਸ਼ਾਕ ਅੰਦਰ ਹੋਵੇ ਤੇ ਦਿਖੇ ਨਾ।

ਅਮਰੀਕਾ ਦੀ ਵੱਕਾਰੀ ਯੂਨੀਵਰਸਿਟੀ ਨੇ ਐਲਾਨ ਕੀਤਾ ਹੈ ਕਿ ਉਹ ਕੈਂਪਸ ਵਿਚ ਸਿੱਖ ਵਿਦਿਆਰਥੀਆਂ ਨੂੰ ਗਾਤਰਾ ਪਹਿਨਣ ਦੀ ਇਜਾਜ਼ਤ ਦੇਵੇਗੀ। ਇਹ ਫੈਸਲਾ ਦੋ ਮਹੀਨੇ ਪਹਿਲਾਂ ਉੱਤਰੀ ਕੈਰੋਲੀਨਾ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਗਾਤਰਾ ਪਹਿਨਣ ਕਾਰਨ ਹੱਥਕੜੀ ਲਾਉਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਆਇਆ ਹੈ। ਉੱਤਰੀ ਕੈਰੋਲੀਨਾ ਯੂਨੀਵਰਸਿਟੀ ਨੇ ਬਿਆਨ ਵਿੱਚ ਕਿਹਾ ਕਿ ਵਿਦਿਆਰਥੀਆਂ ਨੂੰ ਕੈਂਪਸ ਵਿੱਚ ਗਾਤਰਾ ਪਹਿਨਣ ਦੀ ਇਜਾਜ਼ਤ ਦਿੱਤੀ ਜਾਵੇਗੀ ਬਸ਼ਰਤੇ ਗਾਤਰਾ ਤਿੰਨ ਇੰਚ ਤੋਂ ਵੱਧ ਨਹੀਂ ਹੋਣਾ ਚਾਹੀਦਾ, ਉਹ ਪੁਸ਼ਾਕ ਅੰਦਰ ਹੋਵੇ ਤੇ ਦਿਖੇ ਨਾ।
ਜ਼ਿਕਰ ਕਰ ਦਈਏ ਕਿ ਸ਼ਾਰਲੋਟ ਵਿਖੇ ਨੌਰਥ ਕੈਰੋਲੀਨਾ ਯੂਨੀਵਰਸਿਟੀ ਦੇ ਇੱਕ ਸਿੱਖ ਵਿਦਿਆਰਥੀ ਨੂੰ ਪੰਜ ਸਿੱਖ ਕੱਕਾਰਾਂ ਦੇ ਅਨਿੱਖੜਵੇਂ ਅੰਗਾਂ ਵਿੱਚੋਂ ਇੱਕ ਕਿਰਪਾਨ ਪਹਿਨਣ ਲਈ ਕੈਂਪਸ ਵਿੱਚ ਕਥਿਤ ਤੌਰ 'ਤੇ ਹਿਰਾਸਤ ਵਿੱਚ ਲਿਆ ਗਿਆ ਸੀ। ਘਟਨਾ ਦੀ ਵੀਡੀਓ ਸ਼ੁਰੂ ਵਿੱਚ ਵਿਦਿਆਰਥੀ ਦੁਆਰਾ ਸ਼ੇਅਰ ਕੀਤੀ ਗਈ ਸੀ, ਜਿਸ ਨੇ ਇਸਨੂੰ ਟਵਿੱਟਰ 'ਤੇ ਪੋਸਟ ਕੀਤਾ ਸੀ, ਇਸ ਵੀਡੀਓ ਦੇ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਤੋਂ ਬਾਅਦ ਸਿੱਖ ਜਗਤ ਵਿੱਚ ਕਾਫੀ ਰੋਹ ਪਾਇਆ ਜਾ ਰਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਕੋਲ ਵੀ ਇਹ ਮਾਮਲਾ ਉਠਾਇਆ। ਉਨ੍ਹਾਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਵੀ ਅਪੀਲ ਕੀਤੀ ਕਿ ਉਹ ਅਮਰੀਕਾ ਵਿੱਚ ਸਿੱਖਾਂ ਦੀ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ।
ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਟਵਿੱਟਰ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, "ਸਿੱਖ ਕੱਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕਈ ਗਲੋਬਲ ਮੁਹਿੰਮਾਂ ਦੇ ਬਾਵਜੂਦ, ਉੱਤਰੀ ਕੈਰੋਲੀਨਾ ਯੂਨੀਵਰਸਿਟੀ ਦੀ ਕੈਂਪਸ ਪੁਲਿਸ ਵੱਲੋਂ ਕਿਰਪਾਨ ਲਈ ਇੱਕ ਸਿੱਖ ਨੌਜਵਾਨ ਨੂੰ ਹਿਰਾਸਤ ਵਿੱਚ ਲੈਣਾ ਨਿਰਾਸ਼ਾਜਨਕ ਹੈ। ਮੈਂ ਸਿੱਖ ਵਿਦਿਆਰਥੀਆਂ ਪ੍ਰਤੀ ਯੂਨੀਵਰਸਿਟੀ ਅਧਿਕਾਰੀਆਂ ਦੇ ਪੱਖਪਾਤੀ ਰਵੱਈਏ ਦੀ ਨਿੰਦਾ ਕਰਦਾ ਹਾਂ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
