ਪਾਕਿਸਤਾਨ 'ਚ ਸਿੱਖ ਟਾਰਗੇਟ ਕਿਲਿੰਗ, ਦੋ ਦਿਨਾਂ 'ਚ ਦੂਜਾ ਹਮਲਾ, ਇੱਕ ਸਿੱਖ ਨੌਜਵਾਨ ਦੀ ਹੋਈ ਮੌਤ, ਜੇਹਾਦੀ ਸੰਗਠਨ ISKP ਨੇ ਲਈ ਜ਼ਿੰਮੇਵਾਰੀ
Pakistan News: ਪਰ ਪਿਛਲੇ ਸਮੇਂ ਵਿੱਚ ਘੱਟ ਗਿਣਤੀਆਂ ਦੀਆਂ ਧਾਰਮਿਕ ਸੰਸਥਾਵਾਂ ’ਤੇ ਹੋਏ ਹਮਲਿਆਂ ਤੋਂ ਬਾਅਦ ਹੁਣ ਕੱਟੜਪੰਥੀ ਸੋਚ ਰੱਖਣ ਵਾਲੇ ਇਸਲਾਮੀ ਸੰਗਠਨ ਟਾਰਗੇਟ ਕਿਲਿੰਗ ’ਤੇ ਉਤਰ ਆਏ ਹਨ।
Pakistan Sikh News: ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਪੇਸ਼ਾਵਰ 'ਚ ਹੀ ਦੋ ਦਿਨਾਂ 'ਚ ਸਿੱਖਾਂ 'ਤੇ ਹਮਲੇ ਦੀ ਦੂਜੀ ਘਟਨਾ ਸਾਹਮਣੇ ਆਈ ਹੈ। ਜਿਸ ਵਿਚ ਇਕ ਸਿੱਖ ਦੀ ਜਾਨ ਚਲੀ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਕੱਟੜਪੰਥੀ ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ (ISKP) ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ।
ਮ੍ਰਿਤਕ ਦੀ ਪਛਾਣ ਪੇਸ਼ਾਵਰ ਵਾਸੀ ਮਨਮੋਹਨ ਸਿੰਘ (34) ਵਜੋਂ ਹੋਈ ਹੈ। ਇਹ ਘਟਨਾ ਸ਼ਨੀਵਾਰ ਸ਼ਾਮ ਨੂੰ ਖੈਬਰ ਪਖਤੂਨਖਵਾ ਸੂਬੇ ਦੇ ਯਾਕੂਤ ਇਲਾਕੇ 'ਚ ਵਾਪਰੀ। ਜਿੱਥੇ ਬਾਈਕ 'ਤੇ ਆਏ ਅਣਪਛਾਤੇ ਵਿਅਕਤੀਆਂ ਨੇ ਮਨਮੋਹਨ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ।
ਹੋਰ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਭਾਰਤੀ ਫੌਜ ਦੇ ਮੁਖੀ ਜਨਰਲ ਮਨੋਜ ਪਾਂਡੇ, 'ਸਰਬੱਤ ਦੇ ਭਲੇ ਦੀ ਕੀਤੀ ਅਰਦਾਸ'
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੇਸ਼ਾਵਰ ਦੇ ਰਸ਼ੀਦ ਗੜ੍ਹੀ ਇਲਾਕੇ 'ਚ ਸਿੱਖ ਦੁਕਾਨਦਾਰ ਤਰਲੋਕ ਸਿੰਘ 'ਤੇ ਵੀ ਇਸੇ ਤਰ੍ਹਾਂ ਗੋਲੀਬਾਰੀ ਕੀਤੀ ਗਈ ਸੀ। ਇਸੇ ਤਰ੍ਹਾਂ ਹਮਲਾਵਰ ਮੋਟਰਸਾਈਕਲ ’ਤੇ ਆਏ ਅਤੇ ਦੁਕਾਨ ’ਤੇ ਬੈਠੇ ਤਰਲੋਕ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ। ਤਰਲੋਕ ਸਿੰਘ ਦੀ ਲੱਤ 'ਤੇ ਗੋਲੀ ਲੱਗੀ ਸੀ। ਜਿਸ ਤੋਂ ਬਾਅਦ ਤਰਲੋਕ ਸਿੰਘ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਿਸ ਕਾਰਨ ਉਸ ਦੀ ਜਾਨ ਬਚ ਗਈ।
ISKP ਨੇ ਤਰਲੋਕ ਸਿੰਘ 'ਤੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਇਹ ਵੀ ਦੱਸਿਆ ਕਿ ਤਰਲੋਕ 'ਤੇ ਪਿਸਤੌਲ ਤੋਂ ਗੋਲੀਆਂ ਚਲਾਈਆਂ ਗਈਆਂ ਸਨ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ ਪਰ ਪਿਛਲੇ ਸਮੇਂ ਵਿੱਚ ਘੱਟ ਗਿਣਤੀਆਂ ਦੀਆਂ ਧਾਰਮਿਕ ਸੰਸਥਾਵਾਂ ’ਤੇ ਹੋਏ ਹਮਲਿਆਂ ਤੋਂ ਬਾਅਦ ਹੁਣ ਕੱਟੜਪੰਥੀ ਸੋਚ ਰੱਖਣ ਵਾਲੇ ਇਸਲਾਮੀ ਸੰਗਠਨ ਟਾਰਗੇਟ ਕਿਲਿੰਗ ’ਤੇ ਉਤਰ ਆਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।