ਪਾਕਿਸਤਾਨ 'ਚ ਸਿੱਖ ਨੌਜਵਾਨ ਦਾ ਕਤਲ
ਏਬੀਪੀ ਸਾਂਝਾ | 05 Jan 2020 03:37 PM (IST)
ਪੇਸ਼ਾਵਰ ਵਿੱਚ ਇੱਕ ਸਿੱਖ ਨੌਜਵਾਨ ਦੀ ਅਣਪਛਾਤੇ ਵਿਅਕਤੀ ਵੱਲੋਂ ਹੱਤਿਆ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਐਤਵਾਰ ਨੂੰ ਚਮਕਨੀ ਥਾਣਾ ਪੇਸ਼ਾਵਰ ਦੇ ਖੇਤਰ ਵਿੱਚ ਇੱਕ ਲਾਸ਼ ਮਿਲੀ ਜਿਸ ਦੀ ਪਛਾਣ ਰਵਿੰਦਰ ਸਿੰਘ ਵਜੋਂ ਹੋਈ ਹੈ।
ਪੇਸ਼ਾਵਰ: ਪੇਸ਼ਾਵਰ ਵਿੱਚ ਇੱਕ ਸਿੱਖ ਨੌਜਵਾਨ ਦੀ ਅਣਪਛਾਤੇ ਵਿਅਕਤੀ ਵੱਲੋਂ ਹੱਤਿਆ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਐਤਵਾਰ ਨੂੰ ਚਮਕਨੀ ਥਾਣਾ ਪੇਸ਼ਾਵਰ ਦੇ ਖੇਤਰ ਵਿੱਚ ਇੱਕ ਲਾਸ਼ ਮਿਲੀ ਜਿਸ ਦੀ ਪਛਾਣ ਰਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਮ੍ਰਿਤਕ ਵਿਅਕਤੀ ਸ਼ਾਂਗਲਾ ਦਾ ਰਹਿਣ ਵਾਲਾ ਸੀ ਤੇ ਉਹ ਵਿਆਹ ਦੀ ਤਿਆਰੀ ਵਿੱਚ ਰੁੱਝਿਆ ਹੋਇਆ ਸੀ। ਉਹ ਵਿਆਹ ਦੀ ਖਰੀਦਦਾਰੀ ਕਰਨ ਲਈ ਪੇਸ਼ਾਵਰ ਆਇਆ ਸੀ। ਅਣਪਛਾਤੇ ਵਿਅਕਤੀ ਨੇ ਨੌਜਵਾਨ ਨੂੰ ਮਾਰਨ ਤੋਂ ਬਆਦ ਉਸ ਦੇ ਹੀ ਮੋਬਾਈਲ ਰਾਹੀਂ ਉਸ ਦੀ ਮੌਤ ਬਾਰੇ ਪਰਿਵਾਰ ਨੂੰ ਸੂਚਿਤ ਕੀਤਾ। ਪੁਲਿਸ ਦਾ ਕਹਿਣਾ ਹੈ ਕੀ ਇਹ ਪੁਰਾਣੀ ਦੁਸ਼ਮਣੀ ਦਾ ਮਾਮਲਾ ਹੋ ਸਕਦਾ ਹੈ।