Sikh in USA: ਅਮਰੀਕਾ 'ਚ ਵੀ ਨਹੀਂ ਸਿੱਖ ਸੁਰੱਖਿਅਤ, ਸਿੱਖ ਮੇਅਰ ਤੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ
Sikh in USA: ਰਵੀ ਭੱਲਾ ਨਵੰਬਰ 2017 ਵਿੱਚ ਹੋਬੋਕੇਨ ਸਿਟੀ ਦੇ ਮੇਅਰ ਚੁਣੇ ਜਾਣ ਵਾਲੇ ਪਹਿਲੇ ਸਿੱਖ ਹਨ। ਸਾਲ ਤੋਂ ਵੱਧ ਸਮਾਂ ਪਹਿਲਾਂ ਭੇਜੇ ਗਏ ਪਹਿਲੇ ਸੰਦੇਸ਼ ਵਿੱਚ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਗਿਆ ਸੀ...
Sikh in USA: ਅਮਰੀਕਾ ਵਿੱਚ ਅਹਿਮ ਸਿੱਖ ਪਰਿਵਾਰ ਨੂੰ ਧਮਕੀ ਮਿਲੀ ਹੈ। ਨਿਊਜਰਸੀ ਸੂਬੇ ਦੇ ਹੋਬੋਕੇਨ ਸਿਟੀ ਦੇ ਸਿੱਖ ਮੇਅਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਈਮੇਲ ਰਾਹੀਂ ਨਫ਼ਰਤ ਭਰੇ ਸੰਦੇਸ਼ ਮਿਲੇ ਹਨ, ਜਿਸ ਵਿੱਚ ਧਮਕੀ ਦਿੱਤੀ ਗਈ ਹੈ ਕਿ ਜੇ ਉਹ ਅਸਤੀਫ਼ਾ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਪਰਿਵਾਰ ਸਣੇ ਮਾਰ ਦਿੱਤਾ ਜਾਵੇਗਾ।
ਰਵੀ ਭੱਲਾ ਨਵੰਬਰ 2017 ਵਿੱਚ ਹੋਬੋਕੇਨ ਸਿਟੀ ਦੇ ਮੇਅਰ ਚੁਣੇ ਜਾਣ ਵਾਲੇ ਪਹਿਲੇ ਸਿੱਖ ਹਨ। ਸਾਲ ਤੋਂ ਵੱਧ ਸਮਾਂ ਪਹਿਲਾਂ ਭੇਜੇ ਗਏ ਪਹਿਲੇ ਸੰਦੇਸ਼ ਵਿੱਚ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਗਿਆ ਸੀ, ਜਦੋਂਕਿ ਦੂਜੇ ਸੰਦੇਸ਼ ਵਿੱਚ ਜਾਨ ਨੂੰ ਖ਼ਤਰਾ ਦੱਸਿਆ ਸੀ। ਇਹ ਤੀਜੇ ਸੰਦੇਸ਼ ਨੇ ਭੱਲਾ ਤੇ ਪਰਿਵਾਰ ਨੂੰ ਖ਼ੌਫ਼ਜ਼ਦਾ ਕਰ ਦਿੱਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਇਹ ਉਨ੍ਹਾਂ ਲਈ ਆਖਰੀ ਚਿਤਾਵਨੀ ਹੈ।
ਇਸ ਮੈਸੇਜ਼ ਵਿੱਚ ਕਿਹਾ ਗਿਆ ਹੈ ਕਿ ਜੇ ਤੁਰੰਤ ਅਸਤੀਫਾ ਨਹੀਂ ਦਿੱਤਾ ਤਾਂ ਮੇਅਰ ਤੇ ਉਸ ਦੀ ਪਤਨੀ ਤੇ ਬੱਚਿਆਂ ਨੂੰ ਕਤਲ ਕਰ ਦਿੱਤਾ ਜਾਵੇਗਾ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਭੱਲਾ ਦੇ ਦੋ ਬੱਚਿਆਂ, ਜਿਨ੍ਹਾੰ ਦੀ ਉਮਰ 15 ਤੇ 11 ਸਾਲ ਹੈ, ਨੂੰ 24 ਘੰਟੇ ਸੁਰੱਖਿਆ ਪ੍ਰਦਾਨ ਕੀਤੀ ਹੈ।
ਸਿੱਖ ਨੌਜਵਾਨ ’ਤੇ ਹੋਏ ਨਸਲੀ ਹਮਲੇ ਦੀ ਨਿਖੇਧੀ
ਇਸ ਹੋਰ ਖਬਰ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ (ਅਮਰੀਕਾ) ਵਿੱਚ ਇੱਕ ਸਿੱਖ ਨੌਜਵਾਨ ’ਤੇ ਹੋਏ ਨਸਲੀ ਹਮਲੇ ਦੀ ਨਿਖੇਧੀ ਕਰਦਿਆਂ ਇਸ ਘਟਨਾ ਦੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਜਿਸ ਵੀ ਖਿੱਤੇ ਵਿੱਚ ਵਸੇ ਹਨ, ਉਨ੍ਹਾਂ ਨੇ ਉਥੋਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ।
ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਦੇਸ਼ਾਂ ਅੰਦਰ ਸਿੱਖ ਵੱਖ-ਵੱਖ ਪਦਵੀਆਂ ’ਤੇ ਕਾਰਜ ਕਰ ਰਹੇ ਹਨ ਪਰ ਜਦੋਂ ਸਿੱਖਾਂ ਵਿਰੁੱਧ ਅਜਿਹੀਆਂ ਨਫ਼ਰਤੀ ਘਟਨਾਵਾਂ ਵਾਪਰਦੀਆਂ ਹਨ ਤਾਂ ਕੌਮ ਅੰਦਰ ਰੋਸ ਪੈਦਾ ਹੁੰਦਾ ਹੈ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ