ਪੜਚੋਲ ਕਰੋ
Advertisement
ਅਮਰੀਕਾ 'ਚ ਨਹੀਂ ਸਿੱਖ ਸੁਰੱਖਿਅਤ? ਚੋਣਾਂ ਤੋਂ ਪਹਿਲਾਂ ਛਿੜੀ ਚਰਚਾ
ਕੀ ਅਮਰੀਕਾ 'ਚ ਸਿੱਖ ਸੁਰੱਖਿਅਤ ਨਹੀਂ ਹਨ? ਇਹ ਚਰਚਾ ਦੇਸ਼ ਵਿੱਚ ਚੋਣਾਂ ਤੋਂ ਪਹਿਲਾਂ ਛਿੜ ਗਈ ਹੈ। ਇਸ ਲਈ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਜੋਅ ਬਾਇਡਨ ਨੇ ਖਾਸ ਮੁਹਿੰਮ ਛੇੜੀ ਹੈ। ਬਾਇਡਨ ਦੀ ਚੋਣ ਪ੍ਰਚਾਰ ਟੀਮ ਨੇ ਮੁਲਕ ਵਿੱਚ ਰਹਿੰਦੇ ਸਿੱਖਾਂ ਤੱਕ ਪਹੁੰਚ ਬਣਾਉਣ ਲਈ ‘ਸਿੱਖ ਅਮੈਰੀਕਨਜ਼ ਫਾਰ ਬਾਇਡਨ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਵਾਸ਼ਿੰਗਟਨ: ਕੀ ਅਮਰੀਕਾ 'ਚ ਸਿੱਖ ਸੁਰੱਖਿਅਤ ਨਹੀਂ ਹਨ? ਇਹ ਚਰਚਾ ਦੇਸ਼ ਵਿੱਚ ਚੋਣਾਂ ਤੋਂ ਪਹਿਲਾਂ ਛਿੜ ਗਈ ਹੈ। ਇਸ ਲਈ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਜੋਅ ਬਾਇਡਨ ਨੇ ਖਾਸ ਮੁਹਿੰਮ ਛੇੜੀ ਹੈ। ਬਾਇਡਨ ਦੀ ਚੋਣ ਪ੍ਰਚਾਰ ਟੀਮ ਨੇ ਮੁਲਕ ਵਿੱਚ ਰਹਿੰਦੇ ਸਿੱਖਾਂ ਤੱਕ ਪਹੁੰਚ ਬਣਾਉਣ ਲਈ ‘ਸਿੱਖ ਅਮੈਰੀਕਨਜ਼ ਫਾਰ ਬਾਇਡਨ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਬਾਇਡਨ ਦੀ ਟੀਮ ਨੇ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਸਕੂਲਾਂ ਵਿੱਚ ਪੜ੍ਹਦੇ ਸਿੱਖ-ਅਮਰੀਕੀਆਂ ਦੀ ਸੁਰੱਖਿਆ ਲਈ ਯੋਜਨਾ ਹੈ। ਬਾਇਡਨ ਕੰਪੇਨ ਨੇ ਘੱਟਗਿਣਤੀ ਧਾਰਮਿਕ ਭਾਈਚਾਰੇ ਨੂੰ ਅਮਰੀਕਾ ਵਿੱਚ ਨਸਲੀ ਤੇ ਨਫ਼ਰਤੀ ਹਮਲਿਆਂ ਸਮੇਤ ਦਰਪੇਸ਼ ਹੋਰਨਾਂ ਨਿਵੇਕਲੀ ਚੁਣੌਤੀਆਂ ਦਾ ਨਿਬੇੜਾ ਕਰਨ ਦਾ ਸੰਕਲਪ ਦੁਹਰਾਇਆ ਹੈ।
ਬਾਇਡਨ ਕੰਪੇਨ ਨੇ ਇਕ ਪ੍ਰੈੱਸ ਬਿਆਨ ਵਿੱਚ ਕਿਹਾ, ‘ਸਿੱਖ ਅਮਰੀਕੀਆਂ ਨੂੰ ਨਸਲੀ ਹਮਲੇ ਜਿਹੀਆਂ ਘਟਨਾਵਾਂ ਦਾ ਕੌਮੀ ਔਸਤ ਨਾਲੋਂ ਦੁੱਗਣਾ ਸ਼ਿਕਾਰ ਬਣਾਇਆ ਜਾਂਦਾ ਹੈ ਤੇ ਸਾਲ 2017 ਮਗਰੋਂ ਇਨ੍ਹਾਂ ਘਟਨਾਵਾਂ ’ਚ ਵੱਡਾ ਵਾਧਾ ਹੋਇਆ ਹੈ। ਡੈਮੋਕਰੈਟਿਕ ਪਾਰਟੀ ਦੇ ਊਮੀਦਵਾਰ ਜੋਅ ਬਾਇਡਨ ਨੇ ਸਿੱਖ ਭਾਈਚਾਰੇ ਨੂੰ ਦਰਪੇਸ਼ ਨਸਲਵਾਦ, ਤੇ ਪੱਖਪਾਤ ਜਿਹੀਆਂ ਨਿਵੇਕਲੀਆਂ ਚੁਣੌਤੀਆਂ ਨੂੰ ਮੁਖਾਤਬ ਹੋਣ ਲਈ ਵਿਸ਼ੇਸ਼ ਯੋਜਨਾ ਤੇ ਨੀਤੀਆਂ ਬਣਾਈਆਂ ਹਨ।’
ਸਿੱਖ ਅਮਰੀਕੀ ਨੈਸ਼ਨਲ ਲੀਡਰਸ਼ਿਪ ਕੌਂਸਲ ਦੀ ਮੈਂਬਰ ਤੇ ਨਾਗਰਿਕ ਹੱਕਾ ਬਾਰੇ ਸੱਜੇਪੱਖੀ ਕਾਰਕੁਨ ਕਿਰਨ ਕੌਰ ਗਿੱਲ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸਿੱਖਾਂ ਨਾਲ ਹੁੰਦੇ ਇਸ ਧੱਕੇ/ਪੱਖਪਾਤ ਖ਼ਿਲਾਫ਼ ਨਾ ਸਿਰਫ਼ ਅੱਖਾਂ ਮੀਟ ਰੱਖੀਆਂ ਹਨ ਬਲਕਿ ਇਸ ਵਰਤਾਰੇ ਨੂੰ ਹੱਲਾਸ਼ੇਰੀ ਵੀ ਦਿੱਤੀ ਜਾ ਰਹੀ ਹੈ। ਗਿੱਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਬਾਇਡਨ ਦੇ ਅਮਰੀਕੀ ਸਦਰ ਬਣਨ ਨਾਲ ਸਿੱਖ ਅਮਰੀਕੀ ਖੁ਼ਦ ਨੂੰ ਅਮਰੀਕਾ ਦੇ ਸਕੂਲਾਂ ਤੇ ਸੜਕਾਂ ’ਤੇ ਸੁਰੱਖਿਅਤ ਮਹਿਸੂਸ ਕਰਨਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਧਰਮ
ਸਿਹਤ
Advertisement