Punjab News : ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਤੇ ਭਾਈਚਾਰਾ ਮੰਨਿਆ ਜਾਵੇਗਾ। ਹੁਣ ਭਵਿੱਖ ਵਿੱਚ ਹੋਣ ਵਾਲੀ ਮਰਦਮਸ਼ੁਮਾਰੀ ਵਿੱਚ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਵਜੋਂ ਦਰਜ ਕੀਤਾ ਜਾਵੇਗਾ। ਇਹ ਫ਼ੈਸਲਾ ਪਾਕਿਸਤਾਨ ਦੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੀਤਾ ਗਿਆ ਹੈ ਜਿਸ ਤਹਿਤ ਪਾਕਿਸਤਾਨ ਅੰਕੜਾ ਬਿਊਰੋ ਵੱਲੋਂ ਮਰਦਮਸ਼ੁਮਾਰੀ ਫਾਰਮ ਵਿੱਚ ਸਿੱਖਾਂ ਦੀ ਗਿਣਤੀ ਵਾਸਤੇ ਸਿੱਖ ਭਾਈਚਾਰੇ ਨੂੰ ਵੱਖਰੇ ਖਾਨੇ ਵਿੱਚ ਦਰਜ ਕੀਤਾ ਜਾਵੇਗਾ।
ਹੁਣ ਤੱਕ ਸਿੱਖ ਭਾਈਚਾਰੇ ਦੀ ਗਿਣਤੀ ਹੋਰ ਧਰਮਾਂ ਦੇ ਨਾਂ ਹੇਠ ਇੱਕ ਕਾਲਮ ਵਿੱਚ ਹੁੰਦੀ ਸੀ, ਜਿਸ ਕਾਰਨ ਸਿੱਖ ਭਾਈਚਾਰੇ ਦੀ ਸਹੀ ਗਿਣਤੀ ਬਾਰੇ ਅੰਕੜੇ ਨਹੀਂ ਸਨ। ਇਸੇ ਕਾਰਨ ਮੁੱਢਲੇ ਅਧਿਕਾਰਾਂ, ਸਿਆਸਤ ਵਿਚ ਪ੍ਰਤੀਨਿਧਤਾ ਤੇ ਸਿਵਲ ਸੇਵਾਵਾਂ ਵਿੱਚ ਰਾਖ਼ਵੇਂ ਕੋਟੇ ਲਈ ਅਨੁਮਾਨਿਤ ਅੰਕੜੇ ਹੀ ਵਰਤੇ ਜਾਂਦੇ ਸਨ, ਜਿਸ ਕਾਰਨ ਸਿੱਖਾਂ ਨੂੰ ਪੂਰਾ ਲਾਭ ਨਹੀਂ ਮਿਲਦਾ ਸੀ। ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਨੂੰ ਇਹ ਹੱਕ 5 ਸਾਲ ਦੀ ਲੰਮੀ ਲੜਾਈ ਮਗਰੋਂ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਮਾਰਚ 2017 ਵਿੱਚ ਖੈਬਰ-ਪਖ਼ਤੂਨਵਾ ਸੂਬੇ ਦੇ ਸਿੱਖਾਂ; ਬਾਬਾ ਗੁਰਪਾਲ ਸਿੰਘ, ਚਰਨਜੀਤ ਸਿੰਘ, ਹੀਰਾ ਸਿੰਘ ਤੇ ਹੋਰਨਾਂ ਵੱਲੋਂ ਪਿਸ਼ਾਵਰ ਹਾਈ ਕੋਰਟ ਵਿਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਇਹ ਪਟੀਸ਼ਨ ਵਕੀਲ ਸ਼ਾਹਿਦ ਰਾਜਾ ਮਲਿਕ ਦੇ ਰਾਹੀਂ ਦਾਇਰ ਕੀਤੀ ਸੀ ਤੇ ਅਦਾਲਤ ਨੇ ਇਸ ਦਾ ਫੈਸਲਾ ਸਿੱਖਾਂ ਦੇ ਹੱਕ ਵਿੱਚ ਦਿੱਤਾ ਸੀ ਪਰ ਇਹ ਫੈਸਲਾ ਲਾਗੂ ਨਹੀਂ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਸਿੱਖ ਭਾਈਚਾਰਾ ਪਾਕਿਸਤਾਨ ਦੀ ਸੁਪਰੀਮ ਕੋਰਟ ਵਿੱਚ ਚਲਾ ਗਿਆ ਸੀ ਜਿੱਥੇ ਉਨ੍ਹਾਂ ਦਲੀਲ ਦਿੱਤੀ ਸੀ ਕਿ ਪਾਕਿਸਤਾਨ ਵਿਚ ਮਰਦਮਸ਼ੁਮਾਰੀ ਵੇਲੇ ਮੁਸਲਿਮ, ਈਸਾਈ, ਹਿੰਦੂ, ਅਹਿਮਦੀਆ ਤੇ ਹੋਰ ਅਨੁਸੂਚਿਤ ਜਾਤਾਂ ਨੂੰ ਵੱਖਰੇ ਭਾਈਚਾਰੇ ਵਜੋਂ ਦਰਜ ਕੀਤਾ ਜਾਂਦਾ ਹੈ ਤੇ ਮਰਦਮਸ਼ੁਮਾਰੀ ਫਾਰਮ ਵਿੱਚ ਇਨ੍ਹਾਂ ਵਾਸਤੇ ਵੱਖਰੇ ਕਾਲਮ ਬਣੇ ਹੋਏ ਹਨ ਪਰ ਸਿੱਖ ਧਰਮ ਦੇ ਲੋਕਾਂ ਦੀ ਵੱਖਰੀ ਗਿਣਤੀ ਨਹੀਂ ਹੁੰਦੀ ਤੇ ਨਾ ਹੀ ਕੋਈ ਵੱਖਰਾ ਖਾਨਾ ਬਣਾਇਆ ਗਿਆ ਹੈ।
ਉਨ੍ਹਾਂ ਆਖਿਆ ਕਿ ਸਿੱਖ ਧਰਮ ਦੀ ਸ਼ੁਰੂਆਤ ਪਾਕਿਸਤਾਨ ਵਿੱਚੋਂ ਹੋਈ ਸੀ ਅਤੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਚ ਹੈ ਪਰ ਸਿੱਖ ਭਾਈਚਾਰਾ ਨਿਰਾਸ਼ ਹੈ ਕਿ ਉਨ੍ਹਾਂ ਨੂੰ ਆਪਣੀ ਜਨਮ ਭੂਮੀ ’ਤੇ ਹੀ ਪੱਕੇ ਨਾਗਰਿਕ ਨਹੀਂ ਮੰਨਿਆ ਜਾਂਦਾ। ਇਸ ਮਾਮਲੇ ਵਿੱਚ ਅਕਤੂਬਰ 2018 ਵਿਚ ਸੁਪਰੀਮ ਕੋਰਟ ਵੱਲੋਂ ਪਾਕਿਸਤਾਨ ਅੰਕੜਾ ਬਿਊਰੋ ਦੇ ਚੀਫ਼ ਕਮਿਸ਼ਨਰ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਸਨ ਕਿ ਮਰਦਮਸ਼ੁਮਾਰੀ ਵੇਲੇ ਸਿੱਖ ਭਾਈਚਾਰੇ ਨੂੰ ਵੱਖਰੇ ਧਰਮ ਵਜੋਂ ਮਾਨਤਾ ਦੇਣ ਲਈ ਮਰਦਮਸ਼ੁਮਾਰੀ ਫਾਰਮ ਵਿੱਚ ਵੱਖਰਾ ਕਾਲਮ ਬਣਾਇਆ ਜਾਵੇ ਪਰ ਉਸ ਵੇਲੇ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਚੱਲ ਰਹੀ ਸੀ ਤੇ ਇਸ ਲਈ ਉਸ ਵੇਲੇ ਪ੍ਰਕਿਰਿਆ ਕੋਈ ਅੜਿੱਕਾ ਨਾ ਪਾਉਣ ਕਰਕੇ ਮਰਦਮਸ਼ੁਮਾਰੀ ਫਾਰਮ ਨੂੰ ਜਿਵੇਂ ਦਾ ਤਿਵੇਂ ਰੱਖਿਆ ਗਿਆ ਸੀ। ਪਰ ਹੁਣ ਭਵਿੱਖ ਵਿਚ ਹੋਣ ਵਾਲੀ ਮਰਦਮਸ਼ੁਮਾਰੀ ਵਿੱਚ ਸਿੱਖ ਭਾਈਚਾਰੇ ਲਈ ਵੱਖਰਾ ਕਾਲਮ ਹੋਵੇਗਾ।
ਇਸ ਸਬੰਧ ਵਿੱਚ ਪਾਕਿਸਤਾਨ ’ਚ ਰਹਿੰਦੇ ਬਾਬਾ ਗੁਰਪਾਲ ਸਿੰਘ ਨੇ ਦੱਸਿਆ ਕਿ ਉਸ ਨੂੰ ਤਿੰਨ ਦਿਨ ਪਹਿਲਾਂ ਪਾਕਿਸਤਾਨੀ ਅੰਕੜਾ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਭਵਿੱਖ ਵਿਚ ਹੋਣ ਵਾਲੀ ਜਨਗਣਨਾ ਵੇਲੇ ਸਿੱਖਾਂ ਨੂੰ ਵੱਖਰੇ ਭਾਈਚਾਰੇ ਵਜੋਂ ਫਾਰਮ ਵਿੱਚ ਬਣਾਏ ਗਏ ਵੱਖਰੇ ਕਾਲਮ ਨੰਬਰ 6 ਵਿੱਚ ਦਰਜ ਕੀਤਾ ਜਾਵੇਗਾ। ਇਸ ਸਬੰਧ ਵਿਚ ਅੰਕੜਾ ਵਿਭਾਗ ਵੱਲੋਂ ਤਿਆਰ ਕੀਤੇ ਨਵੇ ਮਰਦਮਸ਼ੁਮਾਰੀ ਫਾਰਮ ਦੀ ਇੱਕ ਕਾਪੀ ਵੀ ਉਨ੍ਹਾਂ ਨੂੰ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹੋਣ ਵਾਲੀ ਜਨਗਣਨਾ ਵੇਲੇ ਸਿੱਖਾਂ ਦੇ ਗਿਣਤੀ ਦੇ ਸਹੀ ਅੰਕੜੇ ਸਾਹਮਣੇ ਆਉਣਗੇ। ਇਸੇ ਦੇ ਅਧਾਰ ’ਤੇ ਕੌਮੀ ਅਸੈਂਬਲੀ ਵਿਚ ਸਿੱਖਾਂ ਨੂੰ ਸੀਟਾਂ ਵੀ ਮਿਲਣਗੀਆਂ। ਇਸ ਤੋਂ ਇਲਾਵਾ ਵਿੱਦਿਅਕ ਮਾਮਲੇ ਤੇ ਹੋਰ ਸੇਵਾਵਾਂ ਵਿੱਚ ਵੀ ਲਾਭ ਪ੍ਰਾਪਤ ਹੋਵੇਗਾ।
Election Results 2024
(Source: ECI/ABP News/ABP Majha)
ਪਾਕਿਸਤਾਨ 'ਚ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਦਾ ਮਿਲਿਆ ਦਰਜਾ, ਲੰਬੀ ਕਾਨੂੰਨੀ ਲੜਾਈ ਮਗਰੋਂ ਮਿਲਿਆ ਹੱਕ
ਏਬੀਪੀ ਸਾਂਝਾ
Updated at:
14 Dec 2022 11:15 AM (IST)
Edited By: shankerd
Punjab News : ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਤੇ ਭਾਈਚਾਰਾ ਮੰਨਿਆ ਜਾਵੇਗਾ। ਹੁਣ ਭਵਿੱਖ ਵਿੱਚ ਹੋਣ ਵਾਲੀ ਮਰਦਮਸ਼ੁਮਾਰੀ ਵਿੱਚ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਵਜੋਂ ਦਰਜ ਕੀਤਾ ਜਾਵੇਗਾ।
Pakistan Sikhs
NEXT
PREV
Published at:
14 Dec 2022 11:15 AM (IST)
- - - - - - - - - Advertisement - - - - - - - - -