ਕੈਲੀਫੋਰਨੀਆ: ਅਮਰੀਕਾ ਵਿੱਚ ‘ਸ਼ਟਡਾਊਨ’ ਤੋਂ ਪ੍ਰਭਾਵਿਤ ਮੁਲਾਜ਼ਮਾਂ ਲਈ ਸਿੱਖ ਭਾਈਚਾਰੇ ਵੱਲੋਂ ਲੰਗਰ ਲਾਇਆ ਗਿਆ। ਐਨਟੀਨਓ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਸ਼ਿੰਦਰ ਸਿੰਘ ਨੇ ਦੱਸਿਆ ਕਿ ਸਿੱਖ ਭਾਈਚਾਰਾ ਅਮਰੀਕੀ ਮੁਲਾਜ਼ਮਾਂ ਵੱਲੋਂ ਕੀਤੀ ਹੜਤਾਲ ਦਾ ਸਮਰਥਨ ਕਰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਗੁਰੂ ਘਰਾਂ ਵਿੱਚ ਲੰਗਰ ਛਕਾਉਣ ਦਾ ਪ੍ਰਬੰਧ ਕੀਤਾ ਹੈ।

ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਡੋਨਲਡ ਟਰੰਪ ਨੇ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਰੋਕਣ ਲਈ ਮੈਕਸੀਕੋ ਸਰਹੱਦ ’ਤੇ ਕੰਧ ਬਣਾਉਣ ਲਈ 5.7 ਅਰਬ ਡਾਲਰ ਦੀ ਮੰਗ ਕੀਤੀ ਹੈ। ਡੈਮੋਕ੍ਰੈਟਿਕਾਂ ਦਾ ਤਰਕ ਹੈ ਕਿ ਇਹ ਸਰਾਸਰ ਲੋਕਾਂ ਦੇ ਪੈਸੇ ਦੀ ਬਰਬਾਦੀ ਹੈ। ਇਸ ਵਿਵਾਦ ਕਰਕੇ ਲੱਖਾਂ ਅਮਰੀਕੀ ਮੁਲਾਜ਼ਮ ਤਨਖ਼ਾਹ ਤੋਂ ਬਿਨ੍ਹਾਂ ਦਿਨ ਕੱਟਣ ਲਈ ਮਜਬੂਰ ਹਨ। ਮੁਲਾਜ਼ਮਾਂ ਦਾ ਸ਼ਟਡਾਊਨ ਚੌਥੇ ਹਫ਼ਤੇ ਵਿੱਚ ਦਾਖ਼ਲ ਹੋ ਗਿਆ ਹੈ।