Corona in Singapur: ਸਿੰਗਾਪੁਰ 'ਚ ਕੋਰੋਨਾ ਨੇ ਇਕ ਵਾਰ ਫਿਰ ਦਸਤਕ ਦਿੱਤੀ ਹੈ। ਇੱਥੇ 5 ਤੋਂ 11 ਮਈ ਤੱਕ 25,900 ਤੋਂ ਵੱਧ ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਮੰਤਰੀ ਓਂਗ ਯੇ ਕੁੰਗ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ।
ਕੋਰੋਨਾ ਦੇ ਵਧਦੇ ਮਾਮਲਿਆਂ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਸਿਹਤ ਮੰਤਰੀ ਓਂਗ ਯੇ ਕੁੰਗ ਨੇ ਕਿਹਾ ਕਿ ਇਸ ਸਮੇਂ ਅਸੀਂ ਕੋਵਿਡ ਦੀ ਸ਼ੁਰੂਆਤੀ ਲਹਿਰ ਵਿੱਚ ਹਾਂ। ਇੱਥੇ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਗਲੇ ਦੋ ਤੋਂ ਚਾਰ ਹਫ਼ਤਿਆਂ ਵਿੱਚ ਕੋਰੋਨਾ ਲਹਿਰ ਆਪਣੇ ਸਿਖਰ 'ਤੇ ਹੋਵੇਗੀ। ਇਹ ਸਮਾਂ ਜੂਨ ਦੇ ਮੱਧ ਅਤੇ ਅੰਤ ਦੇ ਵਿਚਕਾਰ ਹੋਵੇਗਾ।
ਲਗਾਤਾਰ ਵੱਧ ਰਹੀ ਗਿਣਤੀ
ਸਿੰਗਾਪੁਰ ਵਿੱਚ ਕੋਰੋਨਾ ਮਰੀਜ਼ਾਂ ਦੇ ਹਸਪਤਾਲ ਵਿੱਚ ਭਰਤੀ ਹੋਣ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇੱਕ ਹਫ਼ਤੇ ਤੋਂ ਹਰ ਰੋਜ਼ 181 ਕੋਰੋਨਾ ਮਰੀਜ਼ ਹਸਪਤਾਲ ਵਿੱਚ ਦਾਖ਼ਲ ਹੋ ਰਹੇ ਸਨ। ਹੁਣ ਇਹ ਅੰਕੜਾ 250 ਹੋ ਗਿਆ ਹੈ। ਹਾਲਾਂਕਿ, ਪਿਛਲੇ ਹਫਤੇ ਦੋ ਮਾਮਲਿਆਂ ਦੇ ਮੁਕਾਬਲੇ ਹੁਣ ਆਈਸੀਯੂ ਵਿੱਚ ਦਾਖਲ ਕੇਸਾਂ ਦੀ ਗਿਣਤੀ ਤਿੰਨ ਵਿੱਚੋਂ ਇੱਕ ਹੈ।
ਸਿਹਤ ਮੰਤਰਾਲੇ ਨੇ ਜਾਰੀ ਕੀਤਾ ਬਿਆਨ
ਸਿਹਤ ਮੰਤਰਾਲੇ ਨੇ ਕਿਹਾ ਕਿ ਹਸਪਤਾਲ ਦੇ ਬੈੱਡ ਦੀ ਸਮਰੱਥਾ ਬਣਾਈ ਰੱਖਣ ਲਈ ਜਨਤਕ ਹਸਪਤਾਲਾਂ ਨੂੰ ਆਪਣੇ ਗੈਰ-ਜ਼ਰੂਰੀ ਚੋਣਵੇਂ ਸਰਜਰੀ ਦੇ ਕੇਸਾਂ ਨੂੰ ਘਟਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਮਰੀਜ਼ਾਂ ਦਾ ਘਰੋਂ ਇਲਾਜ ਸੰਭਵ ਹੈ, ਉਨ੍ਹਾਂ ਨੂੰ ਘਰ ਵਾਪਸ ਭੇਜਿਆ ਜਾਵੇ।
ਸਿਹਤ ਮੰਤਰੀ ਓਂਗ ਯੇ ਕੁੰਗ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਹੜੇ ਲੋਕ ਗੰਭੀਰ ਬੀਮਾਰੀ ਤੋਂ ਪੀੜਤ ਹਨ ਜਾਂ ਜਿਨ੍ਹਾਂ ਦੀ ਉਮਰ 60 ਸਾਲ ਜਾਂ ਇਸ ਤੋਂ ਵੱਧ ਹੈ, ਉਨ੍ਹਾਂ ਨੂੰ ਕੋਰੋਨਾ ਵੈਕਸੀਨ ਦੀ ਵਾਧੂ ਖੁਰਾਕ ਲੈਣੀ ਚਾਹੀਦੀ ਹੈ।
ਇਹ ਵੀ ਪੜ੍ਹੋ: Arvind Kejriwal: 'ਰਾਘਵ ਚੱਢਾ, ਆਤਿਸ਼ੀ ਅਤੇ ਸੌਰਭ ਭਾਰਦਵਾਜ ਵੀ ਭੇਜੇ ਜਾਣਗੇ ਜੇਲ੍ਹ', ਅੱਜ ਭਾਜਪਾ ਦਫਤਰ ਪਹੁੰਚਣਗੇ ਕੇਜਰੀਵਾਲ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।