ਵਾਸ਼ਿੰਗਟਨ: ਭਾਰਤ ’ਚ ਨਵੇਂ ਖੇਤੀ ਕਾਨੂੰਨਾਂ (Farm Laws) ਨੂੰ ਲੈ ਕੇ ਸਰਕਾਰ ਤੇ ਕਿਸਾਨ ਜਥੇਬੰਦੀਆਂ (Farmer Unions) ’ਚ ਜਾਰੀ ਰੇੜਕੇ ਦੌਰਾਨ ਅਮਰੀਕਾ ’ਚ ਵਿਸਕੌਨਸਿਨ ਸੂਬਾ ਅਸੈਂਬਲੀ ਦੇ ਸਪੀਕਰ (Wisconsin’s assembly speaker) ਨੇ ਨਵੇਂ ਖੇਤੀ ਕਾਨੂੰਨਾਂ ਦੇ ਮੁੱਦੇ ਉੱਤੇ ਚੱਲ ਰਹੇ ਅੰਦੋਲਨ ਦੀ ਹਮਾਇਤ ਕਰਦਿਆਂ ਭਾਰਤ ਸਰਕਾਰ ਨੂੰ ਆਪਣੇ ਫ਼ੈਸਲੇ ਉੱਤੇ ਮੁੜ ਵਿਚਾਰ ਕਰਨ ਤੇ ਪ੍ਰਭਾਵਿਤ ਕਿਸਾਨਾਂ ਦੀ ਗੱਲ ਸੁਣਨ ਦੀ ਅਪੀਲ ਕੀਤੀ ਹੈ।

ਸਪੀਕਰ ਰੌਬਿਨ ਜੇ. ਵੌਸ ਨੇ ਅਮਰੀਕਾ ’ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਚਿੱਠੀ ਲਿਖ ਕੇ ਕਿਸਾਨਾਂ ਪ੍ਰਤੀ ਆਪਣਾ ਹਮਾਇਤ ਪ੍ਰਗਟਾਈ ਹੈ। ਉਨ੍ਹਾਂ ਅਜਿਹਾ ਇੱਕ ਚਿੱਠੀ ਰਾਹੀਂ ਭਾਰਤ ਵਿੱਚ ਅਮਰੀਕੀ ਰਾਜਦੂਤ ਕੇਨ ਜਸਟਰ ਨੂੰ ਵੀ ਲਿਖਿਆ ਹੈ। ਉਨ੍ਹਾਂ 4 ਜਨਵਰੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਹੈ ਕਿ ਵਿਸਕੌਨਸਿਨ ਤੇ ਭਾਰਤ ’ਚ ਇੱਕ ਸਮਾਨਤਾ ਹੈ, ਵੱਡੀ ਖੇਤੀ ਅਰਥਵਿਵਸਥਾ। ਸਾਡੇ ਸੂਬੇ ਦੇ ਕਿਸਾਨਾਂ ਦਾ ਸਾਡੀ ਅਰਥਵਿਵਸਥਾ ਵਿੱਚ ਵੱਡਾ ਯੋਗਦਾਨ ਹੈ। ਇਹ ਮੇਰੇ ਲਈ ਬਹੁਤ ਵੱਡੀ ਗੱਲ ਹੋਵੇਗੀ ਕਿ ਅਸੀਂ ਉਨ੍ਹਾਂ ਦੀ ਰਾਏ ਜਾਣੇ ਬਿਨਾਂ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਵਾਲੇ ਕਾਨੂੰਨ ਬਣਾਈਏ ਜਾਂ ਉਨ੍ਹਾਂ ਦੇ ਸ਼ਾਂਤੀਪੂਰਨ ਢੰਗ ਨਾਲ ਇਕੱਠੇ ਹੋਣ ਦੇ ਅਧਿਕਾਰ ਦੀ ਵਰਤੋਂ ਵਿੱਚ ਕੋਈ ਅੜਿੱਕਾ ਡਾਹੀਏ।

BMC ਨੇ ਸੋਨੂੰ ਸੂਦ ਖ਼ਿਲਾਫ਼ ਦਰਜ ਕੀਤਾ ਕੇਸ, ਇਹ ਹੈ ਮਾਮਲੇ ਦੀ ਅਸਲ ਵਜ੍ਹਾ

ਸਪੀਕਰ ਨੇ ਆਸ ਪ੍ਰਗਟਾਈ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਆਪਣੇ ਫ਼ੈਸਲੇ ਉੱਤੇ ਮੁੜ ਵਿਚਾਰ ਕਰੇਗੀ ਤੇ ਕਿਸਾਨਾਂ ਨਾਲ ਬੈਠ ਕੇ ਉਨ੍ਹਾਂ ਦੀਆਂ ਚਿੰਤਾਵਾਂ ਸੁਣੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਪਿਛਲੇ ਮਹੀਨੇ ਭਾਰਤ ’ਚ ਕਿਸਾਨਾਂ ਦੇ ਪ੍ਰਦਰਸ਼ਨ ਉੱਤੇ ਵਿਦੇਸ਼ੀ ਆਗੂਆਂ ਦੀਆਂ ਟਿੱਪਣੀਆਂ ਬਾਰੇ ਕਿਹਾ ਸੀ ਕਿ ਉਹ ਬਿਨਾ ਸਾਰੀ ਜਾਣਕਾਰੀ ਦੇ ਬਿਆਨ ਦੇ ਰਹੇ ਹਨ। ਅਜਿਹੀਆਂ ਟਿੱਪਣੀਆਂ ਗ਼ੈਰਵਾਜਬ ਹਨ। ਖ਼ਾਸ ਤੌਰ ਉੱਤੇ, ਜਦੋਂ ਇਹ ਇੱਥ ਜਮਹੂਰੀ ਦੇਸ਼ ਦਾ ਅੰਦਰੂਨੀ ਮਾਮਲਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904