(Source: ECI/ABP News/ABP Majha)
ਸਪੀਕਰ ਸੰਧਵਾਂ ਨੇ ਕੈਨੇਡਾ 'ਚ ਆਪਣੇ ਹਮ-ਜਮਾਤੀਆਂ ਤੋਂ ਮੰਗਿਆ ਪੰਜਾਬ ਦੇ ਵਿਕਾਸ 'ਚ ਯੋਗਦਾਨ
ਕੈਨੇਡਾ ਦੇ ਦੌਰੇ ’ਤੇ ਗਏ ਸੰਧਵਾਂ ਨੇ ਬੀਤੀ ਸ਼ਾਮ ਆਪਣੇ ਹਮ-ਜਮਾਤੀਆਂ ਨਾਲ ਮਿਲਣੀ ਕੀਤੀ। ਇਸ ਦੌਰਾਨ ਉਨਾਂ ਨੇ ਵਿਦਿਆਰਥੀ ਜੀਵਨ ਤੇ ਵਿਦਿਆਰਥੀ ਸੰਘਰਸ਼ਾਂ ਦੀਆ ਪੁਰਾਣੀਆਂ ਯਾਦਾਂ ਤਾਜੀਆਂ ਕੀਤੀਆਂ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਬਿਦਰ (ਕਰਨਾਟਿਕ) ਦੇ ਆਪਣੇ ਹਮ-ਜਮਾਤੀਆਂ ਨਾਲ ਕਾਲਜ ਦੇ ਦਿਨਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਤੇ ਉਨਾਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਕੈਨੇਡਾ ਦੇ ਦੌਰੇ ’ਤੇ ਗਏ ਸੰਧਵਾਂ ਨੇ ਬੀਤੀ ਸ਼ਾਮ ਆਪਣੇ ਹਮ-ਜਮਾਤੀਆਂ ਨਾਲ ਮਿਲਣੀ ਕੀਤੀ। ਇਸ ਦੌਰਾਨ ਉਨਾਂ ਨੇ ਵਿਦਿਆਰਥੀ ਜੀਵਨ ਤੇ ਵਿਦਿਆਰਥੀ ਸੰਘਰਸ਼ਾਂ ਦੀਆ ਪੁਰਾਣੀਆਂ ਯਾਦਾਂ ਤਾਜੀਆਂ ਕੀਤੀਆਂ। ਵਿਦਿਆਰਥੀਆਂ ਦੀ ਇਸ ਮਹਿਫ਼ਲ ਦੌਰਾਨ ਭਾਵਨਾਤਮਿਕ ਸਾਂਝ ਭਾਰੂ ਰਹੀ। ਇਸ ਦੌਰਾਨ ਸੰਧਵਾਂ ਨੇ ਸੂਬੇ ਦੀ ਸ਼ਾਨ ਬਹਾਲ ਕਰਨ ਤੇ ਇਸ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੇ ਸਾਥੀਆਂ ਦੇ ਸੁਝਾਅ ਮੰਗੇ ਤੇ ਉਨਾਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਅਪੀਲ ਕੀਤੀ।
ਇਹ ਵੀ ਪੜ੍ਹੋ- ਮਿੰਨੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, 11 ਵਿਅਕਤੀਆਂ ਦੀ ਮੌਤ
ਸੰਧਵਾਂ ਨੇ ਕਿਹਾ ਕਿ ਉਨਾਂ ਕੋਲ ਇੰਜੀਨੀਅਰਿੰਗ ਦੀ ਅਹਿਮ ਪੜਾਈ ਕਰਨ ਤੇ ਉਸ ਤੋਂ ਬਾਅਦ ਵੱਖ ਵੱਖ ਖੇਤਰਾਂ ਵਿੱਚ ਕੰਮ ਕਰਨ ਦਾ ਵੱਡਾ ਤਜਰਬਾ ਹੈ ਤੇ ਇਸ ਤਜਰਬੇ ਦਾ ਲਾਜ਼ਮੀ ਤੌਰ ’ਤੇ ਪੰਜਾਬ ਨੂੰ ਫਾਇਦਾ ਹੋਣਾ ਚਾਹੀਦਾ ਹੈ। ਪੰਜਾਬੀ ਹੋਣ ਦੇ ਨਾਤੇ ਉਨ੍ਹਾਂ ਦੀ ਜ਼ਿੰਮੇਂਵਾਰੀ ਬਣਦੀ ਹੈ ਕਿ ਉਹ ਪੰਜਾਬ ਦੇ ਵਿਕਾਸ ਵਿੱਚ ਆਪਣੀ ਬਣਦੀ ਭੂਮਿਕਾ ਨਿਭਾਉਣ।
ਸੰਧਵਾਂ ਦੇ ਕੈਨੇਡਾ ਵਿੱਚ ਵੱਸਦੇ ਹਮ-ਜਮਾਤੀਆਂ ਨੇ ਉਨਾਂ ਦਾ ਕੈਨੇਡਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਨੇ ਸੂਬੇ ਦੇ ਵਿਕਾਸ ਵਿੱਚ ਹਰ ਸਹਿਯੋਗ ਦੇਣ ਦਾ ਵਾਅਦਾ ਕੀਤਾ। ਸੰਧਵਾਂ ਨੇ ਕਿਹਾ ਕਿ ਉਨਾਂ ਨੂੰ ਆਪਣੇ ਹਮ-ਜਮਾਤੀਆਂ ਨਾਲ ਮਿਲ ਕੇ ਬਹੁਤ ਵਧੀਆ ਲੱਗਾ ਤੇ ਉਹ ਹੁਣ ਲਗਾਤਾਰ ਆਪਣੇ ਸਾਥੀਆਂ ਨੂੰ ਮਿਲਦੇ ਰਹਿਣਗੇ।
ਇਹ ਵੀ ਪੜ੍ਹੋ- Election Commission: ਫਰਜ਼ੀ ਸਿਆਸੀ ਪਾਰਟੀਆਂ 'ਤੇ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ, 86 ਪਾਰਟੀਆਂ ਸੂਚੀ 'ਚੋਂ ਬਾਹਰ, ਜਾਣੋ ਕਾਰਨ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।