ਪੜਚੋਲ ਕਰੋ
Advertisement
'ਈਸਟਰ' ਮੌਕੇ ਦਹਿਲਿਆ ਸ਼੍ਰੀਲੰਕਾ, ਲੜੀਵਾਰ ਧਮਾਕਿਆਂ 'ਚ 160 ਮੌਤਾਂ
ਧਮਾਕਿਆਂ ਵਿੱਚ 160 ਲੋਕ ਮਾਰੇ ਗਏ ਹਨ ਅਤੇ 350 ਜ਼ਖ਼ਮੀ ਹੋਏ ਹਨ। ਛੇ ਥਾਵਾਂ 'ਤੇ ਹੋਏ ਧਮਾਕਿਆਂ ਦੀ ਹਾਲੇ ਤਕ ਕਿਸੇ ਵੀ ਦਹਿਸ਼ਤੀ ਜਥੇਬੰਦੀ ਨੇ ਜ਼ਿੰਮੇਵਾਰੀ ਨਹੀਂ ਲਈ ਹੈ।
ਕੋਲੰਬੋ: ਈਸਾਈ ਧਰਮ ਦੇ ਪ੍ਰਸਿੱਧ ਤਿਓਹਾਰ ਈਸਟਰ ਮੌਕੇ ਸ੍ਰੀਲੰਕਾ ਵਿੱਚ ਲੜੀਵਾਰ ਧਮਾਕੇ ਹੋਣ ਦੀ ਖ਼ਬਰ ਹੈ। ਇਨ੍ਹਾਂ ਧਮਾਕਿਆਂ ਵਿੱਚ ਮੌਤਾਂ ਦੀ ਗਿਣਤੀ ਵੱਧ ਕੇ 160 ਤਕ ਪਹੁੰਚ ਗਈ ਹੈ ਅਤੇ 350 ਜ਼ਖ਼ਮੀ ਹੋਏ ਹਨ। ਹਾਲੇ ਤਕ ਮ੍ਰਿਤਕਾਂ ਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ ਪਰ ਇਨ੍ਹਾਂ ਵਿੱਚ 35 ਵਿਦੇਸ਼ੀ ਨਾਗਰਿਕ ਹਨ। ਛੇ ਥਾਵਾਂ 'ਤੇ ਹੋਏ ਧਮਾਕਿਆਂ ਦੀ ਹਾਲੇ ਤਕ ਕਿਸੇ ਵੀ ਦਹਿਸ਼ਤੀ ਜਥੇਬੰਦੀ ਨੇ ਜ਼ਿੰਮੇਵਾਰੀ ਨਹੀਂ ਲਈ ਹੈ।
ਇਹ ਧਮਾਕੇ ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ ਅਤੇ ਬੱਟੀਕੋਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਵਾਪਰੇ। ਸ੍ਰੀਲੰਕਾਈ ਮੀਡੀਆ ਰਿਪੋਰਟਾਂ ਮੁਤਾਬਕ ਗਿਰਜਾਘਰਾਂ ਵਿੱਚ ਈਸਟਰ ਪ੍ਰਾਰਥਨਾ ਸਭਾ ਹੋ ਰਹੀ ਸੀ ਜਦੋਂ ਇਹ ਧਮਾਕੇ ਹੋਏ। ਤਿੰਨ ਚਰਚ ਤੋਂ ਇਲਾਵਾ ਤਿੰਨ ਪੰਜ ਸਿਤਾਰਾ ਹੋਟਲਾਂ 'ਚ ਵੀ ਧਮਾਕੇ ਹੋਏ ਹਨ। ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ।#UPDATE AFP news agency quoting Sri Lankan Police: Toll in Sri Lanka blasts rises to 156, including 35 foreigners. https://t.co/jTNGOOZuvm
— ANI (@ANI) April 21, 2019
ਭਾਰਤੀ ਦੂਤ ਘਰ ਨੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ ਅਤੇ ਸ਼੍ਰੀਲੰਕਾ ਸਰਕਾਰ ਨੇ ਹੰਗਾਮੀ ਬੈਠਕ ਸੱਦ ਲਈ ਹੈ। ਘਟਨਾ ਸਥਾਨਾਂ 'ਤੇ ਰਾਹਤ ਤੇ ਬਚਾਅ ਕਾਰਜ ਜਾਰੀ ਹਨ।Explosions have been reported in Colombo and Batticaloa today. We are closely monitoring the situation. Indian citizens in need of assistance or help and for seeking clarification may call the following numbers : +94777903082 +94112422788 +94112422789
— India in Sri Lanka (@IndiainSL) April 21, 2019
Five #explosions reported in #SriLanka. Two explosions in St. Anthony’s #Church in Kochchikade and #Negombo Katuwapitiya Church. Another explosion in Kingsbury Hotel and 3rd floor Shangri-La in Colombo. Another explosion reported in #Batticaloa. #lka @ShangriLaHotels pic.twitter.com/7jyOzlv8DH
— Ashwin Hemmathagama (@AHemmathagama) April 21, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement