ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੂੰ ਸ਼ਨੀਵਾਰ ਨੂੰ ਸਿਹਤ ਖ਼ਰਾਬ ਹੋਣ ਕਾਰਨ ਕੋਲੰਬੋ ਦੇ ਰਾਸ਼ਟਰੀ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਕਰਾਇਆ ਗਿਆ ਹੈ। 76 ਸਾਲਾ ਵਿਕਰਮਸਿੰਘੇ ਨੂੰ ਸਰਕਾਰੀ ਧਨ ਦੇ ਦੁਰਵਰਤੋਂ ਦੇ ਦੋਸ਼ ‘ਚ ਇਕ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅਦਾਲਤ ਨੇ ਉਨ੍ਹਾਂ ਨੂੰ 26 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਸੀ।

ਹਿਰਾਸਤ ਤੋਂ ਬਾਅਦ ਬਿਗੜੀ ਤਬੀਅਤਸ਼ੁੱਕਰਵਾਰ ਦੇਰ ਰਾਤ ਕੋਲੰਬੋ ਫੋਰਟ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਉਨ੍ਹਾਂ ਨੂੰ ਮੈਗਜ਼ੀਨ ਰਿਮਾਂਡ ਜੇਲ੍ਹ ਭੇਜਿਆ ਗਿਆ। ਜੇਲ੍ਹ ਪ੍ਰਸ਼ਾਸਨ ਦੇ ਅਨੁਸਾਰ, ਉੱਥੇ ਉਨ੍ਹਾਂ ਦੀ ਬਲੱਡ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਅਸਾਮਾਨ ਮਿਲੇ, ਜਿਸ ਕਾਰਨ ਉਨ੍ਹਾਂ ਨੂੰ ਜੇਲ੍ਹ ਦੇ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ।

ਜੇਲ੍ਹ ਦੇ ਬੁਲਾਰੇ ਜਗਥ ਵੀਰਸਿੰਘੇ ਨੇ ਦੱਸਿਆ ਕਿ ਇਲਾਜ ਦੇ ਬਾਵਜੂਦ ਜਦੋਂ ਸ਼ਨੀਵਾਰ ਦੁਪਹਿਰ ਤੱਕ ਤਬੀਅਤ ਵਿੱਚ ਕੋਈ ਸੁਧਾਰ ਨਹੀਂ ਹੋਇਆ, ਤਾਂ ਡਾਕਟਰਾਂ ਦੀ ਸਲਾਹ ‘ਤੇ ਉਨ੍ਹਾਂ ਨੂੰ ਕੋਲੰਬੋ ਰਾਸ਼ਟਰੀ ਹਸਪਤਾਲ ਭੇਜਿਆ ਗਿਆ। ਹਸਪਤਾਲ ਦੇ ਨਿਰਦੇਸ਼ਕ ਡਾ. ਰੁਕਸ਼ਨ ਬੈੱਲਾਨਾ ਦੇ ਮੁਤਾਬਕ, ਪਹਿਲਾਂ ਉਨ੍ਹਾਂ ਨੂੰ ਐਮਰਜੈਂਸੀ ਵਾਰਡ ਵਿੱਚ ਰੱਖਿਆ ਗਿਆ ਸੀ, ਪਰ ਹਾਲਤ ਗੰਭੀਰ ਹੋਣ ‘ਤੇ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ।

1.66 ਕਰੋੜ ਸ਼੍ਰੀਲੰਕਾਈ ਰੁਪਏ ਦੇ ਗਬਨ ਦਾ ਦੋਸ਼ਸਾਬਕਾ ਰਾਸ਼ਟਰਪਤੀ ਨੂੰ ਸ਼੍ਰੀਲੰਕਾ ਦੇ ਅਪਰਾਧਿਕ ਜਾਂਚ ਵਿਭਾਗ (CID) ਨੇ 1.66 ਕਰੋੜ ਸ਼੍ਰੀਲੰਕਾਈ ਰੁਪਏ ਦੇ ਸਰਕਾਰੀ ਧਨ ਦੀ ਕਥਿਤ ਦੁਰਵਰਤੋਂ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਪੁੱਛਗਿੱਛ ਲਈ ਉਨ੍ਹਾਂ ਨੂੰ CID ਮੁੱਖ ਦਫ਼ਤਰ ਬੁਲਾਇਆ ਗਿਆ ਸੀ, ਜਿਥੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰਦੇ ਹੋਏ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।