Stampede In Stadium: ਸਟੇਡੀਅਮ 'ਚ ਹਫੜਾ-ਦਫੜੀ ਮਚਣ ਕਾਰਨ 12 ਲੋਕਾਂ ਦੀ ਦਰਦਨਾਕ ਮੌਤ, 80 ਤੋਂ ਵੱਧ ਜ਼ਖਮੀ, ਰਾਸ਼ਟਰਪਤੀ ਨੇ ਪ੍ਰਗਟਾਇਆ ਦੁੱਖ
Stampede At Madagascar Stadium: ਮੈਡਾਗਾਸਕਰ ਦੀ ਰਾਜਧਾਨੀ ਅੰਟਾਨਾਨਾਰੀਵੋ ਦੇ ਬਾਰੀਆ ਸਟੇਡੀਅਮ ਵਿੱਚ ਮਚੀ ਭਗਦੜ ਵਿੱਚ 12 ਲੋਕਾਂ ਦੀ ਮੌਤ ਹੋ ਗਈ ਅਤੇ 80 ਜ਼ਖਮੀ ਹੋ ਗਏ।
Madagascar Stadium Stampede: ਅਫਰੀਕੀ ਦੇਸ਼ ਮੈਡਾਗਾਸਕਰ ਦੀ ਰਾਜਧਾਨੀ ਅੰਤਾਨਾਨਾਰੀਵੋ ਦੇ ਨੈਸ਼ਨਲ ਸਟੇਡੀਅਮ 'ਚ ਸ਼ੁੱਕਰਵਾਰ ਨੂੰ ਭਗਦੜ ਮਚਣ ਨਾਲ 12 ਲੋਕਾਂ ਦੀ ਮੌਤ ਹੋ ਗਈ ਅਤੇ 80 ਜ਼ਖਮੀ ਹੋ ਗਏ। ਇਸ ਹਾਦਸੇ 'ਤੇ ਸੋਗ ਪ੍ਰਗਟ ਕਰਦੇ ਹੋਏ ਦੇਸ਼ ਦੇ ਰਾਸ਼ਟਰਪਤੀ ਆਂਦਰੇ ਰਾਜੋਲੀਨਾ ਨੇ ਕਿਹਾ ,ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ।
ਅਲ ਜਜ਼ੀਰਾ ਦੀ ਰਿਪੋਰਟ ਮੁਤਾਬਕ ਇਹ ਘਟਨਾ ਮੈਡਾਗਾਸਕਰ ਦੇ ਬਾਰੀਆ ਸਟੇਡੀਅਮ 'ਚ ਉਸ ਸਮੇਂ ਵਾਪਰੀ ਜਦੋਂ ਲਗਭਗ 50,000 ਲੋਕ ਇੰਡੀਅਨ ਓਸ਼ੀਅਨ ਆਈਲੈਂਡ ਖੇਡਾਂ ਦੇ ਉਦਘਾਟਨੀ ਸਮਾਰੋਹ ਲਈ ਮੈਦਾਨ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਰਿਪੋਰਟ ਮੁਤਾਬਕ ਦੇਸ਼ ਦੇ ਪ੍ਰਧਾਨ ਮੰਤਰੀ ਕ੍ਰਿਸ਼ਚੀਅਨ ਨਾਟਸੇ ਨੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਭਗਦੜ ਵਿੱਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ 80 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ 11 ਦੀ ਹਾਲਤ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਸਰਕਾਰ ਦੀ ਤਰਜੀਹ ਵੱਧ ਤੋਂ ਵੱਧ ਲੋਕਾਂ ਦੀ ਜਾਨ ਬਚਾਉਣਾ ਹੈ।
ਰਾਸ਼ਟਰਪਤੀ ਨੇ ਪ੍ਰਗਟਾਇਆ ਦੁੱਖ
ਇਸ ਘਟਨਾ ਤੋਂ ਬਾਅਦ ਦੇਸ਼ ਦੇ ਰਾਸ਼ਟਰਪਤੀ ਨੇ ਉਦਘਾਟਨ ਸਮਾਰੋਹ ਵਿੱਚ ਇੱਕ ਮਿੰਟ ਦਾ ਮੌਨ ਰੱਖਿਆ। ਉਨ੍ਹਾਂ ਕਿਹਾ ਕਿ ਇਹ ਘਟਨਾ ਪੂਰੇ ਦੇਸ਼ ਲਈ ਬਹੁਤ ਦੁਖਦਾਈ ਹੈ। ਇਹ ਹਾਦਸਾ ਹਫੜਾ-ਦਫੜੀ ਕਾਰਨ ਵਾਪਰਿਆ। ਉਨ੍ਹਾਂ ਕਿਹਾ, ਪ੍ਰਵੇਸ਼ ਦੁਆਰ 'ਤੇ ਹੋਈ ਝੜਪ ਕਾਰਨ ਲੋਕ ਜ਼ਖਮੀ ਹੋ ਗਏ ਅਤੇ ਇਸ ਵਿਚ 12 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਸਟੇਡੀਅਮ 'ਚ ਮਚੀ ਭਗਦੜ ਦਾ ਅਸਲ ਕਾਰਨ ਕੀ ਹੈ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ