Pakistan Suicide Bombing: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਸ਼ਨੀਵਾਰ ਨੂੰ ਇਕ ਪੁਲਿਸ ਚੌਕੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਹਮਲੇ 'ਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ 6 ਕਰਮਚਾਰੀਆਂ ਸਮੇਤ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਉੱਤਰੀ ਵਜ਼ੀਰਿਸਤਾਨ ਕਬਾਇਲੀ ਜ਼ਿਲੇ ਦੀ ਮੀਰ ਅਲੀ ਤਹਿਸੀਲ 'ਚ ਅਸਲਮ ਚੈੱਕ ਪੋਸਟ 'ਤੇ ਧਮਾਕਾ ਹੋਇਆ।


ਹੋਰ ਪੜ੍ਹੋ : PGI ਤੇ PU 'ਤੇ 107.5 ਕਰੋੜ ਦੀ ਦੇਣਦਾਰੀ, ਕੀ ਬੰਦ ਹੋ ਜਾਣਗੇ ਦੋਵੇਂ? ਸੀਲ ਕਰਨ ਦੀ ਚੇਤਾਵਨੀ ਦੇ ਨਾਲ ਜਾਰੀ ਹੋਇਆ ਨੋਟਿਸ



ਸੂਤਰਾਂ ਨੇ ਦੱਸਿਆ ਕਿ ਤਿੰਨ ਪਹੀਆ ਵਾਹਨਾਂ 'ਤੇ ਸਵਾਰ ਹਮਲਾਵਰਾਂ ਨੇ ਚੈਕ ਪੋਸਟ ਅਤੇ ਸੁਰੱਖਿਆ ਬਲਾਂ ਦੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਘੱਟੋ-ਘੱਟ ਅੱਠ ਲੋਕ ਮਾਰੇ ਗਏ। ਮਰਨ ਵਾਲਿਆਂ ਵਿਚ ਚਾਰ ਪੁਲਿਸ ਮੁਲਾਜ਼ਮ, ਦੋ ਸਿਪਾਹੀ ਅਤੇ ਦੋ ਆਮ ਨਾਗਰਿਕ ਸ਼ਾਮਲ ਹਨ। ਧਮਾਕੇ 'ਚ ਕਈ ਹੋਰ ਲੋਕ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਮੀਰਾਂ ਸ਼ਾਹ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਾਲਾਤਾਂ ਨੂੰ ਦੇਖਦੇ ਹੋਏ ਕਿਹਾ ਜਾ ਰਿਹਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ।


ਕੱਲ੍ਹ ਵੀ ਖੈਬਰ ਪਖਤੂਨਖਵਾ ਵਿੱਚ ਹਮਲਾ ਹੋਇਆ ਸੀ


ਇਸ ਘਟਨਾ ਤੋਂ ਇਕ ਦਿਨ ਪਹਿਲਾਂ ਅਫਗਾਨ ਸਰਹੱਦ ਨੇੜੇ ਇਕ ਚੈੱਕ ਪੋਸਟ 'ਤੇ ਹਮਲੇ ਵਿਚ 10 ਪੁਲਿਸ ਅਧਿਕਾਰੀ ਮਾਰੇ ਗਏ ਸਨ। ਕੱਲ੍ਹ ਦਾ ਹਮਲਾ ਖੈਬਰ ਪਖਤੂਨਖਵਾ ਸੂਬੇ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਵਿੱਚ ਵੀ ਹੋਇਆ। ਹਮਲੇ 'ਚ ਕਰੀਬ 20 ਤੋਂ 25 ਅੱਤਵਾਦੀਆਂ ਨੇ ਫਰੰਟੀਅਰ ਕਾਂਸਟੇਬੁਲਰੀ ਪੋਸਟ ਨੂੰ ਨਿਸ਼ਾਨਾ ਬਣਾਇਆ। ਇਹ ਪੋਸਟ ਇੱਕ ਪੁਲਿਸ ਸਹਾਇਤਾ ਫੋਰਸ ਹੈ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ।



ਪਾਕਿਸਤਾਨ 'ਚ 2021 ਤੋਂ ਬਾਅਦ ਅੱਤਵਾਦੀ ਹਮਲੇ ਵਧੇ ਹਨ


ਸਾਲ 2021 'ਚ ਅਫਗਾਨਿਸਤਾਨ 'ਚ ਤਾਲਿਬਾਨ ਦਾ ਫਿਰ ਤੋਂ ਕੰਟਰੋਲ ਹੋਣ ਤੋਂ ਬਾਅਦ ਪਾਕਿਸਤਾਨ ਲਗਾਤਾਰ ਅੱਤਵਾਦ ਦਾ ਸਾਹਮਣਾ ਕਰ ਰਿਹਾ ਹੈ। ਖਾਸ ਕਰਕੇ ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਵਿੱਚ। ਕਿਉਂਕਿ ਇਹ ਦੋਵੇਂ ਥਾਵਾਂ ਅਫਗਾਨਿਸਤਾਨ ਦੀ ਸਰਹੱਦ 'ਤੇ ਹਨ।


ਉੱਤਰੀ ਵਜ਼ੀਰਿਸਤਾਨ ਵਿੱਚ ਹਾਲ ਹੀ ਵਿੱਚ ਚਲਾਏ ਗਏ ਅੱਤਵਾਦ ਵਿਰੋਧੀ ਅਪਰੇਸ਼ਨਾਂ ਤਹਿਤ ਅਕਤੂਬਰ ਮਹੀਨੇ ਵਿੱਚ ਇੱਕ ਦਰਜਨ ਦੇ ਕਰੀਬ ਅੱਤਵਾਦੀਆਂ ਦਾ ਖਾਤਮਾ ਕੀਤਾ ਗਿਆ ਹੈ।