ਪੜਚੋਲ ਕਰੋ
Advertisement
ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਦੇ ਦਾਅਵੇ 'ਤੇ ਭੜਕਿਆ ਭਾਰਤ
ਨਵੀਂ ਦਿੱਲੀ: ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਦੇ ਆਪਣੇ ਹਮਰੁਤਬਾ ਸ਼ਾਹ ਮਹਿਮੂਦ ਕੁਰੈਸ਼ੀ ਦੇ ਕਰਤਾਰਪੁਰ ਲਾਂਘੇ ਬਾਰੇ ਗੁਗਲੀ ਵਾਲੇ ਬਿਆਨ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਜਾਗਰ ਹੋ ਗਿਆ ਕਿ ਪਾਕਿਸਤਾਨ ਸਿੱਖਾਂ ਦੀਆਂ ਭਾਵਨਾਵਾਂ ਦਾ ਆਦਰ ਨਹੀਂ ਕਰਦਾ। ਇਸ ਵਿਸ਼ੇ ਸਬੰਧੀ ਉਨ੍ਹਾਂ ਟਵੀਟ ਵੀ ਕੀਤਾ ਹੈ।
ਆਪਣੇ ਟਵੀਟ ਵਿੱਚ ਸੁਸ਼ਮਾ ਨੇ ਲਿਖਿਆ ਕਿ ਪਾਕਿਸਤਾਨ ਨੂੰ ਸਿੱਖਾਂ ਦੀਆਂ ਭਾਵਨਵਾਂ ਦੀ ਕੋਈ ਕਦਰ ਨਹੀਂ। ਉਹ ਕੇਵਲ ਗੁਗਲੀ ਛੱਡਦੇ ਹਨ। ਉਨ੍ਹਾਂ ਪਾਕਿਸਤਾਨ ਨੂੰ ਦੱਸਣ ਦੀ ਕੋਸ਼ਿਸ਼ ਕੀਤੀ ਕਿ ਭਾਰਤ ਕਿਵੇਂ ਉਨ੍ਹਾਂ ਦੀ ਗੁਗਲੀ ਵਿੱਚ ਨਹੀਂ ਫਸਿਆ। ਉਨ੍ਹਾਂ ਕਿਹਾ ਭਾਰਤ ਦੇ ਦੋ ਸਿੱਖ ਮੰਤਰੀ ਕਰਤਾਰਪੁਰ ਸਾਹਿਬ ਅਰਦਾਸ ਕਰਨ ਗਏ ਸੀ।Mr.Foreign Minister of Pakistan - Your 'googly' remarks in a dramatic manner has exposed none but YOU. This shows that you have no respect for Sikh sentiments. You only play 'googlies'. /1
— Sushma Swaraj (@SushmaSwaraj) December 1, 2018
ਇਮਰਾਨ ਖ਼ਾਨ ਨੇ ਆਪਣੀ ਸਰਕਾਰ ਦੇ 100 ਦਿਨ ਪੂਰ ਹੋਣ ’ਤੇ 28 ਨਵੰਬਰ ਨੂੰ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਸੀ। ਇਸ ਸਮਾਗਮ ਵਿੱਚ ਭਾਰਤ ਵੱਲੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ, ਹਰਦੀਪ ਸਿੰਘ ਪੁਰੀ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਾਮਲ ਹੋਏ ਸਨ। ਇਸ ਤੋਂ ਬਾਅਦ 29 ਨਵੰਬਰ ਨੂੰ ਪਾਕਿਸਤਾਨੀ ਵਿਦੇਸ਼ ਮੰਤਰੀ ਕੁਰੈਸ਼ੀ ਨੇ ਬਿਆਨ ਦਿੱਤਾ ਸੀ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਗੁਗਲੀ ਸੁੱਟੀ ਤੇ ਭਾਰਤ ਨੂੰ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਾਮਲ ਹੋਣਾ ਪਿਆ। ਕੁਰੈਸ਼ੀ ਦੇ ਇਸ ਬਿਆਨ ਪਿੱਛੋਂ ਸੁਸ਼ਮਾ ਸਵਰਾਜ ਨੇ ਭਾਰਤ-ਪਾਕਿਸਤਾਨ ਵਿੱਚ ਗੱਲਬਾਤ ਦੀ ਸੰਭਾਵਨਾ ਨੂੰ ਸਿਰਿਓਂ ਖਾਰਜ ਕਰ ਦਿੱਤਾ ਹੈ। ਸੁਸ਼ਮਾ ਨੇ ਕਿਹਾ ਕਿ ਦੋਵੇਂ ਦੇਸ਼ਾਂ ਉਦੋਂ ਤਕ ਗੱਲਬਾਤ ਨਹੀਂ ਹੋ ਸਕਦੀ ਜਦ ਤਕ ਪਾਕਿਸਤਾਨ, ਸਰਹੱਦ ’ਤੇ ਅੱਤਵਾਦ ਨੂੰ ਸਮਰਥਨ ਦੇਣਾ ਬੰਦ ਨਹੀਂ ਕਰ ਦਿੰਦਾ।Let me explain to you that we were not trapped by your 'googlies'. Our two Sikh Ministers went to Kartarpur Sahib to offer prayers in the Holy Gurudwara. /2
— Sushma Swaraj (@SushmaSwaraj) December 1, 2018
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement