ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਦੇ ਮੰਚ ਤੋਂ ਭਾਰਤ ਨੇ ਦਹਿਸ਼ਤਵਾਦ ਦੇ ਮੁੱਦੇ ਉੱਤੇ ਪਾਕਿਸਤਾਨ ਨੂੰ ਖ਼ੂਬ ਖਰੀਆਂ-ਖਰੀਆਂ ਸੁਣਾਈਆਂ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੰਦੇ ਹੋਏ ਆਖਿਆ ਕਿ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਹੈ। ਉਨ੍ਹਾਂ ਆਖਿਆ ਕਿ ਜੇਕਰ ਪਾਕਿਸਤਾਨ ਨੇ ਧਿਆਨ ਦੇਣਾ ਹੈ ਤਾਂ ਉਹ ਬਲੋਚਿਸਤਾਨ ਵੱਲ ਦੇਵੇ।



ਉਨ੍ਹਾਂ ਆਖਿਆ ਕਿ ਭਾਰਤ ਨੇ ਪਾਕਿਸਤਾਨ ਵੱਲ ਦੋਸਤੀ ਦਾ ਹੱਥ ਵਧਾਇਆ ਪਰ ਬਦਲੇ ਵਿੱਚ ਪਠਾਨਕੋਟ ਤੇ ਉੜੀ ਹਮਲਾ ਭਾਰਤ ਨੂੰ ਮਿਲਿਆ। ਉਨ੍ਹਾਂ ਆਖਿਆ ਕਿ ਜਿਨ੍ਹਾਂ ਦੇ ਘਰ ਸ਼ੀਸ਼ੇ ਦੇ ਹੋਣ ਉਹ ਦੂਜਿਆਂ ਉੱਤੇ ਪੱਥਰ ਨਾ ਮਾਰਨ। ਉਨ੍ਹਾਂ ਆਖਿਆ ਕਿ ਭਾਰਤ ਨੇ ਕਦੇ ਵੀ ਪਾਕਿਸਤਾਨ ਨਾਲ ਆਪਸੀ ਵਿਵਾਦ ਸੁਲਝਾਉਣ ਲਈ ਕੋਈ ਸ਼ਰਤ ਨਹੀਂ ਰੱਖੀ।



ਉਨ੍ਹਾਂ ਸਮੂਹ ਭਾਈਚਾਰੇ ਨੂੰ ਅਪੀਲ ਕੀਤੀ ਜੋ ਦੇਸ਼ ਅੱਤਵਾਦ ਨੂੰ ਸ਼ਹਿ ਦੇ ਰਹੇ ਹਨ, ਉਨ੍ਹਾਂ ਨੂੰ ਕੌਮਾਂਤਰੀ ਸੰਗਠਨ ਤੋਂ ਵੱਖ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਛੋਟੋ-ਛੋਟੇ ਦਹਿਸ਼ਤਗਰਦ ਸਮੂਹਾਂ ਨੇ ਹੁਣ ਵਿਆਪਕ ਰੂਪ ਧਾਰਨ ਕਰ ਲਿਆ ਹੈ। ਇਸ ਲਈ ਸਮੂਹ ਕੌਮਾਂਤਰੀ ਭਾਈਚਾਰੇ ਨੂੰ ਆਪਣੇ ਗਿਲੇ-ਸ਼ਿਕਵੇ ਦੂਰ ਕਰਕੇ ਅੱਤਵਾਦ ਖ਼ਿਲਾਫ਼ ਵਿਆਪਕ ਮੁਹਿੰਮ ਛੇੜਨੀ ਹੋਵੇਗੀ।