ਉਨ੍ਹਾਂ ਕਿਹਾ ਕਿ ਭਾਰਤ ਕਿਸੇ ਵੀ ਰੂਪ ਵਿੱਚ ਤਣਾਅ ਨਹੀਂ ਵਧਾਉਣਾ ਚਾਹੁੰਦਾ। ਸਵਰਾਜ ਨੇ ਕਿਹਾ ਕਿ ਪਾਕਿਸਤਾਨ ਆਪਣੀ ਜ਼ਮੀਨ 'ਤੇ ਦਹਿਸ਼ਤੀ ਜਥੇਬੰਦੀਆਂ ਦੀ ਮੌਜੂਦਗੀ ਤੇ ਉਨ੍ਹਾਂ 'ਤੇ ਕਾਰਵਾਈ ਕਰਨ ਤੋਂ ਲਗਾਤਾਰ ਇਨਕਾਰ ਕਰਦਾ ਆ ਰਿਹਾ ਸੀ। ਉੱਥੇ ਹੀ ਜੈਸ਼ ਨੇ ਭਾਰਤ ਦੇ ਕਈ ਹਿੱਸਿਆਂ ਵਿੱਚ ਅੱਤਵਾਦੀ ਹਮਲੇ ਕਰਨ ਦੀ ਸਾਜ਼ਿਸ਼ ਘੜੀ ਸੀ। ਇਸੇ ਕਾਰਨ ਸਾਡੀ ਸਰਕਾਰ ਨੂੰ ਅਚਾਨਕ ਹੀ ਹਮਲੇ ਦਾ ਫੈਸਲਾ ਲੈਣਾ ਪਿਆ।
ਵਿਦੇਸ਼ ਮੰਤਰਤੀ ਨੇ ਕਿਹਾ ਕਿ ਅਸੀਂ ਇਸ ਗੱਲ ਦਾ ਵਿਸ਼ੇਸ਼ ਖਿਆਲ ਰੱਖਿਆ ਕਿ ਕਿਸੇ ਵੀ ਆਮ ਨਾਗਰਿਕ ਦੀ ਜਾਨ ਨਾ ਜਾਵੇ। ਉਨ੍ਹਾਂ ਇਸ ਮੌਕੇ ਇਹ ਵੀ ਕਿਹਾ ਕਿ ਕੌਮਾਂਤਰੀ ਪੱਧਰ 'ਤੇ ਪੁਲਵਾਮਾ ਹਮਲੇ ਦੀ ਨਿੰਦਾ ਅਤੇ ਪਾਕਿਸਤਾਨ ਤੋਂ ਜੈਸ਼ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਜਾ ਰਹੀ ਸੀ, ਪਰ ਅਜਿਹਾ ਨਹੀਂ ਹੋਇਆ। ਪੁਲਵਾਮਾ ਹਮਲੇ 'ਚ ਸਾਡੇ 40 ਜਵਾਨ ਸ਼ਹੀਦ ਹੋਏ ਤੇ ਜੈਸ਼ ਕਸ਼ਮੀਰ ਵਿੱਚ ਵੀ ਅੱਤਵਾਦੀ ਗਤੀਵਿਧੀਆਂ ਚਲਾਉਂਦਾ ਹੈ, ਇਸ ਨੂੰ ਪਾਕਿਸਤਾਨ ਤੋਂ ਵੀ ਮਦਦ ਮਿਲਦੀ ਹੈ।