ਪੜਚੋਲ ਕਰੋ

Switzerland: ਭਾਰਤੀਆਂ ਨੂੰ ਵੱਡਾ ਝਟਕਾ, ਸਵਿਟਜ਼ਰਲੈਂਡ ਨਾਲ ਸਬੰਧਾਂ 'ਚ ਆਇਆ ਵੱਡਾ ਮੋੜ, ਜਾਣੋ ਕਿਵੇਂ ਪਏਗਾ ਮਾੜਾ ਅਸਰ ?

Switzerland suspends MFN clause: ਸਵਿਟਜ਼ਰਲੈਂਡ ਨੇ ਭਾਰਤ ਤੋਂ MFN (ਮੋਸਟ ਫੇਵਰਡ ਨੇਸ਼ਨ) ਦਾ ਦਰਜਾ ਵਾਪਸ ਲੈ ਲਿਆ ਹੈ। ਇਸ ਦਾ ਮਤਲਬ ਹੈ ਕਿ 1 ਜਨਵਰੀ 2025 ਤੋਂ ਸਵਿਟਜ਼ਰਲੈਂਡ ਵਿਚ ਭਾਰਤੀ ਕੰਪਨੀਆਂ ਨੂੰ ਆਪਣੀ

Switzerland suspends MFN clause: ਸਵਿਟਜ਼ਰਲੈਂਡ ਨੇ ਭਾਰਤ ਤੋਂ MFN (ਮੋਸਟ ਫੇਵਰਡ ਨੇਸ਼ਨ) ਦਾ ਦਰਜਾ ਵਾਪਸ ਲੈ ਲਿਆ ਹੈ। ਇਸ ਦਾ ਮਤਲਬ ਹੈ ਕਿ 1 ਜਨਵਰੀ 2025 ਤੋਂ ਸਵਿਟਜ਼ਰਲੈਂਡ ਵਿਚ ਭਾਰਤੀ ਕੰਪਨੀਆਂ ਨੂੰ ਆਪਣੀ ਕਮਾਈ 'ਤੇ ਪਹਿਲਾਂ ਨਾਲੋਂ ਜ਼ਿਆਦਾ ਟੈਕਸ ਦੇਣਾ ਹੋਵੇਗਾ। ਕਾਰੋਬਾਰੀਆਂ ਮੁਤਾਬਕ ਇਸ ਨਾਲ ਈਐਫਟੀਏ ਰਾਹੀਂ ਨਿਵੇਸ਼ ਕੀਤੇ 10,000 ਕਰੋੜ ਰੁਪਏ ਦੇ ਪ੍ਰਾਜੈਕਟ ਪ੍ਰਭਾਵਿਤ ਹੋ ਸਕਦੇ ਹਨ।

ਦੱਸ ਦੇਈਏ ਕਿ ਈਐਫਟੀਏ ਦਾ ਮਤਲਬ ਹੈ ਯੂਰਪੀਅਨ ਫ੍ਰੀ ਟ੍ਰੇਡ ਐਸੋਸੀਏਸ਼ਨ, ਜਿਸ ਵਿੱਚ ਚਾਰ ਯੂਰਪੀਅਨ ਦੇਸ਼ ਆਈਸਲੈਂਡ, ਲਿਚਟਨਸਟਾਈਨ, ਨਾਰਵੇ ਅਤੇ ਸਵਿਟਜ਼ਰਲੈਂਡ ਸ਼ਾਮਲ ਹਨ। ਸੰਘ ਦਾ ਗਠਨ 29 ਫਰਵਰੀ 1960 ਨੂੰ ਹੋਇਆ ਸੀ। ਇਸਦਾ ਉਦੇਸ਼ ਯੂਰਪ ਅਤੇ ਦੁਨੀਆ ਭਰ ਵਿੱਚ ਇਸਦੇ ਮੈਂਬਰ ਦੇਸ਼ਾਂ ਵਿੱਚ ਆਰਥਿਕ ਸਹਿਯੋਗ ਅਤੇ ਮੁਕਤ ਵਪਾਰ ਨੂੰ ਉਤਸ਼ਾਹਿਤ ਕਰਨਾ ਹੈ।

ਸਵਿਟਜ਼ਰਲੈਂਡ 'ਚ ਭਾਰਤੀ ਕੰਪਨੀਆਂ ਨੂੰ 10 ਫੀਸਦੀ ਟੈਕਸ ਦੇਣਾ ਹੋਵੇਗਾ

ਜਾਣਕਾਰੀ ਮੁਤਾਬਕ ਸਵਿਟਜ਼ਰਲੈਂਡ ਨੇ ਹਾਲ ਹੀ 'ਚ ਨੇਸਲੇ ਖਿਲਾਫ ਭਾਰਤ 'ਚ ਦਿੱਤੇ ਗਏ ਅਦਾਲਤੀ ਫੈਸਲੇ ਤੋਂ ਬਾਅਦ ਭਾਰਤ ਨੂੰ MFN ਤੋਂ ਬਾਹਰ ਕਰ ਦਿੱਤਾ ਹੈ। ਜਿਸ ਕਾਰਨ ਯੂਰਪੀ ਦੇਸ਼ਾਂ 'ਚ ਕੰਮ ਕਰ ਰਹੀਆਂ ਭਾਰਤੀ ਕੰਪਨੀਆਂ 'ਤੇ ਮਾੜਾ ਅਸਰ ਪਵੇਗਾ। ਸਵਿਟਜ਼ਰਲੈਂਡ ਦੇ ਇਸ ਕਦਮ ਨਾਲ ਹੁਣ ਭਾਰਤੀ ਸੰਸਥਾਵਾਂ ਨੂੰ ਆਪਣੇ ਮੁਨਾਫੇ 'ਤੇ 10 ਫੀਸਦੀ ਟੈਕਸ ਦੇਣਾ ਪਵੇਗਾ, ਜੋ ਪਹਿਲਾਂ ਘੱਟ ਸੀ।

ਜਾਣੋ ਕੀ ਹੈ ਸਾਰਾ ਮਾਮਲਾ ?

ਸਵਿਟਜ਼ਰਲੈਂਡ ਸਰਕਾਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਭਾਰਤ ਅਤੇ ਸਵਿਟਜ਼ਰਲੈਂਡ ਦਰਮਿਆਨ ਹਸਤਾਖਰ ਕੀਤੇ ਦੋਹਰੇ ਟੈਕਸ ਸਮਝੌਤੇ (DTAA) ਦੇ MFN ਪ੍ਰਬੰਧ ਨੂੰ ਮੁਅੱਤਲ ਕਰਦਾ ਹੈ। ਦੱਸ ਦੇਈਏ ਕਿ ਨੇਸਲੇ ਇੱਕ ਸਵਿਸ ਕੰਪਨੀ ਹੈ। ਭਾਰਤ ਦੀ ਸੁਪਰੀਮ ਕੋਰਟ ਨੇ ਕੰਪਨੀ ਵਿਰੁੱਧ ਹੁਕਮ ਦਿੱਤਾ ਸੀ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਡੀਟੀਏਏ ਨੂੰ ਉਦੋਂ ਤੱਕ ਲਾਗੂ ਨਹੀਂ ਕੀਤਾ ਜਾ ਸਕਦਾ ਜਦੋਂ ਤੱਕ ਇਸ ਨੂੰ ਇਨਕਮ ਟੈਕਸ ਐਕਟ ਤਹਿਤ ਸੂਚਿਤ ਨਹੀਂ ਕੀਤਾ ਜਾਂਦਾ। ਇਸ ਫੈਸਲੇ ਦਾ ਮਤਲਬ ਹੈ ਕਿ ਨੇਸਲੇ ਨੂੰ ਭਾਰਤ 'ਚ ਆਪਣੀ ਕਮਾਈ 'ਤੇ ਜ਼ਿਆਦਾ ਟੈਕਸ ਦੇਣਾ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਫਿਰ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਜਾਣੋ ਪੂਰਾ ਪਲਾਨ
ਅੱਜ ਫਿਰ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਜਾਣੋ ਪੂਰਾ ਪਲਾਨ
ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
Schools Receive Bomb Threat: ਇਨ੍ਹਾਂ 6 ਸਕੂਲਾਂ 'ਚ ਹਫੜਾ-ਦਫੜੀ ਦਾ ਮਾਹੌਲ, ਬੰਬ ਨਾਲ ਉਡਾਉਣ ਦੀ ਧਮਕੀ, 5 ਦਿਨਾਂ 'ਚ ਦੂਜੀ ਘਟਨਾ
ਇਨ੍ਹਾਂ 6 ਸਕੂਲਾਂ 'ਚ ਹਫੜਾ-ਦਫੜੀ ਦਾ ਮਾਹੌਲ, ਬੰਬ ਨਾਲ ਉਡਾਉਣ ਦੀ ਧਮਕੀ, 5 ਦਿਨਾਂ 'ਚ ਦੂਜੀ ਘਟਨਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਫਿਰ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਜਾਣੋ ਪੂਰਾ ਪਲਾਨ
ਅੱਜ ਫਿਰ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਜਾਣੋ ਪੂਰਾ ਪਲਾਨ
ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
Schools Receive Bomb Threat: ਇਨ੍ਹਾਂ 6 ਸਕੂਲਾਂ 'ਚ ਹਫੜਾ-ਦਫੜੀ ਦਾ ਮਾਹੌਲ, ਬੰਬ ਨਾਲ ਉਡਾਉਣ ਦੀ ਧਮਕੀ, 5 ਦਿਨਾਂ 'ਚ ਦੂਜੀ ਘਟਨਾ
ਇਨ੍ਹਾਂ 6 ਸਕੂਲਾਂ 'ਚ ਹਫੜਾ-ਦਫੜੀ ਦਾ ਮਾਹੌਲ, ਬੰਬ ਨਾਲ ਉਡਾਉਣ ਦੀ ਧਮਕੀ, 5 ਦਿਨਾਂ 'ਚ ਦੂਜੀ ਘਟਨਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
Allu Arjun: ਅੱਲੂ ਅਰਜੁਨ ਜੇਲ 'ਚ ਰਾਤ ਕੱਟਣ ਤੋਂ ਬਾਅਦ ਜ਼ਮਾਨਤ 'ਤੇ ਹੋਏ ਰਿਹਾਅ, ਸਾਹਮਣੇ ਆਈ ਪਹਿਲੀ ਤਸਵੀਰ
Allu Arjun: ਅੱਲੂ ਅਰਜੁਨ ਜੇਲ 'ਚ ਰਾਤ ਕੱਟਣ ਤੋਂ ਬਾਅਦ ਜ਼ਮਾਨਤ 'ਤੇ ਹੋਏ ਰਿਹਾਅ, ਸਾਹਮਣੇ ਆਈ ਪਹਿਲੀ ਤਸਵੀਰ
ਸਰਦੀਆਂ 'ਚ ਬੱਚਿਆਂ ਨੂੰ ਸਕਿਨ ਸਬੰਧੀ ਹੋਣ ਵਾਲੀਆਂ ਬਿਮਾਰੀਆਂ ਤੋਂ ਇਦਾਂ ਬਚਾਓ, ਜਾਣੋ ਤਰੀਕਾ
ਸਰਦੀਆਂ 'ਚ ਬੱਚਿਆਂ ਨੂੰ ਸਕਿਨ ਸਬੰਧੀ ਹੋਣ ਵਾਲੀਆਂ ਬਿਮਾਰੀਆਂ ਤੋਂ ਇਦਾਂ ਬਚਾਓ, ਜਾਣੋ ਤਰੀਕਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 14-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 14-12-2024
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
Embed widget