ਸਿਡਨੀ: ਸਿਡਨੀ ਪ੍ਰਸ਼ਾਸਨ ਨੇ ਕੋਰੋਨਾ ਦੇ ਡੈਲਟਾ ਵੇਰੀਐਂਟ (Corona Delta variant) ਦੇ ਫੈਲਣ ਨੂੰ ਰੋਕਣ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਸ਼ਹਿਰ ਵਿੱਚ ਲੌਕਡਾਊਨ (Sydney Lockdown) ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਰਾਤ ਦਾ ਕਰਫ਼ਿਊ ਵੀ ਲਗਾਇਆ ਗਿਆ ਹੈ। ਪ੍ਰਸ਼ਾਸਨ ਇਸ ਵੇਰੀਐਂਟ ਨੂੰ ਜਿੰਨੀ ਛੇਤੀ ਹੋ ਸਕੇ ਕਾਬੂ ਵਿੱਚ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਹਾਲੇ ਤੱਕ ਡੈਲਟਾ ਵੇਰੀਐਂਟ ਨੂੰ ਕੰਟਰੋਲ ਕਰਨ ਵਿੱਚ ਕੋਈ ਸਫਲਤਾ ਨਹੀਂ ਮਿਲੀ ਹੈ।


ਨਿਊ ਸਾਊਥ ਵੇਲਜ਼ ਦੇ ਪ੍ਰੀਮੀਅਰ ਗਲੇਡਿਸ ਬੇਰੇਜਿਕਲਿਅਨ ਨੇ ਆਪਣੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਲੋਕ ਘਰ ਤੋਂ ਬਾਹਰ ਨਿੱਕਲਣ ਤਾਂ ਮਾਸਕ ਪਹਿਨਣ। ਪ੍ਰਸ਼ਾਸਨ ਨੇ ਕਿਹਾ ਹੈ ਕਿ ਕਸਰਤ ਲਈ ਮਾਸਕ ਪਹਿਨਣ ਤੋਂ ਸਿਰਫ ਇੱਕ ਘੰਟੇ ਦੀ ਛੋਟ ਦਿੱਤੀ ਜਾ ਸਕਦੀ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਲਗਭਗ 50 ਲੱਖ ਲੋਕ ਰਹਿ ਰਹੇ ਹਨ, ਜਿਨ੍ਹਾਂ ਨੂੰ ਮਾਸਕ ਪਹਿਨਣ ਵੱਲ ਧਿਆਨ ਦੇਣਾ ਪਏਗਾ।


ਬੇਰੇਜਿਕਲਿਅਨ ਨੇ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਾਨੂੰ ਸਖਤ ਪਾਬੰਦੀਆਂ ਲਾਉਣ ਲਈ ਮਜਬੂਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕੁਝ ਲੋਕ ਲੌਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਦੇ ਹਨ, ਜਿਸ ਕਾਰਨ ਸਖਤ ਫੈਸਲੇ ਲੈਣੇ ਪਏ।


ਬੇਰੇਜਿਕਲਿਅਨ ਨੇ ਮੀਡੀਆ ਨੂੰ ਦੱਸਿਆ, "ਮੈਂ ਸਿਹਤ ਵਿਭਾਗ ਅਤੇ ਪੁਲਿਸ ਨੂੰ ਮਿਲ ਕੇ ਕੰਮ ਕਰਨ ਲਈ ਕਿਹਾ। ਮੈਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਅਸੀਂ ਇਸ ਉੱਤੇ ਕਾਬੂ ਪਾ ਸਕਦੇ ਹਾਂ। ਅਸੀਂ ਇਸ ਨੂੰ ਜਿੰਨੀ ਛੇਤੀ ਹੋ ਸਕੇ ਕਾਬੂ ਵਿੱਚ ਕਰਨ ਦੀ ਕੋਸ਼ਿਸ਼ ਕਰਦੇ ਹਾਂ।"


ਬੇਰੇਜਿਕਲਿਅਨ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਕੋਰੋਨਾ ਦੀ ਲਾਗ ਦੇ 644 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਿਡਨੀ ਵਿੱਚ ਸਾਹਮਣੇ ਆਏ ਹਨ। ਇਸ ਤੋਂ ਇਕ ਦਿਨ ਪਹਿਲਾਂ, ਰਿਕਾਰਡ 681 ਮਾਮਲੇ ਦਰਜ ਕੀਤੇ ਗਏ ਹਨ।


ਇਹ ਵੀ ਪੜ੍ਹੋ: Coronavirus India Update: ਦੇਸ਼ 'ਚ ਕੋਰੋਨਾ ਦੇ 36 ਹਜ਼ਾਰ 571 ਨਵੇਂ ਕੇਸ, 540 ਮੌਤਾਂCoronavirus India Update: ਦੇਸ਼ 'ਚ ਕੋਰੋਨਾ ਦੇ 36 ਹਜ਼ਾਰ 571 ਨਵੇਂ ਕੇਸ, 540 ਮੌਤਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904