Syriya Drone Attack Viral Video : ਸੀਰੀਆ ਦੀ ਮਿਲਟਰੀ ਅਕੈਡਮੀ 'ਤੇ ਡਰੋਨ ਹਮਲਾ, 100 ਤੋਂ ਵੱਧ ਲੋਕਾਂ ਦੀ ਮੌਤ, ਕਈ ਜ਼ਖ਼ਮੀ
ਸੀਰੀਆ ਦੇ ਹੋਮਸ ਸ਼ਹਿਰ 'ਚ ਸਥਿਤ ਮਿਲਟਰੀ ਅਕੈਡਮੀ 'ਤੇ ਡਰੋਨ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਜਦੋਂ ਇਹ ਹਮਲਾ ਹੋਇਆ, ਉਸ ਸਮੇਂ ਉੱਥੇ ਗ੍ਰੈਜੂਏਸ਼ਨ ਸਮਾਰੋਹ ਚੱਲ ਰਿਹਾ ਸੀ। ਵੀਰਵਾਰ ਨੂੰ ਹੋਏ ਇਸ ਡਰੋਨ ਹਮਲੇ 'ਚ 100 ਤੋਂ ਜ਼ਿਆਦਾ ਲੋਕਾਂ ਦੇ ਮਾਰੇ ਜਾਣ ਦੀ ਖਬਰ ਆ ਰਹੀ ਹੈ।
Syriya Drone Attack Viral Video :ਸੀਰੀਆ ਦੀ ਇਕ ਮਿਲਟਰੀ ਅਕੈਡਮੀ 'ਤੇ ਡਰੋਨ ਹਮਲੇ ਦੀ ਖਬਰ ਸਾਹਮਣੇ ਆਈ ਹੈ, ਜਿਸ 'ਚ ਘੱਟੋ-ਘੱਟ 100 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਹ ਹਮਲਾ ਸੀਰੀਆ ਦੇ ਹੋਮਸ ਸ਼ਹਿਰ ਵਿੱਚ ਸਥਿਤ ਮਿਲਟਰੀ ਕਾਲਜ ਵਿੱਚ ਕੀਤਾ ਗਿਆ। ਜਦੋਂ ਇਹ ਹਮਲਾ ਹੋਇਆ, ਉਸ ਸਮੇਂ ਉੱਥੇ ਗ੍ਰੈਜੂਏਸ਼ਨ ਸਮਾਰੋਹ ਚੱਲ ਰਿਹਾ ਸੀ। ਵੀਰਵਾਰ ਨੂੰ ਹੋਏ ਇਸ ਡਰੋਨ ਹਮਲੇ 'ਚ 100 ਤੋਂ ਜ਼ਿਆਦਾ ਲੋਕਾਂ ਦੇ ਮਾਰੇ ਜਾਣ ਦੀ ਖਬਰ ਆ ਰਹੀ ਹੈ।
ਸੀਰੀਆ ਦੇ ਰੱਖਿਆ ਮੰਤਰੀ ਨੇ ਸਮਾਗਮ ਤੋਂ ਬਾਹਰ ਨਿਕਲਦੇ ਹੀ ਹੋਇਆ ਹਮਲਾ
ਇਸ ਡਰੋਨ ਹਮਲੇ 'ਚ ਦਰਜਨਾਂ ਲੋਕ ਜ਼ਖਮੀ ਵੀ ਹੋਏ ਹਨ। ਇਕ ਅਧਿਕਾਰੀ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਰੀਆ ਦੇ ਰੱਖਿਆ ਮੰਤਰੀ ਦੇ ਗ੍ਰੈਜੂਏਸ਼ਨ ਸਮਾਰੋਹ 'ਚੋਂ ਨਿਕਲਣ ਦੇ ਕੁਝ ਮਿੰਟਾਂ ਬਾਅਦ ਹੀ ਇਕ ਹਥਿਆਰਬੰਦ ਡਰੋਨ ਨੇ ਉਸ ਜਗ੍ਹਾ 'ਤੇ ਬੰਬਾਰੀ ਕੀਤੀ। ਬਿਆਨ ਵਿੱਚ ਕਿਸੇ ਸੰਗਠਨ ਦਾ ਜ਼ਿਕਰ ਨਹੀਂ ਕੀਤਾ ਗਿਆ ਅਤੇ ਨਾ ਹੀ ਕਿਸੇ ਸਮੂਹ ਨੇ ਤੁਰੰਤ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
Drone attack killed over 100 in a graduation ceremony at Syrian Military Academy, Syria.
Several Syrian regime generals and officers who attended the ceremony are killed or injured.
Middle East is heating up. https://t.co/p099AtAdu1 pic.twitter.com/NK2xAWCaqo
— Shadow of Ezra (@ShadowofEzra) October 5, 2023
ਅਜੇ ਤੱਕ ਕਿਸੇ ਨੇ ਨਹੀਂ ਲਈ ਹਮਲੇ ਦੀ ਜ਼ਿੰਮੇਵਾਰੀ
ਸੀਰੀਆਈ ਫੌਜ ਨੇ ਹਮਲੇ ਲਈ ਜਾਣੇ-ਪਛਾਣੇ ਅੰਤਰਰਾਸ਼ਟਰੀ ਬਲਾਂ ਦੁਆਰਾ ਸਮਰਥਨ ਪ੍ਰਾਪਤ ਬਾਗੀਆਂ ਨੂੰ ਜ਼ਿੰਮੇਵਾਰ ਠਹਿਰਾਇਆ, ਹਾਲਾਂਕਿ ਅਜੇ ਤੱਕ ਕਿਸੇ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਸ ਨੂੰ ਜੰਗ ਪ੍ਰਭਾਵਿਤ ਸੀਰੀਆ 'ਚ ਵੱਡੇ ਡਰੋਨ ਹਮਲੇ ਵਜੋਂ ਦੇਖਿਆ ਜਾ ਰਿਹਾ ਹੈ। ਸੀਰੀਆ ਦੇ ਫੌਜੀ ਟਿਕਾਣਿਆਂ 'ਤੇ ਇਸ ਨੂੰ ਹੁਣ ਤੱਕ ਦਾ ਸਭ ਤੋਂ ਖੂਨੀ ਹਮਲਾ ਮੰਨਿਆ ਜਾ ਰਿਹਾ ਹੈ।ਤੁਹਾਨੂੰ ਦੱਸ ਦੇਈਏ ਕਿ ਸੀਰੀਆ ਪਿਛਲੇ 12 ਸਾਲਾਂ ਤੋਂ ਘਰੇਲੂ ਯੁੱਧ ਦੀ ਤ੍ਰਾਸਦੀ ਨਾਲ ਜੂਝ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ