Pro-Khalistan Canadians: ਆਪ੍ਰੇਸ਼ਨ ਬਲੂ ਸਟਾਰ (Operation Blue Star) ਦੀ 40ਵੀਂ ਬਰਸੀ 'ਤੇ ਵੀਰਵਾਰ ਨੂੰ ਕੈਨੇਡਾ 'ਚ ਇੰਦਰਾ ਗਾਂਧੀ ਦੇ ਕਤਲ ਦੀ ਝਾਕੀ ਕੱਢੀ ਗਈ। ਇਹ ਝਾਂਕੀ ਵੈਨਕੂਵਰ ਵਿੱਚ ਕੱਢੀ ਗਈ ਸੀ। ਇਸ ਵਿੱਚ ਇੰਦਰਾ ਗਾਂਧੀ ਦਾ ਪੁਤਲਾ ਦਿਖਾਇਆ ਗਿਆ ਸੀ, ਜਿਸ ਨੂੰ ਗੋਲੀਆਂ ਨਾਲ ਭੁੰਨਿਆ ਗਿਆ ਸੀ। ਨਾਲ ਹੀ, ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਤਲ ਬੇਅੰਤ ਸਿੰਘ ਅਤੇ ਸਤਵੰਤ ਸਿੰਘ ਨੂੰ ਦਿਖਾਇਆ ਗਿਆ।



ਇਸ ਤੋਂ ਬਾਅਦ ਅੱਜ ਭਾਰਤੀ ਅਧਿਕਾਰੀਆਂ ਨੇ ਕਿਹਾ ਹੈ ਕਿ ਉਹ ਇਸ ਮੁੱਦੇ 'ਤੇ ਕੈਨੇਡੀਅਨ ਅਧਿਕਾਰੀਆਂ ਤੋਂ ਜਵਾਬ ਮੰਗਣਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕੈਨੇਡਾ ਨੂੰ ਲਿਖਤੀ ਸ਼ਿਕਾਇਤ ਭੇਜੀ ਜਾਵੇਗੀ।


ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ 6 ਜੂਨ ਨੂੰ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਾਕਾ ਨੀਲਾ ਤਾਰਾ ਵਿਰੁੱਧ ਪ੍ਰਦਰਸ਼ਨ ਕੀਤੇ ਗਏ ਸਨ। ਟੋਰਾਂਟੋ ਵਿੱਚ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਦੂਤਘਰ ਦੇ ਬਾਹਰ ਖਾਲਿਸਤਾਨ ਦੇ ਝੰਡੇ ਲਹਿਰਾਏ ਅਤੇ ਭਾਰਤ ਵਿਰੋਧੀ ਨਾਅਰੇਬਾਜ਼ੀ ਕੀਤੀ।


 






 






 






 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।