ਕਾਬੁਲ: ਤਾਲਿਬਾਨ ਦੇ ਅੱਤਵਾਦੀ ਅਫਗਾਨਿਸਤਾਨ ਵਿਚ ਤਬਾਹੀ ਮਚਾ ਰਹੇ ਹਨ। ਉਹ ਅਫਗਾਨ ਸੁਰੱਖਿਆ ਬਲਾਂ 'ਤੇ ਲਗਾਤਾਰ ਹਮਲਾ ਕਰ ਰਹੇ ਹਨ। ਇਸ ਦੌਰਾਨ ਤਾਲਿਬਾਨ ਵਲੋਂ ਇੱਕ ਨਵਾਂ ਫ਼ਰਮਾਨ ਜਾਰੀ ਕੀਤਾ ਗਿਆ ਹੈ। ਜਿਸ ਵਿਚ ਇਹ ਕਿਹਾ ਗਿਆ ਹੈ ਕਿ 15 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਲੜਕੀਆਂ ਅਤੇ 45 ਸਾਲ ਤੋਂ ਘੱਟ ਉਮਰ ਦੀਆਂ ਸਾਰੀਆਂ ਵਿਧਵਾ ਔਰਤਾਂ ਦੀ ਸੂਚੀ ਪ੍ਰਦਾਨ ਕਰਨ ਲਈ ਕਿਹਾ ਹੈ।


ਤਾਲਿਬਾਨੀ ਔਰਤਾਂ 'ਤੇ ਗੰਦੀ ਨਜ਼ਰ


ਦ ਸਨ ਵਿਚ ਪ੍ਰਕਾਸ਼ਤ ਇੱਕ ਰਿਪੋਰਟ ਮੁਤਾਬਕ, ਤਾਲਿਬਾਨ ਨੇ ਵਾਅਦਾ ਕੀਤਾ ਹੈ ਕਿ ਉਹ ਇਨ੍ਹਾਂ ਔਰਤਾਂ ਨੂੰ ਆਪਣੇ ਲੜਾਕਿਆਂ ਨਾਲ ਵਿਆਹ ਕਰਵਾਉਣ ਤੋਂ ਬਾਅਦ ਪਾਕਿਸਤਾਨ ਦੇ ਵਜ਼ੀਰਿਸਤਾਨ ਭੇਜਣਗੇ। ਜੇ ਕੋਈ ਕੁੜੀ ਮੁਸਲਮਾਨ ਨਹੀਂ ਹੈ, ਤਾਂ ਉਸ ਦਾ ਧਰਮ ਬਦਲਿਆ ਜਾਵੇਗਾ। ਅਸਲ ਵਿਚ ਤਾਲਿਬਾਨ ਇਨ੍ਹਾਂ ਔਰਤਾਂ ਨੂੰ ਆਪਣੇ ਲੜਾਕਿਆਂ ਦੀ ਗੁਲਾਮ ਬਣਾਉਣਾ ਚਾਹੁੰਦਾ ਹੈ। ਲੜਾਕੂ ਇਨ੍ਹਾਂ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨਗੇ।


ਤਾਲਿਬਾਨ ਨੇ ਪੱਤਰ ਜਾਰੀ ਕਰਕੇ ਮੰਗੀ ਸੂਚੀ


ਤਾਲਿਬਾਨ ਦੇ ਸਭਿਆਚਾਰਕ ਕਮਿਸ਼ਨ ਵੱਲੋਂ ਜਾਰੀ ਇੱਕ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਾਰੇ ਇਮਾਮ ਅਤੇ ਮੌਲਵੀ ਤਾਲਿਬਾਨ ਦੇ ਕਬਜ਼ੇ ਵਾਲੇ ਇਲਾਕਿਆਂ ਵਿੱਚ 15 ਸਾਲ ਤੋਂ ਘੱਟ ਉਮਰ ਦੀਆਂ ਅਤੇ 45 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਔਰਤਾਂ ਦੀ ਇੱਕ ਸੂਚੀ ਪੇਸ਼ ਕਰ ਕੇ ਇਨ੍ਹਾਂ ਔਰਤਾਂ ਨੂੰ ਤਾਲਿਬਾਨ ਲੜਾਕਿਆਂ ਦੇ ਹਵਾਲੇ ਕੀਤਾ ਜਾਵੇ।


ਤਾਲਿਬਾਨ ਅੱਤਵਾਦੀਆਂ ਨੇ ਹਮਲੇ ਕੀਤੇ ਤੇਜ਼


ਅਮਰੀਕਾ, ਬ੍ਰਿਟੇਨ ਅਤੇ ਹੋਰ ਦੇਸ਼ਾਂ ਦੇ ਸੈਨਿਕ ਅਫਗਾਨਿਸਤਾਨ ਛੱਡ ਰਹੇ ਹਨ ਅਤੇ ਇਸਦਾ ਫਾਇਦਾ ਉਠਾਉਂਦਿਆਂ ਤਾਲਿਬਾਨ ਅੱਤਵਾਦੀਆਂ ਨੇ ਤੇਜ਼ ਹਮਲੇ ਕੀਤੇ ਹਨ। ਇੱਕ ਰਿਪੋਰਟ ਦੇ ਅਨੁਸਾਰ ਤਾਲਿਬਾਨ ਨੇ ਅਫਗਾਨਿਸਤਾਨ ਦੇ 85 ਪ੍ਰਤੀਸ਼ਤ ਹਿੱਸੇ 'ਤੇ ਕਬਜ਼ਾ ਕਰ ਲਿਆ ਹੈ।


ਇਹ ਵੀ ਪੜ੍ਹੋ: Punjab Congress: ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨੂੰ ਦਿੱਤੀ ਰਿਪੋਰਟ, ਕੈਪਟਨ ਅਮਰਿੰਦਰ ਸਿੰਘ ਬਾਰੇ ਦਿੱਤਾ ਇਹ ਬਿਆਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904