ਪੜਚੋਲ ਕਰੋ

Tariff War: ਟਰੰਪ ਦੀ ਮੋਦੀ ਨੂੰ ਚੇਤਾਵਨੀ! ਭਾਰਤ 'ਤੇ ਠੋਕਾਂਗੇ 20 ਤੋਂ 25 ਪ੍ਰਤੀਸ਼ਤ ਟੈਰਿਫ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ ਮੁੜ ਅੱਖਾਂ ਵਿਖਾਈਆਂ ਹਨ। ਟਰੰਪ ਨੇ ਮੰਗਲਵਾਰ ਨੂੰ ਭਾਰਤ 'ਤੇ 20 ਤੋਂ 25 ਪ੍ਰਤੀਸ਼ਤ ਟੈਰਿਫ ਲਾਉਣ ਦਾ ਸੰਕੇਤ ਦਿੱਤਾ ਹੈ। ਟਰੰਪ ਸਰਕਾਰ ਭਾਰਤ ਉਪਰ ਅਮਰੀਕੀ ਖੇਤੀ ਤੇ ਡੇਅਰੀ

Tariff War: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ ਮੁੜ ਅੱਖਾਂ ਵਿਖਾਈਆਂ ਹਨ। ਟਰੰਪ ਨੇ ਮੰਗਲਵਾਰ ਨੂੰ ਭਾਰਤ 'ਤੇ 20 ਤੋਂ 25 ਪ੍ਰਤੀਸ਼ਤ ਟੈਰਿਫ ਲਾਉਣ ਦਾ ਸੰਕੇਤ ਦਿੱਤਾ ਹੈ। ਟਰੰਪ ਸਰਕਾਰ ਭਾਰਤ ਉਪਰ ਅਮਰੀਕੀ ਖੇਤੀ ਤੇ ਡੇਅਰੀ ਉਤਪਾਦਾਂ ਉਪਰ ਟੈਕਸ ਘਟਾਉਣ ਲਈ ਦਬਾਅ ਬਣਾ ਰਹੀ ਹੈ। ਇਸ ਕਰਕੇ ਹੀ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਸਮਝੌਤਾ ਲਟਕਿਆ ਹੋਇਆ ਹੈ। ਹੁਣ ਅਮਰੀਕਾ ਨੇ 20 ਤੋਂ 25 ਪ੍ਰਤੀਸ਼ਤ ਟੈਰਿਫ ਲਾਉਣ ਦੀ ਧਮਕੀ ਦੇ ਕੇ ਭਾਰਤ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਹੈ।

ਏਅਰ ਫੋਰਸ ਵਨ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਟਰੰਪ ਨੇ ਇੱਕ ਰਿਪੋਰਟ 'ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੂੰ ਪੁੱਛਿਆ ਗਿਆ ਕਿ ਭਾਰਤ ਉਪਰ 20 ਤੋਂ 25 ਪ੍ਰਤੀਸ਼ਤ ਟੈਰਿਫ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਬਾਰੇ ਟਰੰਪ ਨੇ ਕਿਹਾ ਕਿ ਭਾਰਤ ਇੱਕ ਚੰਗਾ ਦੋਸਤ ਰਿਹਾ ਹੈ, ਪਰ ਉਹ ਅਮਰੀਕਾ 'ਤੇ ਦੂਜੇ ਦੇਸ਼ਾਂ ਨਾਲੋਂ ਜ਼ਿਆਦਾ ਟੈਰਿਫ ਲਾ ਰਿਹਾ ਹੈ। ਹੁਣ ਮੈਂ ਇੰਚਾਰਜ ਹਾਂ। ਇਸ ਲਈ ਇਹ ਸਭ ਖਤਮ ਹੋ ਜਾਵੇਗਾ। ਇਸ ਦੌਰਾਨ ਟਰੰਪ ਨੇ ਫਿਰ ਭਾਰਤ ਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਕਰਵਾਉਣ ਦਾ ਦਾਅਵਾ ਕੀਤਾ।

ਟਰੰਪ ਦੀ ਪ੍ਰਤੀਕਿਰਿਆ 1 ਅਗਸਤ ਨੂੰ ਟੈਰਿਫ ਲਾਗੂ ਕਰਨ ਦੀ ਮਿਤੀ ਤੋਂ ਪਹਿਲਾਂ ਆਈ ਹੈ। ਹਾਲਾਂਕਿ, ਟਰੰਪ ਨੇ ਟੈਰਿਫ ਲਾਉਣ ਸਬੰਧੀ ਭਾਰਤ ਨੂੰ ਕੋਈ ਪੱਤਰ ਨਹੀਂ ਭੇਜਿਆ। ਜਿਵੇਂ ਕਿ ਉਨ੍ਹਾਂ ਨੇ ਕਈ ਹੋਰ ਦੇਸ਼ਾਂ ਨਾਲ ਕੀਤਾ ਹੈ। ਟਰੰਪ ਨੇ 2 ਅਪ੍ਰੈਲ ਨੂੰ 100 ਤੋਂ ਵੱਧ ਦੇਸ਼ਾਂ 'ਤੇ ਟੈਰਿਫ ਲਾਇਆ ਸੀ। ਉਨ੍ਹਾਂ ਨੇ ਭਾਰਤ 'ਤੇ ਵੀ 26% ਟੈਰਿਫ ਲਗਾਇਆ ਸੀ। ਹਾਲਾਂਕਿ, ਬਾਅਦ ਵਿੱਚ ਉਨ੍ਹਾਂ ਨੇ ਇਸ ਨੂੰ 90 ਦਿਨਾਂ ਲਈ ਮੁਲਤਵੀ ਕਰ ਦਿੱਤਾ ਸੀ।

ਉਧਰ, ਬਲੂਮਬਰਗ ਅਨੁਸਾਰ ਭਾਰਤ ਚਾਹੁੰਦਾ ਹੈ ਕਿ ਟੈਰਿਫ ਦਰ 10% ਤੋਂ ਘੱਟ ਹੋਵੇ। ਬਦਲੇ ਵਿੱਚ ਅਮਰੀਕਾ ਭਾਰਤ ਵਿੱਚ ਆਪਣੇ ਉਤਪਾਦਾਂ ਲਈ ਕੁਝ ਰਿਆਇਤਾਂ ਚਾਹੁੰਦਾ ਹੈ। ਹਾਲਾਂਕਿ, ਭਾਰਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣੇ ਖੇਤੀਬਾੜੀ ਤੇ ਡੇਅਰੀ ਖੇਤਰ ਨੂੰ ਵਿਦੇਸ਼ੀ ਕੰਪਨੀਆਂ ਲਈ ਨਹੀਂ ਖੋਲ੍ਹੇਗਾ। ਭਾਰਤ ਗੈਰ-ਖੇਤੀਬਾੜੀ ਖੇਤਰਾਂ ਵਿੱਚ ਸਮਝੌਤਾ ਕਰਨ ਲਈ ਤਿਆਰ ਹੈ। ਜੇਕਰ ਅਮਰੀਕਾ ਟੈਕਸ ਘਟਾਉਂਦਾ ਹੈ ਤਾਂ ਭਾਰਤ ਨੇ ਅਮਰੀਕੀ ਉਦਯੋਗਿਕ ਸਾਮਾਨ 'ਤੇ ਟੈਕਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਪੇਸ਼ਕਸ਼ ਵੀ ਕੀਤੀ ਹੈ। ਇਸ ਤੋਂ ਇਲਾਵਾ ਬੋਇੰਗ ਤੋਂ ਹੋਰ ਜਹਾਜ਼ ਖਰੀਦਣ ਦੀ ਸੰਭਾਵਨਾ ਵੀ ਪ੍ਰਗਟ ਕੀਤੀ ਗਈ ਹੈ।

ਇਸ ਪੂਰੇ ਮੁੱਦੇ ਦਾ ਇੱਕ ਮਹੱਤਵਪੂਰਨ ਨੁਕਤਾ ਇਹ ਹੈ ਕਿ ਜੇਕਰ ਭਾਰਤ 1 ਅਗਸਤ ਤੱਕ ਅਮਰੀਕਾ ਨਾਲ ਸਮਝੌਤਾ ਨਹੀਂ ਕਰਦਾ ਤਾਂ ਅਮਰੀਕੀ ਸਰਕਾਰ ਭਾਰਤੀ ਸਾਮਾਨ 'ਤੇ ਵਾਧੂ 16 ਪ੍ਰਤੀਸ਼ਤ ਟੈਕਸ ਲਾ ਸਕਦੀ ਹੈ। ਇਹ ਟੈਕਸ ਪਹਿਲਾਂ ਤੋਂ ਲਾਗੂ 10 ਪ੍ਰਤੀਸ਼ਤ ਬੇਸਲਾਈਨ ਟੈਰਿਫ ਤੋਂ ਇਲਾਵਾ ਹੋਵੇਗਾ। ਅਜਿਹੀ ਸਥਿਤੀ ਵਿੱਚ ਭਾਰਤੀ ਕੰਪਨੀਆਂ ਲਈ ਅਮਰੀਕੀ ਬਾਜ਼ਾਰ ਵਿੱਚ ਸਾਮਾਨ ਵੇਚਣਾ ਮਹਿੰਗਾ ਹੋ ਸਕਦਾ ਹੈ। ਹਾਲਾਂਕਿ, ਭਾਰਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸਮਾਂ ਸੀਮਾ ਦੇ ਕਾਰਨ ਕਿਸੇ ਵੀ ਸਮਝੌਤੇ ਨੂੰ ਮਨਜ਼ੂਰੀ ਨਹੀਂ ਦੇਵੇਗਾ। ਭਾਰਤ ਦੇ ਵਣਜ ਮੰਤਰੀ ਪਿਊਸ਼ ਗੋਇਲ ਨੇ ਕਿਹਾ ਹੈ ਕਿ ਭਾਰਤ ਸਮਝੌਤੇ 'ਤੇ ਸਿਰਫ਼ ਉਦੋਂ ਹੀ ਦਸਤਖਤ ਕਰੇਗਾ ਜਦੋਂ ਇਹ ਪੂਰੀ ਤਰ੍ਹਾਂ ਤਿਆਰ ਹੋਵੇਗਾ, ਭਾਰਤ ਦੇ ਹਿੱਤ ਵਿੱਚ ਹੋਵੇਗਾ ਤੇ ਇਸ ਦੀ ਸਹੀ ਢੰਗ ਨਾਲ ਜਾਂਚ ਕੀਤੀ ਜਾਵੇਗੀ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget