ਬ੍ਰਾਜ਼ੀਲ ਦੇ ਸਾਓ ਪੌਲੋ ਰਾਜ ਵਿੱਚ ਸ਼ੁੱਕਰਵਾਰ (9 ਅਗਸਤ) ਨੂੰ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਘਟਨਾ 'ਚ ਜਹਾਜ਼ 'ਚ ਸਵਾਰ ਸਾਰੇ 61 ਲੋਕਾਂ ਦੀ ਮੌਤ ਹੋ ਗਈ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕੰਪਨੀ VOEPASS ਨੇ ਕਿਹਾ ਕਿ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਇਸ ਹਾਦਸੇ 'ਚ ਫਲਾਈਟ 2283 'ਚ ਸਵਾਰ ਸਾਰੇ 61 ਯਾਤਰੀਆਂ ਦੀ ਮੌਤ ਹੋ ਗਈ ਹੈ। ਘਟਨਾ ਤੋਂ ਕੁਝ ਸੈਕਿੰਡ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਜਹਾਜ਼ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ। ਹਾਦਸੇ ਦੇ ਪਿੱਛੇ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।


ਜਹਾਜ਼ ਹਾਦਸਾ ਰਿਹਾਇਸ਼ੀ ਇਲਾਕੇ 'ਚ ਵਾਪਰਿਆ


ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਬ੍ਰਾਜ਼ੀਲ ਦੇ ਟੈਲੀਵਿਜ਼ਨ ਨੈੱਟਵਰਕ ਗਲੋਬ ਨਿਊਜ਼ ਨੇ ਕਿਹਾ ਹੈ ਕਿ ਜਹਾਜ਼ ਇਕ ਰਿਹਾਇਸ਼ੀ ਇਲਾਕੇ 'ਚ ਡਿੱਗਿਆ, ਹਾਦਸੇ ਤੋਂ ਬਾਅਦ ਜਹਾਜ਼ 'ਚੋਂ ਭਾਰੀ ਧੂੰਆਂ ਅਤੇ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਜਹਾਜ਼ ਹਾਦਸੇ ਤੋਂ ਬਾਅਦ, ਦੱਖਣੀ ਬ੍ਰਾਜ਼ੀਲ ਵਿੱਚ ਇੱਕ ਸਮਾਗਮ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ, ਜਿਸ ਵਿੱਚ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਦਾ ਸਿਲਵਾ ਸ਼ਾਮਲ ਹੋਏ।






ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਦੱਸਿਆ ਕਿ ਜਹਾਜ਼ 'ਚ ਸਵਾਰ ਸਾਰੇ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਫਾਇਰ ਬ੍ਰਿਗੇਡ, ਮਿਲਟਰੀ ਪੁਲਸ ਅਤੇ ਸਿਵਲ ਡਿਫੈਂਸ ਅਥਾਰਟੀ ਦੀਆਂ ਟੀਮਾਂ ਨੂੰ ਵਿਨਹੇਡੋ 'ਚ ਹਾਦਸੇ ਵਾਲੀ ਥਾਂ 'ਤੇ ਭੇਜਿਆ ਗਿਆ।






17000 ਫੁੱਟ ਦੀ ਉਚਾਈ 'ਤੇ ਜਹਾਜ਼


ਫਲਾਈਟ ਰਡਾਰ ਦੀ ਵੈੱਬਸਾਈਟ ਮੁਤਾਬਕ ਇਹ ਜਹਾਜ਼ 17000 ਫੁੱਟ ਦੀ ਉਚਾਈ 'ਤੇ ਸੀ। ਇਸ ਤੋਂ ਬਾਅਦ ਦੁਪਹਿਰ ਕਰੀਬ 1:30 ਵਜੇ ਜਹਾਜ਼ ਦਾ ਜੀਪੀਐਸ ਸਿਗਨਲ ਗਾਇਬ ਹੋ ਗਿਆ। ਜਿਸ ਤੋਂ ਬਾਅਦ ਇਸ ਹਾਦਸੇ ਦੇ ਕਈ ਵੀਡੀਓ ਸੋਸ਼ਲ ਮੀਡੀਆ 'ਤੇ ਆਏ। ਜਿਸ ਵਿੱਚ ਜਹਾਜ਼ ਵਿੱਚ ਅੱਗ ਦੀਆਂ ਲਪਟਾਂ ਅਤੇ ਧੂੰਆਂ ਦਿਖਾਈ ਦੇ ਰਿਹਾ ਸੀ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।