ਪੜਚੋਲ ਕਰੋ
Advertisement
(Source: ECI/ABP News/ABP Majha)
ਨਿਊਯਾਰਕ 'ਚ ਵੱਡਾ ਅੱਤਵਾਦੀ ਹਮਲਾ, ਮੈਟਰੋ ਸਟੇਸ਼ਨ 'ਤੇ ਅੰਨ੍ਹੇਵਾਹ ਗੋਲੀਬਾਰੀ 'ਚ 15 ਲੋਕ ਜ਼ਖਮੀ, ਰਾਸ਼ਟਰਪਤੀ ਨੇ ਸਾਰੇ ਪ੍ਰੋਗਰਾਮ ਕੀਤੇ ਰੱਦ
ਅਮਰੀਕਾ (America) ਤੋਂ ਇਸ ਸਮੇਂ ਵੱਡੀ ਖ਼ਬਰ ਆ ਰਹੀ ਹੈ। ਨਿਊਯਾਰਕ ਮੈਟਰੋ ਸਟੇਸ਼ਨ (New York Metro Station) 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ ਹੈ, ਜਿਸ 'ਚ ਹੁਣ ਤੱਕ 15 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
New York Brooklyn Subway Shooting : ਅਮਰੀਕਾ (America) ਤੋਂ ਇਸ ਸਮੇਂ ਵੱਡੀ ਖ਼ਬਰ ਆ ਰਹੀ ਹੈ। ਨਿਊਯਾਰਕ ਮੈਟਰੋ ਸਟੇਸ਼ਨ (New York Metro Station) 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ ਹੈ, ਜਿਸ 'ਚ ਹੁਣ ਤੱਕ 15 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਹਮਲੇ ਨੂੰ ਅੱਤਵਾਦੀ ਹਮਲਾ ਕਿਹਾ ਜਾ ਰਿਹਾ ਹੈ। ਇਸ ਧਮਾਕੇ ਤੋਂ ਬਾਅਦ ਨਿਊਯਾਰਕ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮੈਟਰੋ ਸਟੇਸ਼ਨ 'ਤੇ ਵਿਸਫੋਟਕ ਵੀ ਮਿਲਿਆ ਹੈ। ਸਾਰੇ ਸਟੇਸ਼ਨਾਂ ਅਤੇ ਸਬਵੇਅ 'ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਿਊਯਾਰਕ ਤੋਂ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲੈਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਤਵਾਦੀ ਹਮਲਾ ਬਰੁਕਲਿਨ ਮੈਟਰੋ ਸਟੇਸ਼ਨ 'ਤੇ ਹੋਇਆ ਹੈ। ਬਰੁਕਲਿਨ ਦੇ 36ਵੀਂ ਸਟ੍ਰੀਟ ਸਬਵੇਅ ਸਟੇਸ਼ਨ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਹਮਲਾਵਰ ਉਸਾਰੀ ਮਜ਼ਦੂਰ ਦੀ ਡਰੈੱਸ ਪਹਿਨ ਕੇ ਆਇਆ ਸੀ।
ਇਸ ਦੇ ਨਾਲ ਹੀ ਨਿਊਯਾਰਕ ਵਿੱਚ ਕਈ ਥਾਵਾਂ ਤੋਂ ਘਾਤਕ ਬੰਬ ਮਿਲਣ ਦੀ ਵੀ ਖ਼ਬਰ ਹੈ। ਇਸ ਹਮਲੇ ਤੋਂ ਬਾਅਦ ਅਮਰੀਕੀ ਸੁਰੱਖਿਆ ਏਜੰਸੀ ਹਰਕਤ ਵਿੱਚ ਆ ਗਈ ਹੈ। ਨਿਊਯਾਰਕ ਪੁਲਿਸ ਅਤੇ ਐਫਬੀਆਈ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਮਰੀਕੀ ਸਮੇਂ ਮੁਤਾਬਕ ਇਹ ਅੱਤਵਾਦੀ ਹਮਲਾ ਸਵੇਰੇ 8.30 ਵਜੇ ਹੋਇਆ। ਹਮਲਾਵਰ ਗੈਸ ਮਾਸਕ ਪਾ ਕੇ ਆਇਆ ਸੀ। ਦੂਜੇ ਪਾਸੇ ਨਿਊਯਾਰਕ ਦੇ ਗਵਰਨਰ ਨੇ ਇਸ ਹਮਲੇ 'ਤੇ ਦੁੱਖ ਪ੍ਰਗਟ ਕੀਤਾ ਹੈ।
ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਸਾਨੂੰ ਬਰੁਕਲਿਨ 'ਚ ਹਮਲੇ ਦੀ ਸੂਚਨਾ ਮਿਲੀ ਹੈ। ਸੁਰੱਖਿਆ ਬਲ ਮੌਕੇ 'ਤੇ ਮੌਜੂਦ ਹਨ। ਇਸ ਹਮਲੇ ਤੋਂ ਬਾਅਦ ਨਿਊਯਾਰਕ ਦੀਆਂ ਸਾਰੀਆਂ ਸਬਵੇਅ ਲਾਈਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨਿਊਯਾਰਕ ਵਿੱਚ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਸਾਨੂੰ ਬਰੁਕਲਿਨ 'ਚ ਹਮਲੇ ਦੀ ਸੂਚਨਾ ਮਿਲੀ ਹੈ। ਸੁਰੱਖਿਆ ਬਲ ਮੌਕੇ 'ਤੇ ਮੌਜੂਦ ਹਨ। ਇਸ ਹਮਲੇ ਤੋਂ ਬਾਅਦ ਨਿਊਯਾਰਕ ਦੀਆਂ ਸਾਰੀਆਂ ਸਬਵੇਅ ਲਾਈਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨਿਊਯਾਰਕ ਵਿੱਚ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਰਾਸ਼ਟਰਪਤੀ ਬਿਡੇਨ ਨੇ ਦਿੱਤੀ ਹਮਲੇ ਦੀ ਜਾਣਕਾਰੀ
ਨਿਊਯਾਰਕ ਪੁਲਿਸ ਨੇ ਕਿਹਾ ਕਿ ਸਟੇਸ਼ਨ 'ਤੇ ਕੋਈ ਜ਼ਿੰਦਾ ਬੰਬ ਨਹੀਂ ਮਿਲਿਆ ਹੈ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੂੰ ਇਸ ਹਮਲੇ ਦੀ ਜਾਣਕਾਰੀ ਦਿੱਤੀ ਗਈ ਹੈ। ਨਿਊਯਾਰਕ ਪੁਲਿਸ ਹੈਲੀਕਾਪਟਰ ਰਾਹੀਂ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 21 ਸਾਲ ਬਾਅਦ ਅਮਰੀਕਾ 'ਚ ਅਜਿਹਾ ਹਮਲਾ ਹੋਇਆ ਹੈ। ਐਫਬੀਆਈ ਨੇ ਲੋਕਾਂ ਨੂੰ ਹਮਲਾਵਰ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਇਸ ਹਮਲੇ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਅੱਜ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਵ੍ਹਾਈਟ ਹਾਊਸ ਦੇ ਅਧਿਕਾਰੀ ਨਿਊਯਾਰਕ ਪੁਲਿਸ ਕਮਿਸ਼ਨਰ ਨਾਲ ਲਗਾਤਾਰ ਸੰਪਰਕ ਵਿੱਚ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement