Somalia Terrorist Attack: ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ 'ਚ ਸ਼ੁੱਕਰਵਾਰ (9 ਜੂਨ) ਨੂੰ ਵੱਡਾ ਅੱਤਵਾਦੀ ਹਮਲਾ ਹੋਇਆ, ਜਿਸ 'ਚ ਤਿੰਨ ਫੌਜੀਆਂ ਸਣੇ 9 ਲੋਕ ਮਾਰੇ ਗਏ, ਜਦਕਿ 10 ਲੋਕ ਜ਼ਖਮੀ ਹੋ ਗਏ। ਸੋਮਾਲੀਆ ਦੀ ਪੁਲਿਸ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਅੱਤਵਾਦੀਆਂ ਨੇ ਸ਼ੁੱਕਰਵਾਰ ਰਾਤ ਸਮੁੰਦਰੀ ਕੰਢੇ ਸਥਿਤ ਇਕ ਹੋਟਲ 'ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ।
ਰਾਇਟਰਜ਼ ਦੀ ਰਿਪੋਰਟ ਮੁਤਾਬਕ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਕਰੀਬ ਛੇ ਘੰਟੇ ਤੱਕ ਗੋਲੀਬਾਰੀ ਚੱਲੀ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਪਰਲ ਰੈਸਟੋਰੈਂਟ ਵਿੱਚ ਮਾਰੇ ਗਏ ਲੋਕਾਂ ਵਿੱਚ ਛੇ ਨਾਗਰਿਕ ਅਤੇ ਤਿੰਨ ਸੈਨਿਕ ਸ਼ਾਮਲ ਹਨ। ਇਸ ਤੋਂ ਇਲਾਵਾ, ਅਮੀਨ ਐਂਬੂਲੈਂਸ ਸੇਵਾ ਦੇ ਨਿਰਦੇਸ਼ਕ ਅਬਦੀਕਾਦਿਰ ਅਬਦੀਰਹਿਮਾਨ ਨੇ ਕਿਹਾ ਕਿ ਉਨ੍ਹਾਂ ਦੇ ਸਮੂਹ ਨੇ 20 ਜ਼ਖਮੀ ਲੋਕਾਂ ਨੂੰ ਘਟਨਾ ਸਥਾਨ ਤੋਂ ਬਾਹਰ ਕੱਢਿਆ ਹੈ। ਅਲ-ਕਾਇਦਾ ਨਾਲ ਜੁੜੇ ਜਹਾਦੀ ਸੰਗਠਨ ਅਲ-ਸ਼ਬਾਬ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। 



ਇਸ ਅੱਤਵਾਦੀ ਸੰਗਠਨ ਨੇ ਹਮਲੇ ਦੀ ਲਈ ਜ਼ਿੰਮੇਵਾਰੀ



ਇਸ ਘਟਨਾ ਦੇ ਬਾਰੇ 'ਚ ਸੋਮਾਲੀ ਨੈਸ਼ਨਲ ਨਿਊਜ਼ ਏਜੰਸੀ ਨੇ ਟਵਿਟਰ 'ਤੇ ਕਿਹਾ ਕਿ ਸੁਰੱਖਿਆ ਬਲਾਂ ਨੇ ਅੱਤਵਾਦੀ ਹਮਲੇ ਲਈ ਜ਼ਿੰਮੇਵਾਰ ਅਲ-ਸ਼ਬਾਬ ਅੱਤਵਾਦੀਆਂ ਨੂੰ ਸਫਲਤਾਪੂਰਵਕ ਮਾਰ ਦਿੱਤਾ ਹੈ। ਸ਼ਨੀਵਾਰ ਨੂੰ, ਪੁਲਿਸ ਨੇ ਕਿਹਾ ਕਿ ਅਲ-ਕਾਇਦਾ ਨਾਲ ਜੁੜੇ ਜੇਹਾਦੀ ਲਗਭਗ 15 ਸਾਲਾਂ ਤੋਂ ਅੰਤਰਰਾਸ਼ਟਰੀ ਸਮਰਥਨ ਪ੍ਰਾਪਤ ਸੰਘੀ ਸਰਕਾਰ ਦੇ ਖਿਲਾਫ਼ ਬਗਾਵਤ ਕਰ ਰਹੇ ਹਨ। ਉਹ ਅਕਸਰ ਉਨ੍ਹਾਂ ਹੋਟਲਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਜੋ ਸੋਮਾਲੀ ਦੇ ਕੁਲੀਨ ਅਤੇ ਵਿਦੇਸ਼ੀ ਅਧਿਕਾਰੀਆਂ ਦੀ ਮੇਜ਼ਬਾਨੀ ਕਰਦੇ ਹਨ।



ਅਲ-ਸ਼ਬਾਬ ਨੇ ਕੀਤੇ ਹਨ ਕਈ ਹਮਲੇ 



ਇਸ ਤੋਂ ਪਹਿਲਾਂ ਪਿਛਲੇ ਸਾਲ ਅਕਤੂਬਰ 'ਚ ਅਲ-ਸ਼ਬਾਬ ਦੇ ਅੱਤਵਾਦੀਆਂ ਨੇ ਸੋਮਾਲਿਆ ਦੀ ਰਾਜਧਾਨੀ ਮੋਗਾਦਿਸ਼ੂ 'ਚ ਇਕ ਹੋਟਲ 'ਤੇ ਹਮਲਾ ਕੀਤਾ ਸੀ। ਉਸ ਹਮਲੇ 'ਚ ਵੀ 9 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 40 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਸਨ। ਅਲ-ਸ਼ਬਾਬ ਨੇ ਮੋਗਾਦਿਸ਼ੂ ਸ਼ਹਿਰ 'ਚ ਇਸ ਤੋਂ ਪਹਿਲਾਂ ਵੀ ਕਈ ਭਿਆਨਕ ਧਮਾਕੇ ਕੀਤੇ ਹਨ। ਅੱਤਵਾਦੀ ਸੰਗਠਨ ਅਲ-ਸ਼ਬਾਬ ਦੀ ਸਥਾਪਨਾ 2006 'ਚ ਹੋਈ ਸੀ। ਉਦੋਂ ਤੋਂ ਇਹ ਅੱਤਵਾਦੀ ਸੰਗਠਨ ਲਗਾਤਾਰ ਸੋਮਾਲੀਆ 'ਚ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ