ਪੜਚੋਲ ਕਰੋ

Watch: ਤੁਰਕੀ ਦੀ ਸੰਸਦ ਨੇੜੇ ਖੁਦ ਨੂੰ ਉਡਾਉਣ ਵਾਲੇ ਹਮਲਾਵਰ ਦੀ ਵੀਡੀਓ CCTV 'ਚ ਕੈਦ, ਵੇਖੋ

Blast In Turkey: ਤੁਰਕੀ ਦੀ ਰਾਜਧਾਨੀ ਅੰਕਾਰਾ 'ਚ ਐਤਵਾਰ ਨੂੰ ਸੰਸਦ ਦੇ ਨੇੜੇ ਭਿਆਨਕ ਅੱਤਵਾਦੀ ਹਮਲਾ ਹੋਇਆ, ਜਿਸ 'ਚ ਹਮਲਾਵਰ ਨੇ ਖੁਦ ਨੂੰ ਉਡਾ ਲਿਆ। ਇਸ ਘਟਨਾ ਦਾ ਵੀਡੀਓ ਵਾਇਰਲ ਹੋ ਰਿਹਾ ਹੈ।

Terrorist Attack In Turkey: ਤੁਰਕੀ ਦੀ ਰਾਜਧਾਨੀ ਅੰਕਾਰਾ ਵਿੱਚ ਐਤਵਾਰ ਨੂੰ ਇੱਕ ਆਤਮਘਾਤੀ ਹਮਲਾਵਰ ਨੇ ਸੰਸਦ ਦੇ ਨੇੜੇ ਆਪਣੇ ਆਪ ਨੂੰ ਉਡਾ ਲਿਆ। ਇਸ ਧਮਾਕੇ ਤੋਂ ਬਾਅਦ ਅੰਕਾਰਾ ਸ਼ਹਿਰ 'ਚ ਹਲਚਲ ਮਚ ਗਈ। ਇਸ ਆਤਮਘਾਤੀ ਹਮਲੇ ਦੀ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜੋ ਬਹੁਤ ਹੀ ਖਤਰਨਾਕ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਅੰਕਾਰਾ 'ਚ ਸੰਸਦ ਨੇੜੇ ਐਤਵਾਰ ਸਵੇਰੇ ਕਰੀਬ 9 ਵਜੇ ਧਮਾਕਾ ਹੋਇਆ। ਇਸ ਹਮਲੇ 'ਚ ਇਕ ਫਿਦਾਇਨ ਮਾਰਿਆ ਗਿਆ, ਜਦਕਿ ਦੂਜੇ ਨੂੰ ਸੁਰੱਖਿਆ ਬਲਾਂ ਨੇ ਮਾਰ ਦਿੱਤਾ। ਹਾਲਾਂਕਿ ਧਮਾਕੇ ਕਾਰਨ ਦੋ ਪੁਲਿਸ ਅਧਿਕਾਰੀ ਵੀ ਜ਼ਖਮੀ ਹੋ ਗਏ।

ਸੀਸੀਟੀਵੀ ਫੁਟੇਜ 'ਚ ਕੀ ਹੈ?

ਸੀਸੀਟੀਵੀ ਫੁਟੇਜ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਕਾਰ ਤੇਜ਼ੀ ਨਾਲ ਗ੍ਰਹਿ ਮੰਤਰਾਲੇ ਦੇ ਡਾਇਰੈਕਟੋਰੇਟ ਜਨਰਲ ਆਫ ਸਕਿਓਰਿਟੀ ਦੇ ਕੋਲ ਪਹੁੰਚਦੀ ਹੈ ਅਤੇ ਪ੍ਰਵੇਸ਼ ਦੁਆਰ ਦੇ ਸਾਹਮਣੇ ਰੁੱਕ ਜਾਂਦੀ ਹੈ। ਜਿਵੇਂ ਹੀ ਕਾਰ ਰੁੱਕਦੀ ਹੈ, ਇੱਕ ਅੱਤਵਾਦੀ ਹੇਠਾਂ ਉਤਰਦਾ ਹੈ ਅਤੇ ਨੈਸ਼ਨਲ ਪੁਲਿਸ ਹੈੱਡਕੁਆਰਟਰ ਦੀ ਇਮਾਰਤ ਦੇ ਗੇਟ ਤੱਕ ਪਹੁੰਚਦਾ ਹੈ ਅਤੇ ਆਪਣੇ ਆਪ ਨੂੰ ਉਡਾ ਲੈਂਦਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਕਈ ਕਿਲੋਮੀਟਰ ਤੱਕ ਸੁਣਾਈ ਦਿੱਤੀ। ਵਾਇਰਲ ਵੀਡੀਓ 'ਚ ਧਮਾਕੇ ਤੋਂ ਬਾਅਦ ਸੜਕ 'ਤੇ ਖਿੱਲਰਿਆ ਮਲਬਾ ਵੀ ਸਾਫ ਦੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: Pakistan PTI Chief: ਇਮਰਾਨ ਖ਼ਾਨ ਨੂੰ ਜੇਲ੍ਹ ਵਿੱਚ ਦਿੱਤੇ ਜਾ ਰਹੇ ਨੇ ਮਾਨਸਿਕ ਤਸੀਹੇ, PTI ਮੁਖੀ ਦੇ ਵਕੀਲ ਨੇ ਲਾਏ ਦੋਸ਼

ਤੁਰਕੀ ਦੇ ਗ੍ਰਹਿ ਮੰਤਰੀ ਅਲੀ ਯੇਰਲਿਕਾਇਆ ਨੇ ਕਹੀ ਇਹ ਗੱਲ

ਤੁਰਕੀ ਦੇ ਗ੍ਰਹਿ ਮੰਤਰੀ ਅਲੀ ਯੇਰਲੀਕਾਇਆ ਨੇ ਇਸ ਘਟਨਾ ਬਾਰੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਲਿਖਿਆ ਕਿ "ਦੋ ਅੱਤਵਾਦੀ ਇੱਕ ਕਮਰਸ਼ੀਅਲ ਗੱਡੀ ਨਾਲ ਰਾਸ਼ਟਰੀ ਪੁਲਿਸ ਹੈੱਡਕੁਆਰਟਰ ਦੀ ਇਮਾਰਤ ਦੇ ਨੇੜੇ ਪਹੁੰਚੇ ਅਤੇ ਉਨ੍ਹਾਂ ਵਿੱਚੋਂ ਇੱਕ ਨੇ ਆਪਣੇ ਆਪ ਨੂੰ ਉਡਾ ਲਿਆ। ਜਦਕਿ ਦੂਜਾ ਅੱਤਵਾਦੀ ਮੌਕੇ 'ਤੇ ਹੀ ਮਾਰਿਆ ਗਿਆ।"

ਬੰਬ ਧਮਾਕੇ ਕਾਰਨ ਲੱਗੀ ਅੱਗ ਵਿੱਚ ਦੋ ਪੁਲਿਸ ਅਧਿਕਾਰੀ ਮਾਮੂਲੀ ਜ਼ਖ਼ਮੀ ਹੋ ਗਏ। ਅਸੀਂ ਆਪਣੇ ਨਾਇਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਅੱਤਵਾਦ ਖਿਲਾਫ ਸਾਡੀ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਆਖਰੀ ਅੱਤਵਾਦੀ ਦਾ ਖਾਤਮਾ ਨਹੀਂ ਹੋ ਜਾਂਦਾ।''

ਇਹ ਵੀ ਪੜ੍ਹੋ: Pakistan news: ਪਾਕਿਸਤਾਨ 'ਚ ਮੁਫਤੀ ਕੈਸਰ ਫਾਰੂਕ ਦਾ ਦਿਨ-ਦਿਹਾੜੇ ਹੋਇਆ ਕਤਲ, ਕੌਣ ਖਤਮ ਕਰ ਰਿਹਾ ਭਾਰਤ ਦੇ ਦੁਸ਼ਮਨ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget