ਪੜਚੋਲ ਕਰੋ

ਸੋਮਾਲੀਆ ਦੇ ਮੋਗਾਦਿਸ਼ੂ 'ਚ ਵੱਡਾ ਅੱਤਵਾਦੀ ਹਮਲਾ, ਹਯਾਤ ਹੋਟਲ 'ਚ ਘੁਸੇ ਅਲ-ਸ਼ਬਾਬ ਦੇ ਅੱਤਵਾਦੀ , ਹੁਣ ਤੱਕ 10 ਲੋਕਾਂ ਦੀ ਮੌਤ

ਸੋਮਾਲੀਆ 'ਚ ਅੱਤਵਾਦੀ ਸਮੂਹ ਅਲ-ਸ਼ਬਾਬ ਦੇ ਬੰਦੂਕਧਾਰੀਆਂ ਨੇ ਇੱਕ ਹੋਟਲ 'ਤੇ ਹਮਲਾ ਕਰ ਦਿੱਤਾ ਹੈ। ਇਸ ਘਟਨਾ 'ਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਰੀਬ 9 ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Somalia Attack : ਸੋਮਾਲੀਆ 'ਚ ਅੱਤਵਾਦੀ ਸਮੂਹ ਅਲ-ਸ਼ਬਾਬ ਦੇ ਬੰਦੂਕਧਾਰੀਆਂ ਨੇ ਇੱਕ ਹੋਟਲ 'ਤੇ ਹਮਲਾ ਕਰ ਦਿੱਤਾ ਹੈ। ਇਸ ਘਟਨਾ 'ਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਰੀਬ 9 ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਮੋਗਾਦਿਸ਼ੂ ਦੀ ਹੈ ,ਜਿੱਥੇ ਹਯਾਤ ਹੋਟਲ 'ਤੇ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ ਅਤੇ ਦੋ ਕਾਰਾਂ 'ਚ ਵਿਸਫੋਟ ਕੀਤਾ ਹੈ। ਓਥੇ ਹੀ ਅਲ-ਕਾਇਦਾ ਨਾਲ ਜੁੜੇ ਅਲ-ਸ਼ਬਾਬ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਖ਼ਬਰ ਏਜੰਸੀ ਏਐਫਪੀ ਨਾਲ ਘਟਨਾ ਬਾਰੇ ਗੱਲ ਕਰਦਿਆਂ ਸੁਰੱਖਿਆ ਅਧਿਕਾਰੀ ਨੇ ਕਿਹਾ ਕਿ ਅੱਤਵਾਦੀ ਅਜੇ ਵੀ ਹੋਟਲ ਹਯਾਤ ਦੇ ਅੰਦਰ ਹਨ ਅਤੇ ਸੁਰੱਖਿਆ ਬਲਾਂ ਨਾਲ ਮੁਕਾਬਲਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹੋਟਲ ਹਯਾਤ 'ਤੇ ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲ ਮੌਕੇ 'ਤੇ ਪਹੁੰਚੇ, ਜਿਸ ਤੋਂ ਬਾਅਦ ਜੇਹਾਦੀ ਸਮੂਹ ਦੇ ਲੜਾਕਿਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਇਨ੍ਹਾਂ ਬੰਦੂਕਧਾਰੀਆਂ ਦੇ ਹਯਾਤ ਹੋਟਲ ਵਿਚ ਦਾਖਲ ਹੋਣ ਤੋਂ ਇਕ ਮਿੰਟ ਪਹਿਲਾਂ ਇਕ ਵੱਡਾ ਧਮਾਕਾ ਹੋਇਆ ਸੀ।

ਦੋ ਸੁਰੱਖਿਆ ਅਧਿਕਾਰੀ ਜ਼ਖਮੀ

ਇਸ ਦੇ ਨਾਲ ਹੀ ਪੁਲਿਸ ਮੇਜਰ ਹਸਨ ਦਾਹਿਰ ਨੇ ਦੱਸਿਆ ਕਿ ਸੁਰੱਖਿਆ ਬਲਾਂ ਅਤੇ ਜੇਹਾਦੀ ਸਮੂਹ ਦੇ ਲੜਾਕਿਆਂ ਵਿਚਾਲੇ ਹੋਏ ਮੁਕਾਬਲੇ 'ਚ ਮੋਗਾਦਿਸ਼ੂ ਦੇ ਖੁਫੀਆ ਮੁਖੀ ਮੁਹੀਦੀਨ ਮੁਹੰਮਦ ਸਮੇਤ ਦੋ ਸੁਰੱਖਿਆ ਅਧਿਕਾਰੀ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਘਟਨਾ ਦੇ ਸਮੇਂ ਮੌਜੂਦ ਲੋਕਾਂ ਮੁਤਾਬਕ ਪਹਿਲੇ ਧਮਾਕੇ ਤੋਂ ਕੁਝ ਮਿੰਟਾਂ ਬਾਅਦ ਹੀ ਦੂਜਾ ਧਮਾਕਾ ਹੋਇਆ। ਇਨ੍ਹਾਂ ਧਮਾਕਿਆਂ ਕਾਰਨ ਸੁਰੱਖਿਆ ਬਲਾਂ ਦੇ ਕੁਝ ਮੈਂਬਰ ਅਤੇ ਆਮ ਨਾਗਰਿਕ ਜ਼ਖਮੀ ਹੋ ਗਏ। ਇਕ ਵਿਅਕਤੀ ਨੇ ਦੱਸਿਆ ਕਿ ਘਟਨਾ ਦੇ ਬਾਅਦ ਤੋਂ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

 ਪਹਿਲਾ ਵੀ ਕਰ ਚੁੱਕਾ ਅੱਤਵਾਦੀ ਸਮੂਹ ਹਮਲਾ  

ਇਸ ਦੇ ਨਾਲ ਹੀ ਅਲ-ਕਾਇਦਾ ਨਾਲ ਜੁੜੇ ਅਲ-ਸ਼ਬਾਬ ਸਮੂਹ ਨੇ ਇਸ ਪੂਰੀ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਅੱਤਵਾਦੀ ਸਮੂਹ ਨੇ ਆਪਣੀ ਸਮਰਥਕ ਵੈਬਸਾਈਟ 'ਤੇ ਇਕ ਬਿਆਨ ਵਿਚ ਕਿਹਾ, "ਅਲ-ਸ਼ਬਾਬ ਦੇ ਹਮਲਾਵਰਾਂ ਦਾ ਇਕ ਸਮੂਹ ਮੋਗਾਦਿਸ਼ੂ ਦੇ ਹੋਟਲ ਹਯਾਤ ਵਿਚ ਦਾਖਲ ਹੋ ਗਿਆ ਹੈ ਅਤੇ ਇਸ ਸਮੇਂ ਗੋਲੀਬਾਰੀ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਸੋਮਾਲੀਆ ਸਰਕਾਰ ਦੇ ਖਿਲਾਫ ਕਿਸੇ ਅੱਤਵਾਦੀ ਸੰਗਠਨ ਦਾ ਇਹ ਪਹਿਲਾ ਹਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਇਹ ਅੱਤਵਾਦੀ ਸਮੂਹ ਕਈ ਭਿਆਨਕ ਧਮਾਕੇ ਕਰ ਚੁੱਕਾ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget