Terrorist attack on Pakistan paramilitary Forces FC camp in Tank KPK several injured


Terrorist attack on Pakistan Paramilitary Forces: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਅਰਧ ਸੈਨਿਕ ਬਲਾਂ ਦੇ ਕੈਂਪ 'ਤੇ ਅੱਤਵਾਦੀ ਹਮਲਾ ਹੋਇਆ। ਇਸ 'ਚ ਤਿੰਨ ਅੱਤਵਾਦੀ ਮਾਰੇ ਗਏ ਹਨ। ਹਮਲੇ '22 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਨ੍ਹਾਂ ਸਾਰਿਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਾਲਾਂਕਿ ਮ੍ਰਿਤਕਾਂ ਦੀ ਗਿਣਤੀ ਦੀ ਪੁਸ਼ਟੀ ਨਹੀਂ ਹੋ ਸਕੀ। ਖਬਰਾਂ ਮੁਤਾਬਕ ਬੀਤੀ ਰਾਤ ਖੈਬਰ ਪਖਤੂਨਖਵਾ ਦੇ ਟਾਂਕ ਜ਼ਿਲ੍ਹੇ 'ਚ ਆਤਮਘਾਤੀ ਹਮਲਾਵਰਾਂ ਨੇ ਐਫਸੀ ਕੋਰਟ 'ਤੇ ਹਮਲਾ ਕੀਤਾ।


ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਅੱਤਵਾਦੀ ਨੁਸ਼ਕੀ ਤੇ ਪੰਜਗੁਰ ਦੇ ਸਟਾਈਲ 'ਚ ਹਮਲਾ ਕਰ ਰਹੇ ਸੀ। ਅੱਤਵਾਦੀ ਨੁਸ਼ਕੀ ਅਤੇ ਪੰਜਗੁਰ ਵਿੱਚ ਕਈ ਦਿਨਾਂ ਤੋਂ ਕੈਂਪ ਦੇ ਅੰਦਰ ਲੁਕੇ ਹੋਏ ਸੀ ਅਤੇ ਉਨ੍ਹਾਂ ਨੇ ਦਰਜਨਾਂ ਜਵਾਨਾਂ ਨੂੰ ਮਾਰ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾਵਰ ਮਾਰੂ ਅਮਰੀਕੀ ਹਥਿਆਰਾਂ ਨਾਲ ਲੈਸ ਸੀ। ਮੌਕੇ ਤੋਂ ਤਿੰਨ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਪ੍ਰਸ਼ਾਸਨ ਵੱਲੋਂ ਇਲਾਕੇ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ।


ਇੱਥੇ, ਪਾਕਿਸਤਾਨ ਵਿੱਚ ਸਿਆਸਤਦਾਨਾਂ ਨੂੰ ਨਿਸ਼ਾਨਾ ਬਣਾਉਣ ਵਿੱਚ ਲੱਗੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਖਬਰਾਂ ਮੁਤਾਬਕ ਸੁਰੱਖਿਆ ਬਲਾਂ ਅਤੇ ਪੁਲਿਸ ਨੇ 28 ਅਤੇ 29 ਮਾਰਚ ਦੀ ਰਾਤ ਨੂੰ ਲੱਕੀ ਮਰਵਾਤ ਇਲਾਕੇ ਦੇ ਸ਼ੇਰੀ ਖੇਲ 'ਚ ਅੱਤਵਾਦੀਆਂ ਦੇ ਹੋਣ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਆਪ੍ਰੇਸ਼ਨ ਚਲਾਇਆ ਸੀ। ਪੁਲਿਸ ਨੇ ਮੰਗਲਵਾਰ ਨੂੰ ਕਿਹਾ ਕਿ ਤਹਿਰੀਕ--ਤਾਲਿਬਾਨ ਦੇ ਚਾਰ ਸ਼ੱਕੀ ਅੱਤਵਾਦੀ ਸਿਆਸਤਦਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸੀ। ਹਾਲਾਂਕਿ ਇਨ੍ਹਾਂ ਚੋਂ ਇੱਕ ਭੱਜਣ ਵਿੱਚ ਕਾਮਯਾਬ ਹੋ ਗਿਆ।


ਪੁਲਿਸ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਕੋਲੋਂ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਕਾਊਂਟਰ ਟੈਰੋਰਿਜ਼ਮ ਡਿਪਾਰਟਮੈਂਟ ਦੇ ਥਾਣੇ ਵਿੱਚ ਅੱਤਵਾਦ ਵਿਰੋਧੀ ਐਕਟ ਅਤੇ ਐਕਸਪਲੋਸਿਵ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਚਾਰੇ ਸ਼ੱਕੀ ਅੱਤਵਾਦੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ: ਮਿਸ ਯੂਨੀਵਰਸ Harnaaz Sandhu ਦੀ ਸੀਐਮ ਭਗਵੰਤ ਮਾਨ ਨਾਲ ਮੁਲਾਕਾਤ, ਜਾਣੋ ਕੀ ਰਿਹਾ ਖਾਸ