Canada India Dispute: ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਖਾਲਿਸਤਾਨ ਪੱਖੀ ਸਿੱਖ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਬਾਰੇ ਹੁਣ ਕੈਨੇਡਾ ਨੇ ਇੱਕ ਹੋਰ ਵੱਡਾ ਦਾਅਵਾ ਕੀਤਾ ਹੈ। ਕੈਨੇਡੀਅਨ ਅਧਿਕਾਰੀ ਨੇ ਕਿਹਾ ਕਿ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦੀ ਨਿਗਰਾਨੀ ਤੇ ਮੁੱਖ ਸੂਤਰ ਵੱਲੋਂ ਮੁਹੱਈਆ ਕਰਵਾਈ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਹਨ।


ਕੈਨੇਡੀਅਨ ਅਧਿਕਾਰੀ ਨੇ ਐਸੋਸੀਏਟਿਡ ਪ੍ਰੈੱਸ ਨੂੰ ਦੱਸਿਆ ਕਿ  ਭਾਰਤੀ ਅਧਿਕਾਰੀਆਂ ਤੇ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦਰਮਿਆਨ ਗੱਲਬਾਤ ਤੇ ਖੁਫੀਆ ਜਾਣਕਾਰੀ ਸਾਂਝੀ ਕਰਨ ਵਾਲੇ ਸਮੂਹ ‘ਫਾਈਵ ਆਈਜ਼’ ਦੇ ਇੱਕ ਮੈਂਬਰ ਨੇ ਜਾਣਕਾਰੀ ਸਾਂਝੀ ਕੀਤੀ ਹੈ। ਫਾਈਵ ਆਈਜ਼ ਵਿੱਚ ਕੈਨੇਡਾ, ਅਮਰੀਕਾ, ਬਰਤਾਨੀਆ, ਆਸਟਰੇਲੀਆ ਤੇ ਨਿਊਜ਼ੀਲੈਂਡ ਸ਼ਾਮਲ ਹਨ।


ਦੱਸ ਦਈਏ ਕਿ ਅਧਿਕਾਰੀ ਨੇ ਐਸੋਸੀਏਟਿਡ ਪ੍ਰੈੱਸ ਨੂੰ ਆਪਣਾ ਨਾਂ ਨਾ ਦੱਸਣ ਦੀ ਸ਼ਰਤ ‘ਤੇ ਇਹ ਜਾਣਕਾਰੀ ਦਿੱਤੀ। ਹਾਲਾਂਕਿ ਉਨ੍ਹਾਂ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਇਹ ਗੁਪਤ ਜਾਣਕਾਰੀ ਕਿਸ ਸਹਿਯੋਗੀ ਦੇਸ਼ ਨੇ ਸਾਂਝੀ ਕੀਤੀ ਜਾਂ ਗੱਲਬਾਤ ਵਿੱਚ ਕੀ ਸੀ ਤੇ ਉਨ੍ਹਾਂ ਨੂੰ ਇਸ ਬਾਰੇ ਕਿਵੇਂ ਪਤਾ ਲੱਗਾ।


ਇਸ ਤੋਂ ਪਹਿਲਾਂ ਸੀਬੀਸੀ ਨਿਊਜ਼ ਨੇ ਵੀਰਵਾਰ ਨੂੰ ਇੱਕ ਰਿਪੋਰਟ 'ਚ ਕਿਹਾ ਕਿ ਕੈਨੇਡਾ 'ਚ ਮੌਜੂਦ ਭਾਰਤੀ ਡਿਪਲੋਮੈਟਾਂ ਸਮੇਤ ਭਾਰਤੀ ਅਧਿਕਾਰੀਆਂ ਨੂੰ ਨਿਗਰਾਨੀ 'ਤੇ ਰੱਖਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਕਾਲ 'ਤੇ ਜੋ ਵੀ ਗੱਲ ਕੀਤੀ, ਉਹ ਸੁਣਿਆ ਗਿਆ ਸੀ। ਕੈਨੇਡੀਅਨ ਸਰਕਾਰ ਨੇ ਇੱਕ ਮਹੀਨੇ ਤੱਕ ਚੱਲੀ ਜਾਂਚ ਦੌਰਾਨ ਖੁਫੀਆ ਜਾਣਕਾਰੀ ਇਕੱਠੀ ਕੀਤੀ ਹੈ।


ਇਹ ਵੀ ਪੜ੍ਹੋ: Apple iPhone 15 Sale: ਆਈਫੋਨ 15 ਸੀਰੀਜ਼ ਖਰੀਦਣ ਲਈ ਭੀੜ ਇਕੱਠੀ, ਦਿੱਲੀ-ਮੁੰਬਈ ਦੇ ਸਟੋਰਾਂ 'ਤੇ ਸਵੇਰੇ 3 ਵਜੇ ਤੋਂ ਹੀ ਲਾਈਨਾਂ 'ਚ ਲੱਗ ਗਏ ਲੋਕ


ਰਿਪੋਰਟ ਮੁਤਾਬਕ 'ਫਾਈਵ ਆਈਜ਼' ਗਠਜੋੜ 'ਚ ਕੁਝ ਖੁਫੀਆ ਜਾਣਕਾਰੀ ਦੂਜੇ ਦੇਸ਼ਾਂ ਨਾਲ ਸਾਂਝੀ ਕੀਤੀ ਗਈ ਸੀ। ਉਸ ਸਮੂਹ ਵਿੱਚ ਕੈਨੇਡਾ ਤੋਂ ਇਲਾਵਾ ਸੰਯੁਕਤ ਰਾਜ ਅਮਰੀਕਾ, ਯੂਨਾਈਟਿਡ ਕਿੰਗਡਮ, ਨਿਊਜ਼ੀਲੈਂਡ ਤੇ ਆਸਟਰੇਲੀਆ ਸ਼ਾਮਲ ਹਨ। ਰਿਪੋਰਟ ਵਿੱਚ ਇਹ ਵੀ ਨੋਟ ਕੀਤਾ ਗਿਆ ਹੈ ਕਿ ਕੈਨੇਡਾ ਦੇ ਰਾਸ਼ਟਰੀ ਸੁਰੱਖਿਆ ਤੇ ਖੁਫੀਆ ਸਲਾਹਕਾਰ ਜੋਡੀ ਥਾਮਸ ਨੇ ਅਗਸਤ ਵਿੱਚ ਚਾਰ ਦਿਨਾਂ ਲਈ ਤੇ ਸਤੰਬਰ ਵਿੱਚ ਪੰਜ ਦਿਨਾਂ ਲਈ ਭਾਰਤ ਦਾ ਦੌਰਾ ਕੀਤਾ। ਉਨ੍ਹਾਂ ਦੀ ਦੂਜੀ ਯਾਤਰਾ ਜੀ-20 ਨੇਤਾਵਾਂ ਦੇ ਸੰਮੇਲਨ ਲਈ ਕੈਨੇਡਾ ਦੇ ਪੀਐਮ ਟਰੂਡੋ ਦੀ ਨਵੀਂ ਦਿੱਲੀ ਫੇਰੀ ਨਾਲ ਹੋਈ।


ਇਹ ਵੀ ਪੜ੍ਹੋ: Microwave: ਜੇਕਰ ਤੁਸੀਂ ਕਰਦੇ ਹੋ ਮਾਈਕ੍ਰੋਵੇਵ ਦੀ ਵਰਤੋਂ ਤਾਂ ਗਲਤੀ ਨਾਲ ਵੀ ਨਾ ਕਰੋ ਇਹ 5 ਗਲਤੀਆਂ