The people of the country stood against Putin a thousand people were detained for opposing the war watch the viral video
Russia-Ukraine War: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਯੂਕਰੇਨ 'ਤੇ ਹਮਲੇ ਦਾ ਹੁਕਮ ਦਿੱਤੇ ਜਾਣ ਤੋਂ ਬਾਅਦ ਕਈ ਸ਼ਹਿਰਾਂ 'ਚ ਜੰਗੀ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਲੋਕ ਸੜਕਾਂ 'ਤੇ ਆ ਕੇ ਨੋ ਵਾਰ ਦੇ ਨਾਅਰੇ ਲਗਾ ਰਹੇ ਹਨ। ਇਸ ਦੇ ਨਾਲ ਹੀ ਹੁਣ ਰੂਸੀ ਪੁਲਿਸ ਨੇ ਇਨ੍ਹਾਂ ਪ੍ਰਦਰਸ਼ਨਾਂ 'ਤੇ ਕਾਰਵਾਈ ਕਰਦੇ ਹੋਏ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਕਰੀਬ ਇੱਕ ਹਜ਼ਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਮੱਧ ਮਾਸਕੋ 'ਚ 2 ਹਜ਼ਾਰ ਲੋਕ ਇਕੱਠੇ ਹੋਏ, ਜਦਕਿ ਪੀਟਰਸਬਰਗ 'ਚ ਇੱਕ ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਹਮਲੇ ਦਾ ਵਿਰੋਧ ਕੀਤਾ। ਦਰਅਸਲ ਪੁਤਿਨ ਦੇ ਯੂਕਰੇਨ 'ਤੇ ਹਮਲਾ ਕਰਨ ਦੇ ਆਦੇਸ਼ ਤੋਂ ਬਾਅਦ ਕਈ ਰੂਸੀ ਕਾਰਕੁੰਨਾਂ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਸੜਕਾਂ 'ਤੇ ਉਤਰਨ ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਸੀ। ਮਾਸਕੋ ਵਿੱਚ ਪ੍ਰਦਰਸ਼ਨਕਾਰੀਆਂ ਨੇ "ਨੋ ਜੰਗ" ਦੇ ਨਾਅਰੇ ਲਗਾਏ। ਰੂਸ 'ਚ ਯੂਕਰੇਨ ਯੁੱਧ ਦੇ ਵਿਰੋਧ 'ਚ ਹਜ਼ਾਰਾਂ ਲੋਕ ਸੜਕਾਂ 'ਤੇ ਉਤਰ ਆਏ, ਜਿਸ ਤੋਂ ਬਾਅਦ ਪੁਲਿਸ ਨੇ ਕਰੀਬ ਇੱਕ ਹਜ਼ਾਰ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ।
ਫੜ ਕੇ ਲਿਜਾਂਦੇ ਹੋਏ ਪੁਲਿਸ ਮੁਲਾਜ਼ਮ
AAFP ਨਿਊਜ਼ ਏਜੰਸੀ ਨੇ ਆਪਣੇ ਟਵਿੱਟਰ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦੋ ਪੁਲਿਸ ਕਰਮਚਾਰੀ ਜੰਗ ਦਾ ਵਿਰੋਧ ਕਰ ਰਹੀ ਇੱਕ ਔਰਤ ਨੂੰ ਵੈਨ ਵੱਲ ਘਸੀਟਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ 'ਚ ਅੱਗੇ ਦੇਖਿਆ ਜਾ ਰਿਹਾ ਹੈ ਕਿ ਪੁਲਿਸ ਕਈ ਲੋਕਾਂ ਨੂੰ ਫੜ ਕੇ ਵੈਨ 'ਚ ਬਿਠਾ ਰਹੀ ਹੈ।
ਦੱਸ ਦੇਈਏ ਕਿ ਰੂਸ-ਯੂਕਰੇਨ ਸਰਹੱਦ 'ਤੇ ਸ਼ੁਰੂ ਹੋਇਆ ਵਿਵਾਦ ਹੁਣ ਜੰਗ ਦਾ ਰੂਪ ਲੈ ਚੁੱਕਾ ਹੈ। ਦੋਵਾਂ ਦੇਸ਼ਾਂ ਵਿਚਾਲੇ ਤਣਾਅ ਕਾਫੀ ਵਧ ਗਿਆ ਹੈ। ਰੂਸ ਨੇ ਯੂਕਰੇਨ ਵਿੱਚ ਫੌਜੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੁਣ ਦੋਵਾਂ ਦੇਸ਼ਾਂ ਵਿੱਚ ਵੱਖੋ-ਵੱਖਰੇ ਦਾਅਵੇ ਕੀਤੇ ਜਾ ਰਹੇ ਹਨ। ਇਨ੍ਹਾਂ ਸਾਰੇ ਦਾਅਵਿਆਂ ਦੇ ਵਿਚਕਾਰ ਖ਼ਬਰ ਆ ਰਹੀ ਹੈ ਕਿ ਰੂਸੀ ਫੌਜਾਂ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਦਾਖਲ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਰੂਸੀ ਫੌਜ ਬਹੁਤ ਜਲਦ ਯੂਕਰੇਨ ਦੀ ਰਾਜਧਾਨੀ ਕੀਵ 'ਤੇ ਕਬਜ਼ਾ ਕਰ ਲਿਆ ਹੈ।
ਇਹ ਵੀ ਪੜ੍ਹੋ: ਸ਼ੇਅਰ ਬਾਜ਼ਾਰ 'ਚ ਜ਼ਬਰਦਸਤ ਉਛਾਲ, 55,700 ਦੇ ਪਾਰ ਪਹੁੰਚਿਆ ਸੈਂਸੈਕਸ, ਨਿਫਟੀ ਵੀ 16,600 ਦੇ ਪਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904