ਟਰਾਂਟੋ: ਕੈਨੇਡਾ ਦੀ ਅਦਾਲਤ ਨੇ ਇੱਕ ਪੰਜਾਬੀ ਨੌਜਵਾਨ ਨੂੰ ਕਤਲ ਦੇ ਦੋਸ਼ ਵਿੱਚ 7 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੋਸ਼ੀ ਨੌਜਵਾਨ ਨੇ ਅਗਸਤ 2017 ਵਿੱਚ ਪੰਜਾਬੀ ਮਹਿਲਾ ਦੋਸਤ ਦਾ ਕਤਲ ਕਰ ਦਿੱਤਾ ਸੀ। ਇੰਨਾ ਹੀ ਨਹੀਂ ਉਸ ਵੱਲੋਂ ਗੁਨਾਹ ਛੁਪਾਉਣ ਲਈ ਲਾਸ਼ ਨੂੰ ਸਾੜ ਦਿੱਤਾ ਗਿਆ ਸੀ। ਅਦਾਲਤ ਦਾ ਮੰਨਣਾ ਹੈ ਕਿ ਦੋਸ਼ੀ ਨੌਜਵਾਨ ਨਸ਼ੇ ਦਾ ਕਾਰੋਬਾਰ ਵੀ ਕਰਦਾ ਸੀ।


ਹਾਸਲ ਜਾਣਕਾਰੀ ਮੁਤਾਬਕ ਪ੍ਰੇਮਿਕਾ ਦੀ ਹੱਤਿਆ ਕਰਕੇ ਉਸ ਦੀ ਲਾਸ਼ ਸਾੜਨ ਦੀ ਕੋਸ਼ਿਸ਼ ਕਰਨ ਵਾਲੇ ਭਾਰਤੀ-ਕੈਨੇਡੀਅਨ ਹਰਜੋਤ ਸਿੰਘ ਦਿਓ ਨੂੰ ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ ਨੇ ਸੱਤ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸੀਬੀਸੀ ਨਿਊਜ਼ ਦੀ ਰਿਪੋਰਟ ਮੁਤਾਬਕ ਪਹਿਲੀ ਅਗਸਤ, 2017 ’ਚ ਗਲਤੀ ਨਾਲ ਭਵਕਿਰਨ ਢੇਸੀ (19) ਦੇ ਸਿਰ ’ਚ ਗੋਲੀ ਲੱਗ ਗਈ ਸੀ। 


Punjab News: ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਸਾਹਮਣੇ ਦੋ ਕਿਸਾਨਾਂ ਦੀ ਮੌਤ 'ਤੇ ਭੜਕੇ ਖਹਿਰਾ, ਬੋਲੇ...ਭਗਵੰਤ ਮਾਨ ਤੇ ਕੇਜਰੀਵਾਲ ਨੂੰ ਸ਼ਰਮ ਆਉਣੀ ਚਾਹੀਦੀ, ਮੋਦੀ ਤੇ ਇਨ੍ਹਾਂ 'ਚ ਕੋਈ ਫਰਕ ਨਹੀਂ



ਸਰੀ ’ਚ ਇਹ ਘਟਨਾ ਦਿਓ ਦੇ ਮਾਪਿਆਂ ਦੇ ਘਰ ਵਾਪਰੀ ਸੀ ਅਤੇ ਜਦੋਂ ਉਹ ਆਪਣੀ ਜੇਬ ’ਚੋਂ ਪਿਸਤੌਲ ਕੱਢਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਸ ’ਚੋਂ ਅਚਾਨਕ ਗੋਲੀ ਚੱਲ ਗਈ ਸੀ। ਦਿਓ ਨੇ ਤੁਰੰਤ ਇਸ ਦੀ ਸੂਚਨਾ ਪੁਲੀਸ ਨੂੰ ਨਹੀਂ ਦਿੱਤੀ ਸਗੋਂ ਉਹ ਲਾਸ਼ ਨੂੰ ਆਪਣੀ ਗੱਡੀ ’ਚ ਰੱਖ ਕੇ ਸੁੰਨਸਾਨ ਸੜਕ ’ਤੇ ਚਲਾ ਗਿਆ। ਇਸ ਮਗਰੋਂ ਉਸ ਨੇ ਗੱਡੀ ਨੂੰ ਅੱਗ ਲਗਾ ਦਿੱਤੀ। ਜਦੋਂ ਅੱਗ ਬੁਝਾਊ ਅਮਲਾ ਉਥੇ ਪਹੁੰਚਿਆ ਤਾਂ ਉਸ ਨੂੰ ਗੱਡੀ ਦੀ ਪਿਛਲੀ ਸੀਟ ’ਤੇ ਢੇਸੀ ਦੀ ਲਾਸ਼ ਮਿਲੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:


Punjab Breaking News LIVE: ਸੀਐਮ ਭਗਵੰਤ ਮਾਨ ਦੀ ਕੋਠੀ ਨੂੰ ਕਿਸਾਨ ਪਾਉਣਗੇ ਘੇਰਾ, ਗੋਲ਼ੀ ਲੱਗਣ ਨਾਲ DSP ਗਗਨਦੀਪ ਭੁੱਲਰ ਦੀ ਮੌਤ, ਕੈਨੇਡਾ 'ਚ ਮਿਲੇਗੀ ਲੱਖਾਂ ਲੋਕਾਂ ਨੂੰ ਪੀਆਰ, ਜਹਾਜ਼ ਖਰੀਦਣ 'ਤੇ ਘਿਰੀ ਭਗਵੰਤ ਮਾਨ ਸਰਕਾਰ, ਹੁਣ ਹਰਿਆਣਾ ਕਮੇਟੀ ਕੋਲ ਜਾਏਗਾ ਗੁਰਦੁਆਰਿਆਂ ਦਾ ਪ੍ਰਬੰਧ