California flood: ਲਾਸ ਏਂਜਲਸ ਦੇ ਕੁਝ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈਣ ਨਾਲ ਲੋਕਾਂ ਦੀ ਹਾਲਤ ਖ਼ਰਾਬ ਹੋ ਗਈ ਹੈ। ਕੈਲੀਫੋਰਨੀਆਂ ਵਿੱਚ ਇਸਦਾ ਕੁਝ ਜ਼ਿਆਦਾ ਹੀ ਅਸਰ ਵੇਖਣ ਨੂੰ ਮਿਲ ਰਿਹਾ ਹੈ। ਇੱਥੇ ਹਜ਼ਾਰਾਂ ਘਰਾਂ ਦੀ ਬੱਤੀ ਗੁੱਲ ਹੋ ਗਈ ਹੈ ਜਿਸ ਕਰਕੇ ਉੱਥੋਂ ਦੇ ਲੋਕਾਂ ਦੇ ਜੀਵਨ ਵਿੱਚ ਅਸਥਾਈ ਤੌਰ ਉੱਤੇ ਹਨੇਰਾ ਆ ਗਿਆ ਹੈ।


ਜ਼ਿਕਰ ਕਰ ਦਈਏ ਕਿ ਸ਼ਹਿਰ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਹੜ੍ਹ ਵਰਗੇ ਹਲਾਤ ਬਣ ਗਏ ਹਨ। ਸਥਾਨਕ ਮੌਸਮ ਵਿਭਾਗ ਮੁਤਬਕ, 5 ਤੋਂ 10 ਇੰਚ ਤੱਕ ਮੀਂਹ ਪਿਆ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਮੀਂਹ ਪੈਣ ਦੀ ਪੇਸ਼ਨਗੋਈ ਹੈ।






ਲਾਸ ਏਂਜਲਸ ਤੇ ਕੈਲੀਫੋਰਨੀਆਂ ਵਿੱਚ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਘਰਾਂ ਦੇ ਸਾਹਮਣੇ ਤੇ ਸੜਕਾਂ ਉੱਤੇ ਚਿੱਕੜ ਭਰ ਗਿਆ ਹੈ ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ਜਮ ਕੇ ਵਾਇਰਲ ਹੋ ਰਹੀਆਂ ਹਨ।ਦੱਸ ਦਈਏ ਕਿ ਇਸ ਖ਼ਤਰਨਾਕ ਤੂਫਾਨ ਦੀ ਲਪੇਟ ਵਿੱਚ ਹੁਣ ਤੱਕ 37 ਮਿਲੀਅਨ ਲੋਕ ਆ ਚੁੱਕੇ ਹਨ ਜਿਸ ਤੋਂ ਬਾਅਦ 8 ਕਾਊਟੀਆਂ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ।


ਸਾਂਤਾ ਬਾਰਬਰਾ ਵਿੱਚ ਕਾਫ਼ੀ ਤੇਜ਼ ਹਵਾਵਾਂ ਚੱਲ ਰਹੀਆਂ ਹਨ ਤੇ ਇੱਥੇ ਹੜ੍ਹ ਵਰਗੇ ਹਲਾਤ ਬਣੇ ਹੋਏ ਹਨ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਸੜਕਾਂ ਉੱਤੇ ਦਰੱਖਤ ਡਿੱਗ ਗਏ ਹਨ ਜਿਸ ਕਰਕੇ ਕਈ ਇਲਾਕਿਆਂ ਵਿੱਚ ਬੱਤੀ ਗੁੱਲ ਹੋ ਗਈ ਹੈ। ਸਥਾਨਕ ਮੌਸਮ ਅਧਿਕਾਰੀਆਂ ਕਈ ਇਲਾਕਿਆਂ ਵਿੱਚ ਹੜ੍ਹ ਦੀ ਸੰਭਾਵਨਾ ਜਤਾਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ 10 ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।