ਨਵੀਂਂ ਦਿੱਲੀ: ਇਹ ਉਨ੍ਹਾਂ ਵਿਦੇਸ਼ੀ ਵਿਦਿਆਰਥੀਆਂ (Foreign Students) ਲਈ ਬੁਰੀ ਖ਼ਬਰ ਹੈ ਜੋ ਅਮਰੀਕਾ (America) ਵਿਚ ਪੜ੍ਹਨਾ ਚਾਹੁੰਦੇ ਹਨਅਮਰੀਕਾ ਹੁਣ ਨਵੇਂ ਵਿਦੇਸ਼ੀ ਵਿਦਿਆਰਥੀਆਂ ਨੂੰ ਵੀਜ਼ਾ (US Study Visas,) ਨਹੀਂ ਦੇਵੇਗਾ। ਸ਼ੁੱਕਰਵਾਰ ਨੂੰ ਯੂਐਸ ਨੇ ਐਲਾਨ ਕੀਤਾ ਕਿ ਉਹ ਨਵੇਂ ਵਿਦੇਸ਼ੀ ਵਿਦਿਆਰਥੀਆਂ ਨੂੰ ਸਿਰਫ ਨਲਾਈਨ ਸਟਡੀ (Online Classes) ਲਈ ਵੀਜ਼ੇ ਨਹੀਂ ਦੇ ਸਕਦਾ

ਕੁਝ ਸਮਾਂ ਪਹਿਲਾਂ ਹੀ ਅਮਰੀਕਾ ਨੇ ਕਿਹਾ ਸੀ ਕਿ ਜੇ ਸੰਸਥਾਵਾਂ ਪੂਰੀ ਤਰ੍ਹਾਂ ਆਨਲਾਈਨ ਕਲਾਸਾਂ ਸ਼ੁਰੂ ਕਰਦੀਆਂ ਹਨ ਤਾਂ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਜਾਵੇਗਾ। ਹਾਲਾਂਕਿ, ਇਸਦਾ ਸਤ ਵਿਰੋਧ ਹੋਇਆ ਜਿਸ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਨੂੰ ਆਪਣਾ ਫੈਸਲਾ ਰੱਦ ਕਰਨਾ ਪਿਆ

ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਵਲੋਂ ਇੱਕ ਬਿਆਨ ਵਿਚ ਨੀਤੀ ਵਿਚ ਤਬਦੀਲੀ ਦਾ ਐਲਾਨ ਕੀਤਾ ਗਿਆ ਸੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਮੀਗ੍ਰੇਸ਼ਨ ਬਾਰੇ ਸਖਤ ਸੰਦੇ ਦਿੱਤਾ ਅਤੇ ਕੋਰੋਨਾਵਾਇਰਸ ਸੰਕਟ ਦੌਰਾਨ ਵਿਦੇਸ਼ੀ ਲੋਕਾਂ ਲਈ ਕਈ ਕਿਸਮਾਂ ਦੇ ਵੀਜ਼ਾ ਮੁਅੱਤਲ ਕਰ ਦਿੱਤੇ।

ਦੱਸ ਦਈਏ ਕਿ ਜਦੋਂ ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਦੀ ਗੱਲ ਕਹੀ ਸੀ, ਤਾਂ ਦੇਸ਼ ਦੀਆਂ ਟਾਪ ਦੀਆਂ ਯੂਨੀਵਰਸਿਟੀਆਂ ਹਾਰਵਰਡ, ਐਮਆਈਟੀ ਅਤੇ ਅਧਿਆਪਕ ਯੂਨੀਅਨ ਅਤੇ ਘੱਟੋ ਘੱਟ 18 ਰਾਜਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਅਦਾਲਤ ਵਿੱਚ ਪਹੁੰਚ ਕੀਤੀ। ਇਸ ਤੋਂ ਬਾਅਦ ਟਰੰਪ ਪ੍ਰਸ਼ਾਸਨ ਨੇ 14 ਜੁਲਾਈ ਨੂੰ ਆਪਣਾ ਫੈਸਲਾ ਵਾਪਸ ਲੈ ਲਿਆ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

Education Loan Information:

Calculate Education Loan EMI