Temple Vandalized In Pakistan: ਸ਼ਿਵ ਮੰਦਰ ਦੀ ਭੰਨਤੋੜ ਕਰ ਹਮਲਾਵਰਾਂ ਨੇ ਭਗਵਾਨ ਦੇ ਗਹਿਣੇ ਅਤੇ ਹੋਰ ਕੀਮਤੀ ਸਾਮਾਨ ਕੀਤਾ ਚੋਰੀ
Temple Vandalized In Pakistan: ਪਾਕਿਸਤਾਨ ਵਿੱਚ ਹਿੰਦੂ ਮੰਦਰਾਂ ਨੂੰ ਤੋੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਸਿਲਸਿਲੇ 'ਚ ਸਿੰਧ ਸੂਬੇ ਦੇ ਕੋਟਰੀ ਵਿਚ ਇੱਕ ਹਿੰਦੂ ਮੰਦਰ 'ਚ ਭਗਵਾਨ ਸ਼ਿਵ ਦੀ ਮੂਰਤੀ ਤੋੜੀ ਗਈ।
Temple Vandalized In Pakistan: ਪਾਕਿਸਤਾਨ ਵਿੱਚ ਹਿੰਦੂ ਮੰਦਰਾਂ ਨੂੰ ਤੋੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲੇ 'ਚ ਪਾਕਿਸਤਾਨ ਦੇ ਸਿੰਧ ਸੂਬੇ ਦੇ ਕੋਟਰੀ 'ਚ ਇੱਕ ਹਿੰਦੂ ਮੰਦਰ 'ਚ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਸ਼ਿਵ ਮੰਦਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਭੰਨਤੋੜ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਦੌਰਾਨ ਮੰਦਰ 'ਚ ਸ਼ਿਵ ਦੀ ਮੂਰਤੀ ਤੋੜੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਹੀ ਸਥਾਨਕ ਹਿੰਦੂਆਂ ਵਿੱਚ ਰੋਸ ਦੀ ਲਹਿਰ ਪੈਦਾ ਹੋ ਗਈ ਹੈ।
ਪਾਕਿਸਤਾਨ ਦੇ ਸਥਾਨਕ ਮੀਡੀਆ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ। ਮੂਰਤੀ ਤੋੜਨ ਤੋਂ ਬਾਅਦ ਲੋਕ ਲੱਖਾਂ ਰੁਪਏ ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਲੈ ਕੇ ਫ਼ਰਾਰ ਹੋ ਗਏ। ਕੋਟੜੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਪਰ ਖ਼ਬਰ ਲਿਖੇ ਜਾਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਸੀ। ਪਹੇਂਜੀ ਅਖ਼ਬਾਰ ਨੇ ਦੱਸਿਆ ਕਿ ਘੱਟ ਗਿਣਤੀ ਮੰਤਰੀ ਨੇ ਇਲਾਕੇ ਦੇ ਐੱਸਐੱਸਪੀ ਤੋਂ ਰਿਪੋਰਟ ਮੰਗੀ ਹੈ।
ਪਾਕਿ ਮੀਡੀਆ ਮੁਤਾਬਕ ਇਹ ਘਟਨਾ ਵੀਰਵਾਰ ਰਾਤ ਹੈਦਰਾਬਾਦ ਦੇ ਜਮਸ਼ੋਰੋ ਦੇ ਕੋਟਰੀ ਦੇ ਦਰਿਆ ਬੰਦ ਇਲਾਕੇ 'ਚ ਵਾਪਰੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਇਲਾਕੇ ਦੇ ਪ੍ਰਾਚੀਨ ਸ਼ਿਵ ਮੰਦਰ ਚੋਂ ਗਹਿਣੇ, ਸੋਨੇ ਦੀਆਂ ਮੂਰਤੀਆਂ, ਪ੍ਰਸਾਦ, ਯੂਪੀਐਸ ਬੈਟਰੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ।
ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੇ ਦੇਵੀ ਦੀ ਮੂਰਤੀ ਦੀ ਭੰਨਤੋੜ ਕੀਤੀ। ਇਸ ਦੇ ਨਾਲ ਹੀ ਚੋਰੀ ਹੋਏ ਗਹਿਣਿਆਂ ਅਤੇ ਹੋਰ ਸਮਾਨ ਦੀ ਕੀਮਤ 20 ਤੋਂ 25 ਲੱਖ ਰੁਪਏ ਦੱਸੀ ਜਾ ਰਹੀ ਹੈ। ਪਾਕਿ ਮੀਡੀਆ ਮੁਤਾਬਕ ਘੱਟ ਗਿਣਤੀ ਮਾਮਲਿਆਂ ਦੇ ਸੂਬਾਈ ਮੰਤਰੀ ਗਿਆਨ ਚੰਦ ਇਸਰਾਨੀ ਨੇ ਸੂਚਨਾ ਮਿਲਣ ਤੋਂ ਬਾਅਦ ਐੱਸਐੱਸਪੀ ਜਮਸ਼ੋਰੋ ਤੋਂ 48 ਘੰਟਿਆਂ ਦੇ ਅੰਦਰ ਘਟਨਾ ਦੀ ਰਿਪੋਰਟ ਮੰਗੀ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਹਨ।
ਫਿਲਹਾਲ ਕੋਟਰੀ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਇਸ ਦੇ ਨਾਲ ਹੀ ਮੰਦਰਾਂ ਦੀ ਸੁਰੱਖਿਆ ਵੀ ਸਖਤ ਕਰ ਦਿੱਤੀ ਗਈ ਹੈ। ਦੂਜੇ ਪਾਸੇ ਹਿੰਦੂ ਭਾਈਚਾਰੇ ਦਾ ਕਹਿਣਾ ਹੈ ਕਿ ਲੱਗਦਾ ਹੈ ਕਿ ਸ਼ਰਾਰਤੀ ਅਨਸਰ 4 ਨਵੰਬਰ ਨੂੰ ਦੀਵਾਲੀ ਤੋਂ ਪਹਿਲਾਂ ਹਿੰਦੂ-ਮੁਸਲਿਮ ਦੰਗੇ ਕਰਵਾਉਣ ਦੀ ਸਾਜ਼ਿਸ਼ ਰਚ ਰਹੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: