ਲੰਡਨ : ਬਰਤਾਨੀਆ ਦੀ ਪ੍ਰਧਾਨ ਬਣਨ ਤੋਂ ਬਾਅਦ ਟੈਰੇਜ਼ਾ ਮੇਅ 6 ਤੋਂ 8 ਨਵੰਬਰ ਤੱਕ ਭਾਰਤ ਦਾ ਦੌਰਾ ਕਰਨਗੇ। ਉਨ੍ਹਾਂ ਦੀ ਯੂਰਪ ਤੋਂ ਬਾਹਰ ਇਹ ਪਹਿਲੀ ਯਾਤਰਾ ਹੋਵੇਗੀ। ਇਸ ਦੌਰਾਨ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੈਰੇਜ਼ਾ ਨੂੰ ਭਾਰਤ ਦੌਰੇ ਦਾ ਸੱਦਾ ਦਿੱਤਾ ਸੀ। ਡੇਵਿਡ ਕੈਮਰੂਨ ਦੇ ਕੁਰਸੀ ਛੱਡਣ ਤੋਂ ਬਾਅਦ ਟੈਰੇਜ਼ਾ ਨੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਪ੍ਰਧਾਨ ਮੰਤਰੀ ਦੇ ਬਰਤਾਨੀਆ ਦਾ ਇੱਕ ਉੱਚ ਪੱਧਰੀ ਵਫਦ ਵੀ ਭਾਰਤ ਦੇ ਦੌਰੇ ਉਤੇ ਆਵੇਗਾ।