ਵਾਸ਼ਿੰਗਟਨ: ਅਮਰੀਕਾ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਅਮਰੀਕਾ ਸਰਕਾਰ ਇਮੀਗ੍ਰੇਸ਼ਨ ਫੀਸਾਂ ਵਧਾਉਣ ਜਾ ਰਹੀ ਹੈ। ਬਾਇਡਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਫੀਸਾਂ ਵਿੱਚ ਭਾਰੀ ਵਾਧੇ ਦਾ ਪ੍ਰਸਤਾਵ ਰੱਖਿਆ ਹੈ। ਇਸ ਵਿੱਚ ਉੱਚ-ਹੁਨਰਮੰਦ ਵਿਦੇਸ਼ੀ ਕਾਮਿਆਂ ਲਈ ਬਹੁਤ ਜ਼ਿਆਦਾ ਮੰਗ ਵਾਲੇ ਐਚ-1ਬੀ ਵੀਜ਼ਾ ਸ਼ਾਮਲ ਹਨ, ਜੋ ਭਾਰਤੀ ਤਕਨੀਕੀ ਪੇਸ਼ੇਵਰਾਂ ਵਿੱਚ ਬਹੁਤ ਮਕਬੂਲ ਹੈ।
ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਐਸਸੀਆਈਐਸ) ਵੱਲੋਂ ਪ੍ਰਕਾਸ਼ਿਤ ਪ੍ਰਸਤਾਵਿਤ ਨਿਯਮ ਤਹਿਤ ਐਚ-1ਬੀ ਵੀਜ਼ਾ ਲਈ ਅਰਜ਼ੀ ਫੀਸ 460 ਡਾਲਰ ਤੋਂ ਵਧ ਕੇ 780 ਡਾਲਰ ਤੇ ਐਲ-1 ਲਈ 460 ਡਾਲਰ ਤੋਂ ਵਧ ਕੇ 1,385 ਡਾਲਰ ਕਰਨ ਦੀ ਤਜਵੀਜ਼ ਹੈ। ਓ-1 ਵੀਜ਼ਾ ਲਈ ਅਰਜ਼ੀ ਫੀਸ 460 ਡਾਲਰ ਤੋਂ ਵਧਾ ਕੇ 1,055 ਡਾਲਰ ਕਰਨ ਦਾ ਪ੍ਰਸਤਾਵ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਇੱਕ ਰਾਹਤ ਦੀ ਵੀ ਖਬਰ ਹੈ। ਅਮਰੀਕਾ ਭਾਰਤ ਵਿੱਚ ਵੀਜ਼ਾ ਇੰਟਰਵਿਊ ਲਈ ਲੱਗਣ ਵਾਲੇ ਸਮੇਂ ਨੂੰ ਘਟਾਉਣ ਲਈ ਹਰ ਸੰਭਵ ਕਦਮ ਚੁੱਕ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਬੁਲਾਰੇ ਨੇ ਕਿਹਾ ਕਿ ਇਸ ਪਾਸੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।
Patiala News: 27 ਪਰਵਾਸੀ ਭਾਰਤੀਆਂ ਨੂੰ ਮਿਲੇਗਾ ਰਾਸ਼ਟਰਪਤੀ ਪੁਰਸਕਾਰ, ਪੰਜਾਬ ਤੋਂ ਦਰਸ਼ਨ ਸਿੰਘ ਧਾਲੀਵਾਲ ਵੀ ਸ਼ਾਮਲ
ਵਿਦੇਸ਼ ਦਫਤਰ ਦੇ ਬੁਲਾਰੇ ਨੇ ਕਿਹਾ, ‘ਵੀਜ਼ਾ ਪ੍ਰਕਿਰਿਆ ਵਿੱਚ ਉਮੀਦ ਨਾਲੋਂ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਤੇ ਸਾਨੂੰ ਉਮੀਦ ਹੈ ਕਿ ਇਹ ਆਉਣ ਵਾਲੇ ਸਮੇਂ ਵਿੱਚ ਮਹਾਮਾਰੀ ਤੋਂ ਪਹਿਲਾਂ ਦੇ ਪੱਧਰਾਂ 'ਤੇ ਵਾਪਸ ਆ ਜਾਵੇਗੀ। ਬੁਲਾਰੇ ਨੇ ਕਿਹਾ ਕਿ ਅਮਰੀਕਾ ਨੇ 2016 ਤੋਂ ਬਾਅਦ ਕਿਸੇ ਵੀ ਸਾਲ ਦੇ ਮੁਕਾਬਲੇ ਵਿੱਤੀ ਸਾਲ 2022 ਵਿੱਚ ਵਧੇਰੇ ਵਿਦਿਆਰਥੀ ਵੀਜ਼ੇ ਜਾਰੀ ਕੀਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।