ਅਮਰੀਕਾ ਦੇ ਟੈਕਸਾਸ ਵਿਚ ਮੁੜ ਤੋਂ ਗੋਲੀਬਾਰੀ ਦੀ ਘਟਨਾ ਵਾਪਰੀ। ਜਿਸ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਗੋਲੀਬਾਰੀ ਦੀ ਘਟਨਾ ਟੈਕਸਸ ਦੇ ਆਸਟਿਨ ਵਿੱਚ ਇੱਕ ਸ਼ਾਪਿੰਗ ਸੈਂਟਰ ਵਿੱਚ ਵਾਪਰੀ। ਆਸਟਿਨ ਪੁਲਿਸ ਵਿਭਾਗ ਦਾ ਕਹਿਣਾ ਹੈ ਕਿ ਇਹ ਕੇਸ ਘਰੇਲੂ ਝਗੜੇ ਨਾਲ ਸਬੰਧਤ ਜਾਪਦਾ ਹੈ। ਅਜਿਹੀ ਸਥਿਤੀ ਵਿੱਚ ਆਮ ਲੋਕਾਂ ਨੂੰ ਕੋਈ ਖ਼ਤਰਾ ਨਹੀਂ ਹੈ। ਆਸਟਿਨ ਪੁਲਿਸ ਨੇ ਟਵੀਟ ਕਰਕੇ ਦੱਸਿਆ ਹੈ ਕਿ ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਸ਼ੱਕੀ ਗਤੀਵਿਧੀਆਂ 'ਤੇ ਨਿਗਰਾਨੀ ਵਧਾ ਦਿੱਤੀ ਗਈ ਹੈ.


ਅਮਰੀਕਾ ਦੇ ਵਿਸਕਾਨਸਿਨ ਰਾਜ ਦੇ ਕੇਨੋਸ਼ਾ ਕਾਊਂਟੀ ਵਿਚ ਇੱਕ ਬਾਰ ਵਿਚ ਹੋਈ ਗੋਲੀਬਾਰੀ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।


ਕਾਊਂਟੀ ਦੇ ਸਾਰਜੈਂਟ ਡੇਵਿਡ ਰਾਈਟ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਦੀ ਤੜਕੇ ਸਵੇਰੇ ਸੋਮਰਜ਼ ਪਿੰਡ ਦੇ ਇੱਕ ਬਾਰ ਵਿੱਚ ਵਾਪਰੀ। ਉਨ੍ਹਾਂ ਕਿਹਾ ਕਿ ਇਹ ਹਮਲਾ ਤੈਅ ਸੀ ਅਤੇ ਅਜੇ ਤੱਕ ਸ਼ੱਕੀ ਹਮਲਾਵਰ ਫੜਿਆ ਨਹੀਂ ਜਾ ਸਕਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਇਲਾਕੇ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ। ਰਾਈਟ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਇੰਡੀਆਨਾਪੋਲਿਸ ਵਿੱਚ ਇੱਕ ਗੋਲੀਬਾਰੀ ਦੀ ਘਟਨਾ ਵਿੱਚ ਅੱਠ ਲੋਕ ਮਾਰੇ ਗਏ ਸੀ। ਪਿਛਲੇ ਮਹੀਨੇ ਕੈਲੀਫੋਰਨੀਆ ਵਿਚ ਇੱਕ ਦਫਤਰ ਵਿਚ ਹੋਈ ਗੋਲੀਬਾਰੀ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ।


ਸਯੁੰਕਤ ਰਾਜ ਦੇ ਇੰਡੀਆਨਾ ਰਾਜ ਵਿੱਚ ਇੱਕ ਫੇਡੈਕਸ ਕੰਪਨੀ ਦੇ ਅਹਾਤੇ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਮਾਰੇ ਗਏ ਅੱਠ ਵਿਅਕਤੀਆਂ ਵਿੱਚ ਸਿੱਖ ਭਾਈਚਾਰੇ ਦੀਆਂ ਤਿੰਨ ਔਰਤਾਂ ਸਣੇ ਚਾਰ ਲੋਕ ਸ਼ਾਮਲ ਸੀ। ਇਸ ਘਟਨਾ ਵਿੱਚ ਕਈ ਹੋਰ ਲੋਕ ਜ਼ਖਮੀ ਹੋਏ। ਇਸ ਘਟਨਾ ਤੋਂ ਹੈਰਾਨ ਹੋ ਰਹੇ ਸਿੱਖ ਭਾਈਚਾਰੇ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੂੰ ਨਸਲੀ ਨਫ਼ਰਤ ਤੋਂ ਪ੍ਰੇਰਿਤ ਜ਼ੁਰਮ ਅਤੇ ਹਿੰਸਾ ਦੀਆਂ ਵਧ ਰਹੀਆਂ ਘਟਨਾਵਾਂ ‘ਤੇ ਲਗਾਮ ਲਗਾਉਣ ਦੀ ਅਪੀਲ ਕੀਤੀ ਹੈ।


ਇਹ ਵੀ ਪੜ੍ਹੋ: Oxygen Express Trains: Indian Railways ਦਾ ਵੱਡਾ ਫੈਸਲਾ, ਕੋਰੋਨਾ ਕਾਲ ਦੌਰਾਨ ਮਦਦ ਲਈ ਚਲਾਵੇਗਾ ਆਕਸੀਜਨ ਐਕਸਪ੍ਰੈਸ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904