Canadian university: ਕੈਨੇਡਾ ਦੀ ਵਾਟਰਲੂ ਯੂਨੀਵਰਸਿਟੀ ਦੀ ਜਮਾਤ ਵਿੱਚ ਤਿੰਨ ਵਿਅਕਤੀਆਂ ਨੂੰ ਚਾਕੂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਹ ਹਮਲਾ ਵਾਟਰਲੂ ਯੂਨੀਵਰਸਿਟੀ ਦੇ ਹੇਗੀ ਹਾਲ ਵਿੱਚ ਹੋਇਆ। ਫੌਰੀ ਤੌਰ 'ਤੇ ਪਤਾ ਨਹੀਂ ਲੱਗਿਆ ਕਿ ਜ਼ਖਮੀਆਂ ਨੂੰ ਕਿੰਨੀ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। 


ਮਾਮਲੇ 'ਚ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਹਮਲੇ ਦੇ ਪਿੱਛੇ ਕਾਰਨ ਦਾ ਪਤਾ ਨਹੀਂ ਲੱਗਿਆ। ਵਾਟਰਲੂ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਯੂਸਫ਼ ਕਾਯਮਾਕ ਨੇ ਦੱਸਿਆ ਕਿ ਹਮਲਾ ਲਿੰਗ ਅਧਿਐਨ ਜਮਾਤ ਵਿੱਚ ਹੋਇਆ। ਹਮਲੇ ਦੇ ਸਮੇਂ ਜਮਾਤ ’ਚ 40 ਵਿਦਿਆਰਥੀ ਮੌਜੂਦ ਸਨ। ਵਾਟਰਲੂ ਯੂਨੀਵਰਸਿਟੀ ਨੇ ਟਵਿੱਟਰ 'ਤੇ ਜਾਣਕਾਰੀ ਦਿੱਤੀ ਕਿ ਉਹ ਜਾਂਚ ਵਿੱਚ ਪੁਲੀਸ ਦੀ ਮਦਦ ਕਰ ਰਹੀ ਹੈ ਅਤੇ ਕੈਂਪਸ ਵਿੱਚ ਮੌਜੂਦ ਵਿਅਕਤੀਆਂ ਨੂੰ ਹੁਣ ਕੋਈ ਖ਼ਤਰਾ ਨਹੀਂ ਹੈ।


ਇੱਕ ਚਸ਼ਮਦੀਦ ਨੇ ਦੱਸਿਆ ਕਿ ਸ਼ੱਕੀ ਵਿਅਕਤੀ 20 ਤੋਂ 30 ਸਾਲ ਦੀ ਉਮਰ ਦਾ ਵਿਅਕਤੀ ਸੀ, ਜੋ ਕਲਾਸਰੂਮ ਵਿਚ ਦਾਖਲ ਹੋਇਆ ਅਤੇ ਪ੍ਰੋਫੈਸਰ ਨੂੰ ਕਲਾਸ ਬਾਰੇ ਪੁੱਛਿਆ ਜਿਸ ਤੋਂ ਬਾਅਦ ਸ਼ੱਕੀ ਵਿਅਕਤੀ ਨੇ ਦਰਵਾਜ਼ਾ ਬੰਦ ਕਰ ਦਿੱਤਾ ਅਤੇ ਆਪਣੇ ਬੈਕਪੈਕ ਵਿੱਚੋਂ ਦੋ ਚਾਕੂ ਕੱਢੇ ਅਤੇ ਪ੍ਰੋਫੈਸਰ 'ਤੇ ਹਮਲਾ ਕਰ ਦਿੱਤਾ, ਜਦਕਿ ਵਿਦਿਆਰਥੀ ਸੁਰੱਖਿਆ ਲਈ ਭੱਜ ਗਏ।.
ਵਾਟਰਲੂ ਯੂਨੀਵਰਸਿਟੀ ਦੇ ਹੇਗੇ ਹਾਲ ਵਿੱਚ ਹੋਏ ਹਮਲੇ ਵਿੱਚ ਜ਼ਖਮੀਆਂ ਦੀ ਹਾਲਤ ਬਾਰੇ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਪੀੜਤਾਂ ਨੂੰ ਹਸਪਤਾਲ ਲਿਜਾਇਆ ਗਿਆ।


ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਧਿਕਾਰੀਆਂ ਨੇ ਹਮਲੇ ਦਾ ਕੋਈ ਕਾਰਨ ਨਹੀਂ ਦੱਸਿਆ ਅਤੇ ਕਿਹਾ ਕਿ ਹੋਰ ਵੇਰਵੇ ਉਪਲਬਧ ਹੋਣ 'ਤੇ ਜਾਰੀ ਕੀਤੇ ਜਾਣਗੇ। ਵਾਟਰਲੂ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੇ ਦੱਸਿਆ ਕਿ ਇਹ ਹਮਲਾ ਲਿੰਗ ਅਧਿਐਨ ਕਲਾਸ ਵਿੱਚ ਹੋਇਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।